ਭਾਸ਼ਾ ਵਿਭਾਗ ਦਫ਼ਤਰ ਨੇ ਕਰਵਾਏ ਜ਼ਿਲ੍ਹਾ ਪੱਧਰੀ ਸ਼ਾਨਦਾਰ ਕੁਇਜ਼ ਮੁਕਾਬਲੇ

0

(Rajinder Kumar ) ਹੁਸ਼ਿਆਰਪੁਰ, 14 ਅਕਤੂਬਰ | ਪੰਜਾਬ ਸਰਕਾਰ, ਡਾਇਰੈਕਟਰ ਭਾਸ਼ਾ ਵਿਭਾਗ ਪੰਜਾਬ, ਪਟਿਆਲਾ ਜਸਵੰਤ ਸਿੰਘ ਜ਼ਫ਼ਰ ਦੀ ਰਹਿਨੁਮਾਈ ਅਤੇ ਜ਼ਿਲ੍ਹਾ ਭਾਸ਼ਾ ਦਫ਼ਤਰ, ਹੁਸ਼ਿਆਰਪੁਰ ਦੀ ਅਗਵਾਈ ਵਿੱਚ ਜ਼ਿਲ੍ਹਾ ਪੱਧਰੀ ਕੁਇਜ਼ ਮੁਕਾਬਲਾ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਰੇਲਵੇ ਮੰਡੀ ਲੜਕੀਆਂ ਵਿਖੇ ਸ਼ਾਨਦਾਰ ਢੰਗ ਨਾਲ ਨੇਪਰੇ ਚੜ੍ਹੇ। ਤਿੰਨ ਵਰਗਾਂ ‘ੳ’ ਵਰਗ ਛੇਵੀਂ ਤੋਂ ਅੱਠਵੀਂ, ‘ਅ’ ਵਰਗ ਨੌਵੀਂ ਤੋਂ ਬਾਰ੍ਹਵੀਂ ਅਤੇ ‘ੲ’ ਵਰਗ ਗ੍ਰੇਜੂਏਸ਼ਨ ਤੱਕ ਦੇ ਜ਼ਿਲ੍ਹਾ ਭਰ ਤੋਂ ਆਏ ਵਿਦਿਆਰਥੀਆਂ ਨੇ ਇਸ ਮੁਕਾਬਲੇ ਵਿੱਚ ਸ਼ਿਰਕਤ ਕੀਤੀ।
ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਖੋਜ ਅਫ਼ਸਰ ਡਾ. ਜਸਵੰਤ ਰਾਏ ਨੇ ਕਿਹਾ ਕਿ ਭਾਸ਼ਾ ਵਿਭਾਗ ਵੱਲੋਂ ਕਰਵਾਏ ਜਾਂਦੇ ਅਜਿਹੇ ਮੁਕਾਬਲਿਆਂ ਰਾਹੀਂ ਵਿਦਿਆਰਥੀਆਂ ਵਿੱਚ ਪੰਜਾਬੀ ਸਾਹਿਤ, ਸੱਭਿਆਚਾਰ, ਭਾਸ਼ਾ, ਵਿਆਕਰਨ, ਭੂਗੋਲ ਅਤੇ ਧਾਰਮਿਕ ਵਿਰਾਸਤ ਦੀਆਂ ਡੂੰਘੀਆਂ ਜੜ੍ਹਾਂ ਲਾਉਣਾ ਹੈ। ਉਨ੍ਹਾਂ ਨੇ ਭਾਸ਼ਾ ਵਿਭਾਗ ਵੱਲੋਂ ਕਰਵਾਈਆਂ ਜਾਂਦੀਆਂ ਬਾਕੀ ਗਤੀਵਿਧੀਆਂ ਵੀ ਹਾਜ਼ਰੀਨ ਨਾਲ ਸਾਂਝੀਆਂ ਕੀਤੀਆਂ। ਪ੍ਰਿੰਸੀਪਲ ਰਾਜਨ ਅਰੋੜਾ ਨੇ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਮੁਕਾਬਲੇ ਵਿੱਚ ਭਾਗੀਦਾਰ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਆਪਣੇ ਵਿਰਸੇ ਨਾਲ ਸਾਂਝ ਪੈਦਾ ਕਰਨ ਲਈ ਭਾਸ਼ਾ ਵਿਭਾਗ ਵੱਲੋਂ ਕਰਵਾਏ ਜਾਂਦੇ ਇਹੋ ਜਿਹੇ ਮੁਕਾਬਲੇ ਬੜੇ ਉਪਯੋਗੀ ਹਨ। ਇਹ ਮੁਕਾਬਲੇ ਆਉਣ ਵਾਲੇ ਵੱਡੇ ਇਮਤਿਹਾਨਾਂ ਲਈ ਵੀ ਸਹਾਈ ਹੁੰਦੇ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਭਵਿੱਖ ਵਿੱਚ ਇਹੋ ਜਿਹੇ ਉਪਰਾਲਿਆਂ ਵਿੱਚ ਸਰਗਰਮੀ ਨਾਲ ਹਿੱਸਾ ਲਿਆ ਜਾਵੇ।
