ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਨੇ ਪਿੰਡਾਂ ਦਾ ਦੌਰਾ ਕਰਕੇ ਪਰਾਲੀ ਪ੍ਰਬੰਧਨ ਕਰਨ ਸਬੰਧੀ ਕਿਸਾਨਾਂ ਨੂੰ ਕੀਤਾ ਜਾਗਰੂਕ

0
– ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਜਾਗਰੂਕ ਕਰਨ ਹਿੱਤ ਜ਼ਿਲ੍ਹਾ ਪ੍ਰਸ਼ਾਸਨ ਕਾਰਜਸ਼ੀਲ—ਡਿਪਟੀ ਕਮਿਸ਼ਨਰ
– ਪੁਲਿਸ ਵਿਭਾਗ ਦਾ ਅਮਲਾ ਕਿਸਾਨਾ ਨੁੰ ਰਹਿੰਦ—ਖੂਹੰਦ ਨੂੰ ਅੱਗ ਨਾ ਲਗਾਉਣ ਸਬੰਧੀ ਕਰ ਰਿਹਾ ਪ੍ਰੇਰਿਤ—ਜ਼ਿਲ੍ਹਾ ਪੁਲਿਸ ਮੁਖੀ
(Rajinder Kumar) ਫਾਜ਼ਿਲਕਾ, 25 ਅਕਤੂਬਰ 2025: ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਅਤੇ ਜ਼ਿਲ੍ਹਾ ਪੁਲਿਸ ਮੁੱਖੀ ਸ. ਗੁਰਮੀਤ ਸਿੰਘ ਵੱਲੋਂ ਸਾਂਝੇ ਤੌਰ ‘ਤੇ  ਪਿੰਡਾਂ ਦਾ ਦੌਰਾ ਕਰਕੇ ਝੋਨੇ ਦੀ ਪਰਾਲੀ ਤੇ ਫਸਲਾਂ ਦੀ ਰਹਿੰਦ—ਖੂਹੰਦ ਨੂੰ ਅੱਗ ਨਾ ਲਗਾਉਣ ਸਬੰਧੀ ਕਿਸਾਨਾਂ ਨੂੰ ਜਾਗਰੂਕ  ਕੀਤਾ ।ਇਸੇ ਲੜੀ ਤਹਿਤ ਉਨ੍ਹਾਂ ਪਿੰਡਾਂ -ਦਲਮੀਰਖੇੜਾ,ਪੱਟੀ ਬਿੱਲਾ, ਦੌਲਤਪੁਰਾ ਅਤੇ ਆਲਮਗੜ੍ਹ——— ਵਿਖੇ ਪਹੁੰਚ ਕੀਤੀ ਤੇ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਕਿਸਾਨਾਂ ਨਾਲ ਤਾਲਮੇਲ ਕਾਇਮ ਕੀਤਾ।
ਦੌਰੇ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਖੇਤੀਬਾੜੀ ਵਿਭਾਗ ਵੱਲੋਂ ਪਿੰਡਾਂ ਵਿਚ ਖੇਤੀਬਾੜੀ ਸੰਦ ਉਪਲਬਧ ਕਰਵਾਏ ਗਏ ਹਨ, ਕਿਸਾਨ ਵੀਰ ਇਨ੍ਹਾਂ ਖੇਤੀਬਾੜੀ ਸੰਦਾਂ ਦੀ ਵਰਤੋਂ ਕਰਕੇ ਪਰਾਲੀ ਨੂੰ ਬਿਨਾ ਅੱਗ ਲਗਾਏ ਜਮੀਨ ਵਿਚ ਹੀ ਵਾਹ ਸਕਦੇ ਹਨ। ਉਨ੍ਹਾਂ ਕਿਹਾ ਕਿ ਵਾਤਾਵਰਣ ਨੂੰ ਬਚਾਉਣ ਹਿੱਤ ਆਪਣਾ ਯੋਗਦਾਨ ਪਾਉਂਦੇ ਹੋਏ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ।