ਪੰਜਾਬ ਸਟੇਟ ਮਨਿਸਟੀਰੀਅਲ ਸਰਵਸਿਜ਼ ਯੂਨੀਅਨ ਜ਼ਿਲ੍ਹਾ ਫਾਜ਼ਿਲਕਾ ਦੀ ਸਰਬਸੰਮਤੀ ਨਾਲ ਜ਼ਿਲ੍ਹਾ ਕਮੇਟੀ ਦੀ ਹੋਈ ਚੋਣ

0

(Rajinder Kumar) ਫਾਜ਼ਿਲਕਾ, 24 ਨਵੰਬਰ 2025: ਪੰਜਾਬ ਸਟੇਟ ਮਨਿਸਟੀਰੀਅਲ ਸਰਵਸਿਜ਼ ਯੂਨੀਅਨ ਦੇ ਸੂਬਾ ਪ੍ਰਧਾਨ ਸ. ਗੁਰਨਾਮ ਸਿੰਘ ਵਿਰਕ ਤੇ ਸ. ਖੁਸ਼ਕਰਨਜੀਤ ਸਿੰਘ ਸੂਬਾ ਪ੍ਰਧਾਨ ਐਕਸਾਈਜ ਵਿਭਾਗ ਦੀ ਸਰਪ੍ਰਸਤੀ ਹੇਠ ਪੰਜਾਬ ਸਟੇਟ ਮਨਿਸਟੀਰੀਅਲ ਸਰਵਸਿਜ਼ ਯੂਨੀਅਨ ਜ਼ਿਲ੍ਹਾ ਫਾਜ਼ਿਲਕਾ ਦੀ ਮੀਟਿੰਗ ਦੌਰਾਨ ਸਰਬਸੰਮਤੀ ਨਾਲ ਜ਼ਿਲ੍ਹਾ ਕਮੇਟੀ ਦੀ ਚੋਣ ਕੀਤੀ ਗਈ ਜਿਸ ਵਿੱਚ ਚੇਅਰਮੈਨ ਸਰਦਾਰ ਅਮਰਜੀਤ ਸਿੰਘ ਚਾਵਲਾ, ਪ੍ਰਧਾਨ ਸੁਨੀਲ ਕੁਮਾਰ ਕੰਬੋਜ ਡੀਸੀ ਦਫ਼ਤਰ, ਜਰਨਲ ਸਕੱਤਰ ਸੁਖਦੇਵ ਚੰਦ ਕੰਬੋਜ, ਸੀਨੀਅਰ ਮੀਤ ਪ੍ਰਧਾਨ ਸੁਰਿੰਦਰਪਾਲ ਸਿੰਘ ਜਲ ਵਿਭਾਗ, ਸੀਨੀਅਰ ਮੀਤ ਪ੍ਰਧਾਨ ਜਸਵਿੰਦਰ ਸਿੰਘ ਸਿਖਿਆ ਵਿਭਾਗ, ਸੀਨੀਅਰ ਮੀਤ ਪ੍ਰਧਾਨ ਹਰਦੀਪ ਸਿੰਘ ਸਿਖਿਆ ਵਿਭਾਗ, ਵਾਇਸ ਜਨਰਲ ਸਕੱਤਰ ਸੁਨੀਲ ਕੁਮਾਰ ਸਿਹਤ ਵਿਭਾਗ, ਵਿੱਤ ਸਕੱਤਰ ਸ਼ਮੀਰ ਕੰਬੋਜ, ਲੇਡੀ ਵਿੰਗ ਪ੍ਰਧਾਨ ਮੈਡਮ ਨਵਨੀਤ ਪੈਨਸ਼ਨ ਵਿਭਾਗ, ਸਕੱਤਰ ਸੁਖਚੈਨ ਰੋਜਗਾਰ ਵਿਭਾਗ, ਜ਼ਿਲ੍ਹਾ ਪ੍ਰੈੱਸ ਸਕੱਤਰ ਰੋਹਿਤ ਸੇਤੀਆ, ਇਸ਼ਰ ਸਿੰਘ ਮੀਤ ਪ੍ਰਧਾਨ ਸਿਹਤ ਵਿਭਾਗ, ਰੋਹਿਤ ਬਾਘਲਾ ਸਕੱਤਰ ਆਈ.ਟੀ.ਆਈ., ਪੀ.ਡਬਲਿਓ .ਡੀ. ਸ੍ਰੀਮਤੀ ਪੂਜਾ ਰਾਣੀ ਸੀਨੀਅਰ ਮੀਤ ਪ੍ਰਧਾਨ ਆਦਿ ਆਗੂ ਚੁਣੇ ਗਏ।

