ਹੁਸ਼ਿਆਰਪੁਰ ਜ਼ਿਲ੍ਹਾ ਪ੍ਰਸ਼ਾਸਨ ਨੇ ਹੀਟ ਵੇਵ ਪ੍ਰਬੰਧਨ ਲਈ 95 ਲੱਖ ਰੁਪਏ ਦੀ ਫੰਡਿੰਗ ਕੀਤੀ ਹਾਸਲ

0

– ਪੰਜਾਬ ਦਾ ਇੱਕੋ ਇੱਕ ਜ਼ਿਲ੍ਹਾ ਜਿਸ ਨੂੰ ਪ੍ਰਾਪਤ ਹੋਈ ਇਹ ਫੰਡਿੰਗ

– ਡਿਪਟੀ ਕਮਿਸ਼ਨਰ ਨੇ ਸਹਾਇਕ ਕਮਿਸ਼ਨਰ ਓਇਸ਼ੀ ਮੰਡਲ ਤੇ ਰੈਡ ਕਰਾਸ ਸੁਸਾਇਟੀ ਟੀਮ ਦੇ ਯਤਨਾਂ ਦੀ ਕੀਤੀ ਸ਼ਲਾਘਾ

– ਜਲਵਾਯੂ ਪਰਿਵਰਤਨ ਨਾਲ ਨਜਿੱਠਣ ‘ਚ ਹੁਸ਼ਿਆਰਪੁਰ ਲਈ ਇਹ ਯੋਜਨਾ ਬਣੇਗੀ ਮਾਡਲ ਪ੍ਰੋਜੈਕਟ : ਡਿਪਟੀ ਕਮਿਸ਼ਨਰ

– ਪ੍ਰੋਜੈਕਟ ਤਹਿਤ ਬਣਾਈ ਜਾਵੇਗੀ ਜਨਤਕ ਥਾਵਾਂ ਤੇ ਕੂਲਿੰਗ ਸੈਂਟਰ ਤੇ ਸ਼ੈੱਡਸ ਦੀ ਸਥਾਪਨਾ ਦੀ ਯੋਜਨਾ

– ਸੁਰੱਖਿਅਤ ਪੀਣ ਵਾਲੇ ਪਾਣੀ ਦੀ ਸਹੂਲਤ ਲਈ ਵਾਟਰ ਕਿਓਸਕ ਤੇ ਮੋਬਾਇਲ ਜਲ ਵੰਡ ਵੀ ਸ਼ਾਮਲ

(Rajinder Kumar) ਹੁਸ਼ਿਆਰਪੁਰ, 9 ਅਕਤੂਬਰ 2025: ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਅਗਵਾਈ ਹੇਠ ਹੁਸ਼ਿਆਰਪੁਰ ਜ਼ਿਲ੍ਹਾ ਪ੍ਰਸ਼ਾਸਨ ਨੇ ਇੱਕ ਸ਼ਾਨਦਾਰ ਪ੍ਰਾਪਤੀ ਦਰਜ ਕਰਦੇ ਹੋਏ ਹੀਟ ਵੇਵ ( ਗਰਮੀ ਦੀ ਲਹਿਰ ਪ੍ਰਬੰਧਨ ਲਈ 95 ਲੱਖ ਰੁਪਏ ਦੀ ਫੰਡਿੰਗ ਹਾਸਲ ਕੀਤੀ ਹੈ। ਇਹ ਮਾਣ ਵਾਲੀ ਗੱਲ ਹੈ ਕਿ ਹੁਸ਼ਿਆਰਪੁਰ ਪੰਜਾਬ ਦਾ ਇਕਲੌਤਾ ਜ਼ਿਲ੍ਹਾ ਹੈ ਜਿਸਨੂੰ ਇਹ ਫੰਡਿੰਗ ਪ੍ਰਾਪਤ ਹੋਈ ਹੈ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਇਸਨੂੰ ਸਹਾਇਕ ਕਮਿਸ਼ਨਰ ਓਸ਼ੀ ਮੰਡਲਰੈੱਡ ਕਰਾਸ ਸੋਸਾਇਟੀ ਦੇ ਸਕੱਤਰ ਮੰਗੇਸ਼ ਸੂਦ ਅਤੇ ਉਨ੍ਹਾਂ ਦੀ ਪੂਰੀ ਟੀਮ ਦੇ ਸਮੂਹਿਕ ਯਤਨਾਂ ਅਤੇ ਦੂਰਦਰਸ਼ੀ ਸੋਚ ਦਾ ਨਤੀਜਾ ਦੱਸਿਆ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਵੱਲੋਂ ਤਿਆਰ ਪ੍ਰਸਤਾਵ ਮਾਲਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਵਿਭਾਗ ਪੰਜਾਬ ਨੂੰ ਭੇਜਿਆ ਗਿਆ ਸੀਇਸਨੂੰ ਸਵੀਕਾਰ ਕਰਦੇ ਹੋਏ ਵਿਭਾਗ ਨੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ ਉਨ੍ਹਾਂ ਕਿਹਾ ਕਿ ਇਹ ਪਹਿਲ ਜਲਵਾਯੂ ਪਰਿਵਰਤਨ ਦੇ ਪ੍ਰਭਾਵਾਂ ਨਾਲ ਨਜਿੱਠਣ ਅਤੇ ਲੋਕ ਹਿੱਤ ਵਿੱਚ ਰਾਹਤ ਪ੍ਰਦਾਨ ਕਰਨ ਵੱਲ ਇੱਕ ਬਿਹਤਰੀਨ, ਨਵੀਨ ਅਤੇ ਪ੍ਰੇਰਨਾਦਾਇਕ ਕਦਮ ਹੈ।

 ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਫੰਡਿੰਗ ਤਹਿਤ ਜ਼ਿਲ੍ਹੇ ਵਿੱਚ ਆਉਣ ਵਾਲੇ ਸਮੇਂ ਵਿੱਚ ਹੀਟ ਵੇਵ ਮਿਟੀਗੇਸ਼ਨ ਸਕੀਮ‘ ਲਾਗੂ ਕੀਤੀ ਜਾਵੇਗੀਜਿਸ ਵਿੱਚ ਆਮ ਲੋਕਾਂ ਦੀ ਸੁਰੱਖਿਆ ਅਤੇ ਸਹੂਲਤ ਨੂੰ ਸਭ ਤੋਂ ਵੱਧ ਤਰਜ਼ੀਹ ਦਿੱਤੀ ਜਾਵੇਗੀ। ਯੋਜਨਾ ਦੇ ਤਹਿਤ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਕੂਲਿੰਗ ਸੈਂਟਰ ਅਤੇ ਸ਼ੈੱਡ ਸਥਾਪਿਤ ਕੀਤੇ ਜਾਣਗੇ ਤਾਂ ਜੋ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲ ਸਕੇ। ਜਨਤਕ ਥਾਵਾਂ ਬੱਸ ਸਟੈਂਡਟ੍ਰੈਫਿਕ ਲਾਈਟਾਂ ਅਤੇ ਸਰਕਾਰੀ ਇਮਾਰਤਾਂ ਤੇ ਪੱਖੇਕੂਲਰ ਅਤੇ ਏਅਰ ਕੰਡੀਸ਼ਨਰ ਮੁਹੱਈਆ ਕਰਵਾਏ ਜਾਣਗੇ। ਸੁਰੱਖਿਅਤ ਪੀਣ ਵਾਲੇ ਪਾਣੀ ਦੀਆਂ ਸਹੂਲਤਾਂ ਲਈ ਪਾਣੀ ਦੇ ਕਿਓਸਕਮੋਬਾਈਲ ਪਾਣੀ ਵੰਡ ਯੂਨਿਟ ਅਤੇ ਓਆਰਐਸ ਵੰਡ ਕੇਂਦਰ ਵੀ ਸਥਾਪਤ ਕੀਤੇ ਜਾਣਗੇ।

ਉਨ੍ਹਾਂ ਕਿਹਾ ਕਿ ਇਸ ਯੋਜਨਾ ਦੇ ਤਹਿਤ ਹਸਪਤਾਲਾਂ ਵਿੱਚ ਐਮਰਜੈਂਸੀ ਡਾਕਟਰੀ ਸਹੂਲਤਾਂ ਵਧਾਈਆਂ ਜਾਣਗੀਆਂਜਿਸ ਵਿੱਚ ਹਾਈਡ੍ਰੇਸ਼ਨ ਕਿੱਟਾਂਜ਼ਰੂਰੀ ਦਵਾਈਆਂ ਅਤੇ ਵਾਧੂ ਬਿਸਤਰਿਆਂ ਦੀ ਵਿਵਸਥਾ ਸ਼ਾਮਲ ਹੋਵੇਗੀ। ਆਮ ਲੋਕਾਂ ਨੂੰ ਗਰਮੀ ਦੀਆਂ ਲਹਿਰਾਂ ਤੋਂ ਆਪਣੇ ਆਪ ਨੂੰ ਬਚਾਉਣ ਦੇ ਉਪਾਵਾਂ ਬਾਰੇ ਜਾਣੂ ਕਰਵਾਉਣ ਲਈ ਇੱਕ ਜਨਤਕ ਜਾਗਰੂਕਤਾ ਮੁਹਿੰਮ ਵੀ ਸ਼ੁਰੂ ਕੀਤੀ ਜਾਵੇਗੀਜਦੋਂ ਕਿ ਐਮਰਜੈਂਸੀ ਦੀ ਸਥਿਤੀ ਵਿੱਚ ਰਾਹਤ ਅਤੇ ਪੀਣ ਵਾਲੇ ਪਾਣੀ ਦੀ ਵੰਡ ਲਈ ਇੱਕ ਐਮਰਜੈਂਸੀ ਫੰਡ ਬਣਾਇਆ ਜਾਵੇਗਾ।

ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਇਹ ਪ੍ਰੋਜੈਕਟ ਜਨਤਾ ਦੀ ਸਿਹਤ ਅਤੇ ਸੁਰੱਖਿਆ ਲਈ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰਾਪਤੀ ਪੂਰੀ ਟੀਮ ਦੇ ਸਮਰਪਣ, ਦੂਰਅੰਦੇਸ਼ੀ ਸੋਚ ਅਤੇ ਵਚਨਬੱਧਤਾ ਦਾ ਨਤੀਜਾ ਹੈ। ਉਨ੍ਹਾਂ ਵਿਸ਼ੇਸ਼ ਤੌਰ ਤੇ ਸਹਾਇਕ ਕਮਿਸ਼ਨਰ ਓਇਸ਼ੀ ਮੰਡਲ ਦੀ ਪ੍ਰਸ਼ੰਸਾ ਕੀਤੀ ਅਤੇ ਕਿਹਾ ਕਿ ਇਸ ਯੋਜਨਾ ਨੂੰ ਲਾਗੂ ਕਰਨ ਵਿੱਚ ਉਨ੍ਹਾਂ ਦਾ ਯੋਗਦਾਨ ਸ਼ਲਾਘਾਯੋਗ ਰਿਹਾ ਹੈ।

ਆਸ਼ਿਕਾ ਜੈਨ ਨੇ ਕਿਹਾ ਕਿ ਇਹ ਪ੍ਰੋਜੈਕਟ ਆਉਣ ਵਾਲੇ ਸਾਲਾਂ ਵਿੱਚ ਜਲਵਾਯੂ ਪਰਿਵਰਤਨ ਨਾਲ ਨਜਿੱਠਣ ਲਈ ਇੱਕ ਮਿਸਾਲੀ ਉਦਾਹਰਣ ਬਣੇਗਾ। ਉਨ੍ਹਾਂ ਵਿਸ਼ਵਾਸ ਪ੍ਰਗਟ ਕੀਤਾ ਕਿ ਇਹ ਪਹਿਲ ਪੂਰੇ ਪੰਜਾਬ ਲਈ ਇੱਕ ਮਾਡਲ ਪ੍ਰੋਜੈਕਟ ਸਾਬਤ ਹੋਵੇਗਾ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਇਸ ਪ੍ਰੋਜੈਕਟ ਦਾ ਕੰਮ ਤੇਜ਼ ਰਫ਼ਤਾਰ ਨਾਲ ਲਾਗੂ ਕੀਤਾ ਜਾਵੇਗਾ ਤਾਂ ਜੋ ਗਰਮੀਆਂ ਦੇ ਮੌਸਮ ਵਿੱਚ ਆਮ ਲੋਕਾਂ ਨੂੰ ਸਮੇਂ ਸਿਰ ਰਾਹਤ ਮਿਲ ਸਕੇ। ਉਨ੍ਹਾਂ ਕਿਹਾ ਕਿ ਇਸ ਪਹਿਲਕਦਮੀ ਰਾਹੀਂ ਪ੍ਰਸ਼ਾਸਨ ਦਾ ਉਦੇਸ਼ ਜ਼ਿਲ੍ਹੇ ਨੂੰ ਜਲਵਾਯੂ-ਸੰਵੇਦਨਸ਼ੀਲ ਅਤੇ ਆਫ਼ਤ-ਪ੍ਰਤੀਕਿਰਿਆ ਦੇ ਖੇਤਰ ਵਿੱਚ ਇੱਕ ਮੋਹਰੀ ਜ਼ਿਲ੍ਹਾ ਬਣਾਉਣਾ ਹੈ।

About The Author

Leave a Reply

Your email address will not be published. Required fields are marked *