ਮੁੱਖ ਖੇਤੀਬਾੜੀ ਅਫਸਰ ਵਲੋਂ ਜਿਲ੍ਹਾ ਕਿਸਾਨ ਸਲਾਹਕਾਰ ਕਮੇਟੀ ਦੀ ਅਹਿਮ ਮੀਟਿੰਗ, ਖੇਤੀਬਾੜੀ ਦੀ ਨਵੀਨਤਮ ਤਕਨੀਕਾਂ ਬਾਰੇ ਕਰਵਾਇਆ ਜਾਣੂ
– ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਵਾਲੇ ਉਪਰਾਲਿਆਂ ਸਬੰਧੀ ਵਿਚਾਰ ਵਟਾਂਦਰਾ
(Rajinder Kumar) ਫਾਜ਼ਿਲਕਾ 28 ਜਨਵਰੀ 2026: ਕਿਸੀ ਉਨਤੀ ਯੋਜਨਾ ਆਤਮਾ ਦਾ ਸਾਲ 2026-27 ਦਾ ਐਕਸ਼ਨ ਪਲਾਨ ਤਿਆਰ ਕਰਨ ਲਈ ਸਮੂਹ ਵਿਭਾਗਾਂ ਦੇ ਮੁੱਖੀ, ਸਮੂਹ ਬਲਾਕ ਖੇਤੀਬਾੜੀ ਅਫਸਰ-ਕਮ-ਬੀ.ਟੀ.ਟੀ. ਕਨਵੀਨਰ ਆਤਮਾ ਅਤੇ ਅਗਾਂਹਵੱਧੂ ਕਿਸਾਨਾਂ ਨਾਲ ਮੁੱਖ ਖੇਤੀਬਾੜੀ ਅਫਸਰ ਮੈਡਮ ਹਰਪ੍ਰੀਤ ਪਾਲ ਕੌਰ ਵਲੋ ਅਹਿਮ ਮੀਟਿੰਗ ਕੀਤੀ ਗਈ।
ਮੀਟਿੰਗ ਦੋਰਾਨ ਉਨ੍ਹਾਂ ਖੇਤੀਬਾੜੀ ਦੀ ਨਵੀਨਤਮ ਤਕਨੀਕਾਂ ਬਾਰੇ ਜਾਣੂ ਕਰਵਾਉਣ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਵਾਲੇ ਸਹਾਇਕ ਧੰਦਿਆਂ ਨਾਲ ਜੋੜਨ ਲਈ ਕੀਤੇ ਜਾਣ ਵਾਲੇ ਉਪਰਾਲਿਆਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੀਟਿੰਗ ਦੋਰਾਨ ਸਾਲ 2025-26 ਦੌਰਾਨ ਕੀਤੀਆਂ ਗਈਆਂ ਗਤੀਵਿਧੀਆਂ ਬਾਰੇ ਜਾਣੂ ਕਰਵਾਇਆ ਗਿਆ ਅਤੇ ਸਾਲ 2026-27 ਦੌਰਾਨ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ਸਬੰਧੀ ਐਕਸ਼ਨ ਪਲਾਨ ਬਣਾਉਣ ਲਈ ਕਿਹਾ ਗਿਆ ਤਾਂ ਜੋ ਸਹੀ ਸਮੇ ਤੇ ਸਹੀ ਜਾਣਕਾਰੀ ਕਿਸਾਨਾਂ ਨੂੰ ਮੁੱਹਈਆ ਕਰਵਾਈ ਜਾ ਸਕੇ।
ਮੁੱਖ ਖੇਤੀਬਾੜੀ ਅਫਸਰ ਵਲੋ ਸਬੰਧਤ ਸਾਰੇ ਵਿਭਾਗਾਂ ਨੂੰ ਕਿਹਾ ਕਿ ਐਕਸ਼ਨ ਪਲਾਨ ਵਿੱਚ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਵਾਲੀਆਂ ਗਤੀਵਿਧੀਆਂ ਨੂੰ ਪਾਇਆ ਜਾਵੇ ਤਾਂ ਜੋ ਸਕੀਮ ਦਾ ਲਾਭ ਵੱਧ ਤੋ ਵੱਧ ਕਿਸਾਨਾਂ ਤੱਕ ਪਹੁੰਚ ਸਕੇ।