ਜ਼ਿਲ੍ਹਾ ਪ੍ਰਧਾਨ ਤੇ ਜ਼ਿਲ੍ਹਾ ਜਨਰਲ ਸਕੱਤਰ ਨੇ ਦੱਸਿਆ ਕਿ ਨਵੀਂ ਟੀਮ ਨਵੀ ਉਰਜਾ ਨਾਲ ਕੰਮ ਕਰੇਗੀ ਤੇ ਮੰਗਾਂ ਦੀ ਪ੍ਰਾਪਤੀ ਕਰਵਾਉਣ ਲਈ ਪੁਰਜੋਰ ਕਾਰਜਸ਼ੀਲ ਰਹੇਗੀ। ਉਨ੍ਹਾਂ ਮੰਗਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਆਗੂਆਂ ਨੇ ਦੱਸਿਆ ਕਿ 01-01-2004 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਸਕੀਮ ਤੁਰੰਤ ਬਹਾਲ ਕਰਨ ਸਬੰਧੀ ਨੋਟੀਫਿਕੇਸ਼ਨ ਪੂਰਨ ਰੂਪ ਵਿੱਚ ਤੁਰੰਤ ਜਾਰੀ ਕਰਨ, ਹਰੇਕ ਵਿਭਾਗ ਵਿੱਚ ਮਨਿਸਟੀਰੀਅਲ ਮੁਲਾਜ਼ਮਾਂ ਦੀਆਂ ਤਰੱਕੀ, ਬਕਾਇਆ ਡੀ.ਏ., 17-07-2020 ਤੋਂ ਬਾਅਦ ਭਰਤੀ ਕਰਮਚਾਰੀਆਂ ਤੋਂ ਸੈਂਟਰ ਦਾ 7ਵਾਂ ਤਨਖਾਹ ਕਮਿਸ਼ਨ ਹਟਾ ਕੇ ਪੰਜਾਬ ਦਾ 6ਵੇਂ ਤਨਖਾਹ ਕਮਿਸ਼ਨ ਲਾਗੂ ਕਰਕੇ ਪਰੋਬੇਸ਼ਨ ਪੀਰੀਅਡ ਦੌਰਾਨ ਪੂਰੀ ਤਨਖਾਹ ਬਕਾਏ ਸਮੇਤ ਦੇਣ, 4, 9, 14 ਸਾਲਾ ਏਸੀਪੀ ਦੀ ਰੋਕੀ ਸਕੀਮ ਤੁਰੰਤ ਬਹਾਲ ਕਰਨ, ਬਾਰਡਰ ਏਰੀਆ ਅਲਾਉਂਸ, ਰੂਰਲ ਏਰੀਆ ਅਲਾਉਂਸ, ਐਫ ਟੀ ਏ ਅਲਾਉਂਸ ਸਮੇਤ ਸਮੂਹ ਭੱਤਿਆਂ ਦੀ ਬਹਾਲੀ ਲਈ ਸੰਘਰਸ਼ ਉਲੀਕੇ ਜਾਣਗੇ।

About The Author

Leave a Reply

Your email address will not be published. Required fields are marked *

You may have missed