ਉਨ੍ਹਾਂ ਕਿਹਾ ਕਿ ਵਾਤਾਵਰਣ ਦੀ ਸੰਭਾਲ ਸਾਡਾ ਸਾਰਿਆਂ ਦਾ ਅਹਿਮ ਫ਼ਰਜ਼ ਹੈ ।ਜਿਸ ਲਈ ਸਾਨੂੰ ਸਭ ਨੂੰ ਇਕਜੁਟ ਹੋ ਕੇ ਬਚਾਉਣ ਦੀ ਲੋੜ ਹੈ।
ਜ਼ਿਲ੍ਹਾ ਪੁਲਿਸ ਮੁੱਖੀ ਨੇ ਕਿਸਾਨਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਪੁਲਿਸ ਵਿਭਾਗ ਦਾ ਅਮਲਾ ਵੀ ਲਗਾਤਾਰ ਪਿੰਡਾਂ ਵਿਚ ਕਿਸਾਨਾਂ ਨਾਲ ਤਾਲਮੇਲ ਕਾਇਮ ਕਰ ਰਿਹਾ ਹੈ ਤਾਂ ਜ਼ੋ ਕਿਸਾਨ ਵੀਰ ਪਰਾਲੀ ਨੁੰ ਅੱਗ ਲਗਾਉਣ ਤੋਂ ਪਰਹੇਜ਼ ਕਰਨ ਤੇ ਪਰਾਲੀ ਨੂੰ ਜਮੀਨ ਵਿਚ ਮਿਲਾ ਕੇ ਹੀ ਨਿਬੇੜਾ ਕਰਨ। ਉਨ੍ਹਾਂ ਕਿਹਾ ਕਿ ਪੁਲਿਸ ਵਿਭਾਗ ਸਿਵਲ ਪ੍ਰਸ਼ਾਸਨ ਤੇ ਖੇਤੀਬਾੜੀ ਵਿਭਾਗ ਨਾਲ ਮਿਲਕੇ ਲਗਾਤਾਰ ਪਿੰਡਾਂ ਦਾ ਦੌਰਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਖੇਤੀਬਾੜੀ ਵਿਭਾਗ ਵੱਲੋਂ ਲਗਾਏ ਜਾ ਰਹੇ ਜਾਗਰੂਕਤਾ ਕੈਂਪਾ ਦਾ ਪ੍ਰਭਾਵ ਵੀ ਕਿਸਾਨਾਂ ਵਿਚ ਦੇਖਣ ਨੂੰ ਮਿਲਿਆ ਹੈ ਅਤੇ ਅਗੇ ਨਾਲੋਂ ਅੱਗ ਲਗਣ ਦੀਆਂ ਘਟਨਾਵਾਂ ਵਿੱਚ  ਕਮੀ ਆਈ ਹੈ ਤੇ ਇਸਦੀ ਦਰ ਨੂੰ ਜੀਰੋ ਤੱਕ ਲਿਆਉਣ ਲਈ ਸਿਵਲ ਪ੍ਰਸ਼ਾਸਨ ਤੇ ਪੁਲਿਸ ਪ੍ਰਸ਼ਾਸਨ ਲਗਾਤਾਰ ਪਹਿਲਕਦਮੀਆਂ ਕਰ ਰਿਹਾ ਹੈ।
ਇਸ ਮੌਕੇ ਮੁੱਖ ਖੇਤੀਬਾੜੀ ਅਫਸਰ ਹਰਪ੍ਰੀਤ ਪਾਲ ਕੌਰ, ਬਲਾਕ  ਅਫਸਰ ਖੂਈਆ ਸਰਵਰ ਪਰਮਿੰਦਰ ਸਿੰਘ ਅਤੇ ਖੇਤੀਬਾੜੀ ਵਿਕਾਸ ਅਫਸਰ ਲਵਪ੍ਰੀਤ ਸਿੰਘ ਹਾਜਰ ਸਨ।

About The Author

Leave a Reply

Your email address will not be published. Required fields are marked *