ਡਾ. ਰਵਜੋਤ ਸਿੰਘ ਨੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ, ਕਈ ਮੁੱਦਿਆਂ ਦਾ ਮੌਕੇ ’ਤੇ ਕੀਤਾ ਹੱਲ

(Rajinder Kumar) ਹੁਸ਼ਿਆਰਪੁਰ, 18 ਅਕਤੂਬਰ 2025: ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਆਪਣੇ ਹਲਕੇ ਦੇ ਵੱਖ-ਵੱਖ ਪਿੰਡਾਂ ਭੂੰਗਾ, ਨੂਰਪੁਰ, ਅੱਭੋਵਾਲ, ਭਟੋਲੀਆ, ਕੋਟਲੀ, ਕਬੀਰਪੁਰ ਅਤੇ ਗਿੱਲਾ ਦਾ ਦੌਰਾ ਕਰਕੇ ਪਿੰਡ ਵਾਸੀਆਂ ਨਾਲ ਗੱਲਬਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਿਆ ਅਤੇ ਕਈ ਸ਼ਿਕਾਇਤਾਂ ਅਤੇ ਮੁਸ਼ਕਿਲਾਂ ਦਾ ਮੌਕੇ ’ਤੇ ਹੀ ਹੱਲ ਕੀਤਾ।
ਡਾ. ਰਵਜੋਤ ਸਿੰਘ ਨੇ ਇਸ ਮੌਕੇ ਪਿੰਡਾਂ ਨੂੰ ਵਿਸ਼ਵਾਸ ਦੁਆਇਆ ਕਿ ਉਨ੍ਹਾਂ ਦੇ ਹਲਕੇ ਦਾ ਵਿਕਾਸ ਬਿਨਾਂ ਕਿਸੇ ਭੇਦਭਾਵ ਦੇ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਨਤਾ ਦੇ ਹਿੱਤਾਂ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਉਦੇਸ਼ ਲੋਕਾਂ ਤੱਕ ਸਿਹਤ ਸੇਵਾਵਾਂ, ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ, ਗੁਣਵੱਤਾਪੂਰਨ ਸਿੱਖਿਆ ਅਤੇ ਲੋਕ ਭਲਾਈ ਯੋਜਨਾਵਾਂ ਨੂੰ ਘਰ-ਘਰ ਤੱਕ ਪਹੁੰਚਾਉਣਾ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਵਿਕਾਸ ਕਾਰਜਾਂ ਵਿਚ ਪਾਰਦਰਸ਼ਤਾ ਅਤੇ ਤੇਜ਼ੀ ਲਿਆਂਦੀ ਜਾਵੇਗੀ ਤਾਂ ਜੋ ਜਨਤਾ ਨੂੰ ਸਰਕਾਰ ਦੀਆਂ ਯੋਜਨਾਵਾਂ ਦਾ ਸਿੱਧਾ ਲਾਭ ਮਿਲ ਸਕੇ। ਡਾ. ਰਵਜੋਤ ਸਿੰਘ ਨੇ ਕਿਹਾ ਕਿ ਹਰ ਪਿੰਡ ਦਾ ਵਿਕਾਸ ਅਤੇ ਹਰ ਨਾਗਰਿਕ ਦੀ ਭਲਾਈ ਉਨ੍ਹਾਂ ਦੀ ਪਹਿਲਕਦਮੀ ਹੈ ਅਤੇ ਸਰਕਾਰ ਜਨਤਾ ਦੇ ਭਰੋਸੇ ’ਤੇ ਪੂਰੀ ਤਰ੍ਹਾਂ ਖਰੀ ਉਤਰੇਗੀ।