ਵਿਧਾਇਕ ਜ਼ਿੰਪਾ ਨੇ ਸਿੰਗੜੀਵਾਲਾ ਚੌਕ ਤੋਂ ਨਲੋਈਆਂ ਚੌਕ ਤੱਕ ਖਰਾਬ ਹੋਏ ਰਾਸ਼ਟਰੀ ਰਾਜਮਾਰਗ ਦੇ ਰਿਪੇਅਰ ਕਾਰਜ ਦੀ ਕਰਵਾਈ ਸ਼ੁਰੂਆਤ

0

– ਕਿਹਾ, ਲੋਕਾਂ ਦੀ ਸਹੂਲਤ ਲਈ ਹਰ ਪੱਧਰ ‘ਤੇ ਚੁੱਕੀ ਜਾ ਰਹੀ ਆਵਾਜ਼

– ਸੜਕੀ ਆਵਾਜਾਈ ਮੰਤਰੀ ਨੂੰ ਪੱਤਰ ਲਿਖ ਕੇ ਜਲਦ ਉਸਾਰੀ ਨਿਰਮਾਣ ਪੂਰਾ ਕਰਨ ਦੀ ਕਰਨਗੇ ਅਪੀਲ

– ਊਨਾ ਰੋਡ ਦੇ ਨਿਰਮਾਣ ਨੂੰ ਲੈ ਕੇ ਵੀ ਕੇਂਦਰ ਸਰਕਾਰ ਨੂੰ ਕੀਤੀ ਅਪੀਲ

(Rajinder Kumar) ਹੁਸ਼ਿਆਰਪੁਰ, 10 ਨਵੰਬਰ 2025: ਵਿਧਾਇਕ ਬ੍ਰਮ ਸ਼ੰਕਰ ਜ਼ਿੰਪਾ ਨੇ ਅੱਜ ਸਿੰਗੜੀਵਾਲਾ ਚੌਕ ਤੋਂ ਨਲੋਈਆਂ ਚੌਕ ਤੱਕ ਖਰਾਬ ਹੋਏ ਰਾਸ਼ਟਰੀ ਰਾਜਮਾਰਗ ਦੀ ਮੁਰੰਮਤ ਦੇ ਕੰਮ ਦੀ ਸ਼ੁਰੂਆਤ ਕਰਵਾਈ। ਉਨ੍ਹਾਂ ਕਿਹਾ ਕਿ ਇਸ ਸੜਕ ਦੀ ਮੁਰੰਮਤ ਦਾ ਕੰਮ ਲੱਗਭਗ 50 ਲੱਖ ਰੁਪਏ ਦੀ ਲਾਗਤ ਨਾਲ ਸ਼ੁਰੂ ਕੀਤਾ ਗਿਆ ਹੈ, ਜਿਸ ਨਾਲ ਆਮ ਲੋਕਾਂ ਨੂੰ ਰਾਹਤ ਮਿਲੇਗੀ ਅਤੇ ਆਵਾਜਾਈ ਸੁਚਾਰੂ ਰਹੇਗੀ।

