ਫਾਜ਼ਿਲਕਾ ਦੇ ਵਿਧਾਇਕ ਨੇ ਤਰਨਤਾਰਨ ਜ਼ਿਮਨੀ ਚੋਣ ਦੇ ਪ੍ਰਚਾਰ ’ਚ ਜੁਟੇ
– ‘ਆਪ’ ਦੇ ਉਮੀਦਵਾਰ ਹਰਮੀਤ ਸੰਧੂ ਦੇ ਹੱਕ ਚ ਕੀਤਾ ਚੋਣ ਪ੍ਰਚਾਰ
(Rajinder Kumar) ਫਾਜ਼ਿਲਕਾ 30 ਅਕਤੂਬਰ 2025: ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰਪਾਲ ਸਿੰਘ ਸਵਨਾ ਤਰਨਤਾਰਨ ਜਿਮਨੀ ਚੋਰ ਦੇ ਪ੍ਰਚਾਰ ਵਿੱਚ ਜੁੱਟ ਗਏ ਹਨ ਤੇ ਉਹਨਾਂ ਅੱਜ ਹਲਕਾ ਤਰਨਤਾਰਨ ਤੋਂ ਚੋਣ ਲੜ ਰਹੇ ਆਪ ਦੇ ਉਮੀਦਵਾਰ ਹਰਮੀਤ ਸੰਧੂ ਦੇ ਹੱਕ ਵਿੱਚ ਤਰਨਤਾਰਨ ਹਲਕੇ ਦੇ ਪਿੰਡ ਜੌਹਲ ਰਾਜੂ ਸਿੰਘ ਤੇ ਬਹਿਲਾ ਵਿਖੇ ਚੋਣ ਪ੍ਰਚਾਰ ਕੀਤਾ!

ਇਸ ਦੌਰਾਨ ਉਨਾਂ ਲੋਕਾਂ ਨੂੰ ਜਿੱਥੇ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਤੇ ਗਰੰਟੀਆਂ ਦੇ ਪੰਫਲੈਟ ਵੰਡੇ ਉਥੇ ਹੀ ਲੋਕਾਂ ਨੂੰ ਕਿਹਾ ਕਿ ਪੰਜਾਬ ਦਾ ਵਿਕਾਸ ‘ਆਪ’ ਸਰਕਾਰ ਮੌਕੇ ਹੋਇਆ ਅਤੇ ਜੋ ਗਾਰੰਟੀਆਂ ‘ਆਪ’ ਮੁਖੀ ਕੇਜਰੀਵਾਲ ਨੇ ਦਿੱਤੀਆਂ ਉਹ ਪੂਰੀਆਂ ਕਰਕੇ ਦਿਖਾਈਆਂ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤਰਨਤਾਰਨ ਹਲਕੇ ਦੇ ਲੋਕਾਂ ਨਾਲ ਜੋ ਵਾਅਦਾ ਕਰਨਗੇ ਉਹ ਜ਼ਰੂਰ ਪੂਰਾ ਕਰਕੇ ਦਿਖਾਉਣਗੇ! ਉਨ੍ਹਾਂ ਕਿਹਾ ਕਿ ਤਰਨਤਾਰਨ ਦੇ ਵੋਟਰ ਬਹੁਤ ਸੂਝਵਾਨ ਹਨ ਜੋ ਇਸ ਗੱਲ ਤੋਂ ਭਲੀਭਾਂਤ ਜਾਣੂ ਹਨ ਕਿ ਤਰਨਤਾਰਨ ਦਾ ਵਿਕਾਸ ਆਪ ਸਰਕਾਰ ਦੌਰਾਨ ਹੀ ਹੋ ਸਕਦਾ ਹੈ।
ਇਸ ਮੌਕੇ ਬਲਵਿੰਦਰ ਸਿੰਘ ਆਲਮਸ਼ਾਹ, ਬਲਾਕ ਪ੍ਰਧਾਨ ਕਰਨੈਲ ਸਿੰਘ ਤੇ ਰਜਿੰਦਰ ਸਿੰਘ ਸਮੇਤ ਆਪ ਆਗੂ ਵੀ ਮੌਜੂਦ ਸਨ।
