ਪੰਜਾਬ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਨੇ ਹੜ੍ਹ ਪੀੜਤਾਂ ਦੀ ਮਦਦ ਲਈ 1 ਲੱਖ ਰੁਪਏ ਦਾ ਪਾਇਆ ਯੋਗਦਾਨ

– ਮੁੱਖ ਮੰਤਰੀ ਰਾਹਤ ਫੰਡ ਲਈ ਸਹਾਇਕ ਕਮਿਸ਼ਨਰ ਨੂੰ ਸੌਂਪਿਆ ਚੈੱਕ
(Rajinder Kumar) ਹੁਸ਼ਿਆਰਪੁਰ, 12 ਸਤੰਬਰ 2025: ਹੜ੍ਹ ਪ੍ਰਭਾਵਿਤ ਪਰਿਵਾਰਾਂ ਦੀ ਮਦਦ ਲਈ ਸਮਾਜ ਦੇ ਵੱਖ-ਵੱਖ ਵਰਗ ਲਗਾਤਾਰ ਅੱਗੇ ਆ ਰਹੇ ਹਨ। ਇਸ ਸਬੰਧ ਵਿਚ ਪੰਜਾਬ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਨੇ ਅੱਜ ਮੁੱਖ ਮੰਤਰੀ ਰਾਹਤ ਫੰਡ ਲਈ 1 ਲੱਖ ਰੁਪਏ ਦਾ ਚੈੱਕ ਭੇਟ ਕਰਕੇ ਮਾਨਵਤਾਵਾਦੀ ਸਹਿਯੋਗ ਦੀ ਇਕ ਉਦਾਹਰਣ ਪੇਸ਼ ਕੀਤੀ। ਇਹ ਚੈੱਕ ਸਹਾਇਕ ਕਮਿਸ਼ਨਰ ਓਇਸ਼ੀ ਮੰਡਲ ਨੂੰ ਸੌਂਪਿਆ ਗਿਆ।
ਇਸ ਮੌਕੇ ਐਸੋਸੀਏਸ਼ਨ ਦੇ ਪ੍ਰਧਾਨ ਕੁਲਵਰਨ ਸਿੰਘ, ਸਰਪ੍ਰਸਤ ਕਿਰਪਾਲ ਸਿੰਘ, ਉਪ ਪ੍ਰਧਾਨ ਸੂਰਜ ਪ੍ਰਕਾਸ਼ ਆਨੰਦ,ਜਨਰਲ ਸਕੱਤਰ ਮਨਜੀਤ ਸਿੰਘ ਸੈਣੀ, ਪ੍ਰੈੱਸ ਸਕੱਤਰ ਬਲਵੀਰ ਸਿੰਘ ਸੈਣੀ, ਸ਼ਮਸ਼ੇਰ ਸਿੰਘ ਧਾਮੀ, ਅਜੀਤ ਸਿੰਘ ਗੁਰਾਇਆ, ਦਲਬੀਰ ਸਿੰਘ ਭੁੱਲਰ, ਗਿਆਨ ਸਿੰਘ ਗੁਪਤਾ, ਮਲਕੀਤ ਸਿੰਘ, ਸਰੂਪ ਚੰਦ, ਸੁਦੇਸ਼ ਚੰਦਰ, ਓਮ ਸਟਿਆਣਾ, ਮਹਿੰਦਰ ਸਿੰਘ ਹੀਰ, ਗੁਰਚਰਨ ਸਿੰਘ, ਪ੍ਰਦੁਮਣ ਸਿੰਘ, ਡਾ: ਸੁਖਦੇਵ ਸਿੰਘ ਢਿੱਲੋਂ, ਮਹਿੰਦਰ ਕੁਮਾਰ ਅਤੇ ਦਿਨੇਸ਼ ਪਠਾਣੀਆ ਵੀ ਮੌਜੂਦ ਸਨ।
ਸਹਾਇਕ ਕਮਿਸ਼ਨਰ ਓਇਸ਼ੀ ਮੰਡਲ ਨੇ ਇਸ ਨੇਕ ਕਾਰਜ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਪੰਜਾਬ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਨੇ ਔਖੇ ਸਮੇਂ ਵਿਚ ਸਮਾਜ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਈ ਹੈ। ਉਨ੍ਹਾਂ ਕਿਹਾ ਕਿ ਹੜ੍ਹ ਪੀੜਤਾਂ ਦੀ ਮਦਦ ਲਈ ਦਿੱਤਾ ਗਿਆ ਇਹ ਯੋਗਦਾਨ ਪ੍ਰਭਾਵਿਤ ਪਰਿਵਾਰਾਂ ਨੂੰ ਰਾਹਤ ਪ੍ਰਦਾਨ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਏਗਾ। ਉਨ੍ਹਾਂ ਐਸੋਸੀਏਸ਼ਨ ਦੇ ਅਧਿਕਾਰੀਆਂ ਅਤੇ ਮੈਂਬਰਾਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਇਸ ਤਰ੍ਹਾਂ ਦਾ ਸਹਿਯੋਗ ਹੋਰ ਸੰਸਥਾਵਾਂ ਅਤੇ ਨਾਗਰਿਕਾਂ ਨੂੰ ਵੀ ਪ੍ਰੇਰਿਤ ਕਰੇਗਾ। ਉਨ੍ਹਾਂ ਜ਼ਿਲ੍ਹੇ ਦੀਆਂ ਵੱਖ-ਵੱਖ ਸੰਸਥਾਵਾਂ, ਸਮਾਜ ਸੇਵੀਆਂ ਅਤੇ ਆਮ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਅੱਗੇ ਆ ਕੇ ਹੜ੍ਹ ਪ੍ਰਭਾਵਿਤ ਪਰਿਵਾਰਾਂ ਦੀ ਵਿੱਤੀ ਜਾਂ ਕਿਸੇ ਹੋਰ ਤਰੀਕੇ ਨਾਲ ਮਦਦ ਕਰਨ।