ਘਰ-ਘਰ ਰੋਜ਼ਗਾਰ ਤਹਿਤ ਕਰਵਾਈ ਜਾਵੇਗੀ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਮੁਫ਼ਤ ਕੋਚਿੰਗ : ਜ਼ਿਲ੍ਹਾ ਰੋਜ਼ਗਾਰ ਅਫ਼ਸਰ
ਮਾਨਸਾ, 01 ਸਤੰਬਰ 2021 : ਪੰਜਾਬ ਸਰਕਾਰ ਵੱਲੋਂ ਮਿਸ਼ਨ ਘਰ-ਘਰ ਰੋਜ਼ਗਾਰ ਤਹਿਤ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਮੁਫ਼ਤ ਕੋਚਿੰਗ ਮੁਹੱਈਆ ਕਰਵਾਈ ਜਾ ਰਹੀ ਹੈ, ਜਿਸ ਵਿੱਚ ਐਸ.ਐਸ.ਸੀ., ਬੈਂਕ ਪੀ.ਓ./ਕਲੈਰੀਕਲ, ਆਰ.ਆਰ.ਬੀ., ਸੀ.ਈ.ਟੀ., ਪੀ.ਪੀ.ਐਸ.ਸੀ., ਪੀ.ਐਸ.ਐਸ.ਐਸ.ਬੀ. ਅਤੇ ਰਾਜ ਤੇ ਕੇਂਦਰ ਸਰਕਾਰ ਦੀਆਂ ਨੌਕਰੀਆਂ ਬਾਰੇ ਕੋਚਿੰਗ ਦਿੱਤੀ ਜਾਵੇਗੀ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸ਼੍ਰੀ ਹਰਪ੍ਰੀਤ ਸਿੰਘ ਮਾਨਸਾਹੀਆ ਨੇ ਦੱਸਿਆ ਕਿ ਇਹ ਕੋਚਿੰਗ ਸਤੰਬਰ ਦੇ ਪਹਿਲੇ ਹਫ਼ਤੇ ਸ਼ੁਰੂ ਹੋਵੇਗੀ। ਉਨ੍ਹਾਂ ਦੱਸਿਆ ਕਿ ਇਸ ਵਿੱਚ ਬਾਰ੍ਹਵੀਂ ਅਤੇ ਗੈ੍ਰਜੂਏਸ਼ਨ ਦੋਵੇਂ ਯੋਗਤਾ ਵਾਲੇ ਪ੍ਰਾਰਥੀ ਭਾਗ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ ਬਾਰ੍ਹਵੀਂ ਪਾਸ ਪ੍ਰਾਰਥੀ ਪੁਲਿਸ ਕਾਂਸਟੇਬਲ ਅਤੇ ਗੈ੍ਰਜੂਏਸ਼ਨ ਪਾਸ ਪ੍ਰਾਰਥੀ ਕਲੈਰੀਕਲ ਪ੍ਰੀਖਿਆਵਾਂ ਦੀ ਕੋਚਿੰਗ ਲੈ ਸਕਦੇ ਹਨ
ਉਨ੍ਹਾਂ ਦੱਸਿਆ ਕਿ ਇਹ ਕੋਚਿੰਗ ਆਨ-ਲਾਈਨ ਪ੍ਰਣਾਲੀ ਵਿੱਚ ਹੋਵੇਗੀ ਅਤੇ ਘੱਟੋ-ਘੱਟ 4 ਮਹੀਨੇ ਤੱਕ ਚੱਲੇਗੀ। ਉਨ੍ਹਾਂ ਦੱਸਿਆ ਕਿ ਕਲਾਸ 1 ਘੰਟਾ 30 ਮਿੰਟ ਦੀ ਰਹੇਗੀ ਅਤੇ ਹਫ਼ਤੇ ਦੇ 6 ਦਿਨ ਸੋਮਵਾਰ ਤੋਂ ਸ਼ਨੀਵਾਰ ਤੱਕ ਹੋਵੇਗੀ। ਉਨ੍ਹਾਂ ਦੱਸਿਆ ਕਿ ਚਾਹਵਾਨ ਉਮੀਦਵਾਰ https://www.eduzphere. com/freegovtexams ’ਤੇ ਆਪਣੀ ਰਜਿਸਟ੍ਰੇਸ਼ਨ ਕਰਨ। ਉਨ੍ਹਾਂ ਦੱਸਿਆ ਕਿ ਵਧੇਰੇ ਜਾਣਕਾਰੀ ਲਈ ਬਿਊਰੋ ਦੇ ਮੋਬਾਇਲ ਨੰਬਰ 94641-78030 ’ਤੇ ਸੰਪਰਕ ਕੀਤਾ ਜਾ ਸਕਦਾ ਹੈ।