ਕੁਇਜ਼ ਮੁਕਾਬਲੇ ਦੇ ‘ੳ’ ਵਰਗ ਵਿੱਚ ਪਹਿਲਾ, ਦੂਜਾ ਅਤੇ ਤੀਜਾ ਸਥਾਨ ਕ੍ਰਮਵਾਰ ਜਬਰਾਜ ਸਿੰਘ ਜੀ.ਐੱਮ.ਏ ਸਕੂਲ, ਕਿਸ਼ੁੰਕ ਸਾਂਡਲ ਵੁਡਲੈਂਡ ਓਵਰਸੀਜ਼ ਸਕਲ, ਪੀਹੂ ਐੱਸ.ਡੀ.ਗਰਲਜ਼ ਸਕੂਲ, ‘ਅ’ ਵਰਗ ਵਿੱਚ ਸ਼ਿਵਾਨੀ ਕੌਰ ਜੀ.ਐੱਮ.ਏ ਸਕੂਲ, ਗੁਰਪ੍ਰੀਤ ਕੌਰ ਸੈਕੰਡਰੀ ਸਕੂਲ ਕੋਟਲਾ ਨੌਧ ਸਿੰਘ, ਪਾਇਲ ਸੈਕੰਡਰੀ ਸਕੂਲ ਖੜਕਾਂ, ‘ੲ’ ਵਰਗ ਵਿੱਚ ਮਨਦੀਪ ਕੌਰ ਸਰਕਾਰੀ ਕਾਲਜ ਤਲਵਾੜਾ, ਮੁਸਕਾਨ ਦਸ਼ਮੇਸ਼ ਗਰਲਜ਼ ਕਾਲਜ ਮੁਕੇਰੀਆਂ ਅਤੇ  ਮਨਪ੍ਰੀਤ ਕੌਰ ਦਸ਼ਮੇਸ਼ ਗਰਲਜ਼ ਕਾਲਜ ਮੁਕੇਰੀਆਂ ਨੇ ਪ੍ਰਾਪਤ ਕੀਤਾ।ਜੇਤੂ ਵਿਦਿਆਰਥੀਆਂ ਵਿੱਚ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਬੱਚਿਆਂ ਨੂੰ ਕ੍ਰਮਵਾਰ 1000 ਰੁਪਏ, 750 ਰੁਪਏ  ਅਤੇ 500 ਰੁਪਏ ਰੁਪਏ ਦੀ ਨਕਦ ਰਾਸ਼ੀ ਦੇ ਨਾਲ ਪ੍ਰਮਾਣ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਭਾਸ਼ਾ ਵਿਭਾਗ ਵੱਲੋਂ ਪ੍ਰਿੰਸੀਪਲ ਰਾਜਨ ਅਰੋੜਾ, ਲੈਕ ਸੰਜੀਵ ਅਰੋੜਾ, ਵਰਿੰਦਰ ਨਿਮਾਣਾ, ਜਸਵਿੰਦਰ ਸਿੰਘ, ਸੁਰਜੀਤ ਸਿੰਘ ਅਤੇ ਡਾ. ਰਣਜੀਤ ਸਿੰਘ ਮੁਖੀ ਇਤਿਹਾਸ ਵਿਭਾਗ ਸਰਕਾਰੀ ਕਾਲਜ ਹੁਸ਼ਿਆਰਪੁਰ ਨੂੰ ਕਿਤਾਬਾਂ ਦੇ ਸੈੱਟ ਦੇ ਕੇ ਸਨਮਾਨਿਤ ਕੀਤਾ ਗਿਆ। ਸਮਾਗਮ ਦੌਰਾਨ ਸਟੇਜ ਦੀ ਕਾਰਵਾਈ ਮਾਸਟਰ ਜਸਵਿੰਦਰ ਸਿੰਘ ਨੇ ਬਾਖ਼ੂਬੀ ਨਿਭਾਈ। ਇਸ ਮੌਕੇ ਬਿਰੇਂਦਰ ਸਿੰਘ, ਲਾਲ ਸਿੰਘ, ਬਬੀਤਾ ਰਾਣੀ, ਵੀਨਾ ਕੁਮਾਰੀ, ਮੰਜੂ ਅਰੋੜਾ, ਬਬੀਤਾ ਰਾਣੀ, ਭੁਪਿੰਦਰ ਕੌਰ, ਸ਼ਿਵਾਨੀ ਸ਼ਰਮਾ, ਜਸਵੀਰ ਕੌਰ, ਪੁਸ਼ਪਾ ਰਾਣੀ ਵੱਖ ਵੱਖ ਸਕੂਲਾਂ ਤੋਂ ਆਏ ਹੋਏ ਅਧਿਆਪਕ ਅਤੇ ਵਿਦਿਆਰਥੀ ਹਾਜ਼ਰ ਸਨ।

About The Author

Leave a Reply

Your email address will not be published. Required fields are marked *