ਦਾਖਲਾ ਵੈਨ ਦਾ ਬਲਾਕ ਪਟਿਆਲਾ-2 ਵਿਖੇ ਪਹੁੰਚਣ ‘ਤੇ ਭਰਵਾਂ ਸਵਾਗਤ
– ਬਲਾਕ ਪਟਿਆਲਾ-2 ਵੱਲੋਂ ਦਾਖਲਾ ਮੁਹਿੰਮ ਦਾ ਸ਼ਾਨਦਾਰ ਆਗਾਜ਼
– ਬਲਾਕ ਦੇ ਸਮੂਹ ਅਧਿਆਪਕਾਂ ਨੇ ਗਰਮ ਜੋਸ਼ੀ ਨਾਲ ਕੀਤਾ ਸਵਾਗਤ
(Rajinder Kumar) ਪਟਿਆਲਾ, 30 ਜਨਵਰੀ: ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਦਾਖਲਾ ਮੁਹਿੰਮ-2026 ਦੀ ਸ਼ੁਰੂਆਤ ਹੋ ਚੁੱਕੀ ਹੈ। ਜਿਸ ਦੇ ਚਲਦਿਆਂ ਜ਼ਿਲਾ ਸਿੱਖਿਆ ਅਧਿਕਾਰੀ (ਐਲੀ. ਸਿੱ.) ਪਟਿਆਲਾ ਸ਼ਾਲੂ ਮਹਿਰਾ ਅਤੇ ਉਪ ਜਿਲਾ ਸਿੱਖਿਆ ਅਧਿਕਾਰੀ ਮਨਵਿੰਦਰ ਕੌਰ ਭੁੱਲਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਪਟਿਆਲਾ ਨੇ ਵੀ ਦਾਖਲਾ ਮੁਹਿੰਮ ਦੀ ਆਰੰਭਤਾ ਕਰਦੇ ਹੋਏ ਵੱਖ ਵੱਖ ਬਲਾਕਾਂ ਵਿਚ ਪ੍ਰਚਾਰ ਕਰਨ ਲਈ ਦਾਖਲਾ ਵੈਨ ਰਵਾਨਾ ਕਰ ਦਿੱਤੀ ਹੈ। ਇਸ ਦਾਖਲਾ ਵੈਨ ਦਾ ਬਲਾਕ ਪਟਿਆਲਾ-2 ਵਿਖੇ ਪਹੁੰਚਣ ‘ਤੇ ਭਰਵਾਂ ਸਵਾਗਤ ਕਰਨ ਲਈ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਸ੍ਰ. ਪ੍ਰਿਥੀ ਸਿੰਘ ਦੀ ਅਗਵਾਈ ਹੇਠ ਸਮਾਗਮ ਕਰਵਾਇਆ ਗਿਆ। ਜਿੱਥੇ ਮੁੱਖ ਮਹਿਮਾਨ ਵਜੋਂ ਜ਼ਿਲਾ ਸਿੱਖਿਆ ਅਫਸਰ (ਐਲੀ. ਸਿੱ.) ਸ਼ਾਲੂ ਮਹਿਰਾ ਅਤੇ ਉਪ ਜਿਲਾ ਸਿੱਖਿਆ ