ਵਿਧਾਇਕ ਛੀਨਾ ਨੇ ਹਲਕੇ ‘ਚ ਕਾਨੂੰਨ ਵਿਵਸਥਾ ਕਾਇਮ ਰੱਖਣ ‘ਤੇ ਦਿੱਤਾ ਜ਼ੋਰ
– ਨਸ਼ਿਆਂ ਨੂੰ ਨੱਥ ਪਾਉਣ ਲਈ ਸਖ਼ਤ ਕਦਮ ਚੁੱਕਣਾ ਸਮੇਂ ਦੀ ਲੋੜ – ਰਜਿੰਦਰਪਾਲ ਕੌਰ ਛੀਨਾ
(Rajinder Kumar) ਲੁਧਿਆਣਾ, 24 ਦਸੰਬਰ, 2025: ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਰਜਿੰਦਰਪਾਲ ਕੌਰ ਛੀਨਾ ਨੇ ਆਗਾਮੀ ਨਵੇਂ ਸਾਲ ਅਤੇ ਲੋਹੜੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ, ਪੁਲਿਸ ਪ੍ਰਸ਼ਾਸ਼ਨ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ।ਮੀਟਿੰਗ ਦੌਰਾਨ, ਉਨ੍ਹਾਂ ਨਸ਼ਿਆਂ ਨੂੰ ਨੱਥ ਪਾਉਣ ਲਈ ਸਖ਼ਤ ਕਦਮ ਚੁੱਕਣ ਅਤੇ ਕਾਨੂੰਨ-ਵਿਵਸਥਾ ਕਾਇਮ ਰੱਖਣ ‘ਤੇ ਜ਼ੋਰ ਦਿੱਤਾ।ਇਸ ਮੌਕੇ ਏ.ਸੀ.ਪੀ ਇੰਡਸਟਰੀਅਲ ਏਰੀਆ-ਏ, ਏ.ਸੀ.ਪੀ ਇੰਡਸਟਰੀਅਲ ਏਰੀਆ-ਬੀ, ਸਮੂਹ ਐਸ.ਐਚ.ਓਜ ਅਤੇ ਚੌਂਕੀ ਇੰਚਾਰਜ ਵੀ ਮੌਜੂਦ ਸਨ।ਵਿਧਾਇਕ ਛੀਨਾ ਨੇ ਕਿਹਾ ਕਿ ਤਿਉਹਾਰਾਂ ਦੇ ਦੌਰਾਨ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਸਾਰੇ ਅਧਿਕਾਰੀ ਇਹ ਯਕੀਨੀ ਬਣਾਉਣ ਕਿ ਭੀੜ ਵਾਲੇ ਇਲਾਕਿਆਂ, ਬਾਜ਼ਾਰਾਂ ਅਤੇ ਧਾਰਮਿਕ ਸਥਾਨਾਂ ਵਿੱਚ ਪੁਲਿਸ ਦੀ ਗਸ਼ਤ ਅਤੇ ਸੀ ਸੀ ਟੀ ਵੀ ਨਿਗਰਾਨੀ ਯਕੀਨੀ ਬਣਾਈ ਜਾਵੇ। ਉਹਨਾਂ ਸਪੱਸ਼ਟ ਕੀਤਾ ਕਿ ਸਮਾਜ ਵਿਰੋਧੀ ਅਨਸਰਾਂ ‘ਤੇ ਖਾਸ ਨਿਗਰਾਨੀ ਕਰਦਿਆਂ ਸਖ਼ਤੀ ਨਾਲ ਕਾਰਵਾਈ ਕੀਤੀ ਜਾਵੇ ਤਾਂ ਜੋ ਵਿਰਾਸਤੀ ਅਤੇ ਸੱਭਿਆਚਾਰਕ ਤਿਉਂਹਾਰਾਂ ਨੂੰ ਲੋਕ ਧੂਮ-ਧਾਮ ਨਾਲ ਮਨਾ ਸਕਣ।