ਵਿਧਾਇਕ ਜ਼ਿੰਪਾ ਨੇ ਕਿਹਾ ਕਿ ਇਸ ਸੜਕ ਦੀ ਦੇਖ-ਭਾਲ ਦੀ ਜ਼ਿੰਮੇਵਾਰੀ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ (ਐਨ.ਐਚ.ਏ.ਆਈ) ਦੀ ਹੈ। ਇਸ ਸਬੰਧ ਵਿਚ ਉਹ ਪਹਿਲਾਂ ਹੀ ਸੜਕ ਅਤੇ ਆਵਾਜਾਈ ਮੰਤਰੀ ਨਿਤਿਨ ਗਡਕਰੀ ਨੂੰ ਇਕ ਪੱਤਰ ਲਿਖ ਚੁੱਕੇ ਹਨ, ਤਾਂ ਜੋ ਵਿਭਾਗ ਇਸ ‘ਤੇ ਤੁਰੰਤ ਕਾਰਵਾਈ ਕਰੇ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਿਸ਼ੇਸ਼ ਪਹਿਲਕਦਮੀ ‘ਤੇ ਆਦਮਪੁਰ ਤੋਂ ਚੌਹਾਲ ਤੱਕ ਰਾਸ਼ਟਰੀ ਰਾਜਮਾਰਗ ਦੇ ਨਿਰਮਾਣ ਲਈ 14 ਕਰੋੜ ਰੁਪਏ ਦੀ ਲਾਗਤ ਨਾਲ ਆਦਮਪੁਰ ਤੋਂ ਚੌਹਾਲ ਤੱਕ ਮੁਰੰਮਤ ਦਾ ਕੰਮ ਕਰਵਾਇਆ ਗਿਆ ਸੀ। ਬਾਵਜੂਦ ਇਸ ਦੇ ਰਾਸ਼ਟਰੀ ਰਾਜਮਾਰਗ ਅਥਾਰਟੀ ਵਲੋਂ  ਆਦਮਪੁਰ ਤੋਂ ਚੌਹਾਲ ਤੱਕ ਦੇ ਹਿੱਸੇ ਵੱਲ ਲੋੜੀਂਦਾ ਧਿਆਨ ਨਹੀਂ ਦਿੱਤਾ ਜਾ ਰਿਹਾ, ਜਿਸ ਕਾਰਨ ਜਨਤਾ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਜਿੰਪਾ ਨੇ ਕਿਹਾ ਕਿ ਉਹ ਇਸ ਮਾਮਲੇ ਵਿੱਚ ਇਕ ਵਾਰ ਫਿਰ ਸੜਕ ਅਤੇ ਆਵਾਜਾਈ ਮੰਤਰੀ ਨੂੰ ਪੱਤਰ ਲਿਖਣਗੇ ਅਤੇ ਅਪੀਲ ਕਰਨਗੇ ਕਿ ਜਲੰਧਰ-ਆਦਮਪੁਰ-ਚੌਹਾਲ ਸੜਕ ਪ੍ਰੋਜੈਕਟ ਨੂੰ ਜਲਦੀ ਪੂਰਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ, ਉਹ ਤੀਜੀ ਵਾਰ ਇੱਥੇ ਨਿਰੀਖਣ ਲਈ ਆਏ ਹਨ ਅਤੇ ਸਬੰਧਤ ਵਿਭਾਗਾਂ ਨੂੰ ਕੰਮ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਹਨ।
ਵਿਧਾਇਕ ਜਿੰਪਾ ਨੇ ਕਿਹਾ ਕਿ ਉਨ੍ਹਾਂ ਨੇ ਕੇਂਦਰ ਸਰਕਾਰ ਤੋਂ ਊਨਾ ਸੜਕ ਦੇ ਜਲਦੀ ਨਿਰਮਾਣ ਦੀ ਮੰਗ ਵੀ ਕੀਤੀ ਹੈ। ਉਨ੍ਹਾਂ ਕਿਹਾ ਕਿ ਉਹ ਇਸ ਮੁੱਦੇ ‘ਤੇ ਪਹਿਲਾਂ ਹੀ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਅਤੇ ਨੈਸ਼ਨਲ ਹਾਈਵੇ ਅਥਾਰਟੀ ਦੇ ਅਧਿਕਾਰੀਆਂ ਨਾਲ ਇੱਕ ਵਿਸਥਾਰਤ ਮੀਟਿੰਗ ਕਰ ਚੁੱਕੇ ਹਨ, ਤਾਂ ਜੋ ਇਲਾਕੇ ਵਿੱਚ ਸੜਕੀ ਸਹੂਲਤਾਂ ਨੂੰ ਜਲਦੀ ਬਿਹਤਰ ਬਣਾਇਆ ਜਾ ਸਕੇ। ਉਨ੍ਹਾਂ ਭਰੋਸਾ ਪ੍ਰਗਟ ਕੀਤਾ ਕਿ ਰਾਜ ਅਤੇ ਕੇਂਦਰ ਸਰਕਾਰਾਂ ਦੇ ਤਾਲਮੇਲ ਨਾਲ ਇਹ ਸਾਰੇ ਪ੍ਰੋਜੈਕਟ ਜਲਦੀ ਹੀ ਪੂਰੇ ਹੋ ਜਾਣਗੇ, ਜਿਸ ਨਾਲ ਜਨਤਾ ਨੂੰ ਬਿਹਤਰ ਸੜਕੀ ਸਹੂਲਤਾਂ ਮਿਲਣਗੀਆਂ। ਇਸ ਮੌਕੇ ਮੇਅਰ ਸੁਰਿੰਦਰ ਕੁਮਾਰ, ਕੌਂਸਲਰ ਜਸਵੰਤ ਰਾਏ ਕਾਲਾ ਅਤੇ ਹੋਰ ਪਤਵੰਤੇ ਵੀ ਮੌਜੂਦ ਸਨ।

About The Author

Leave a Reply

Your email address will not be published. Required fields are marked *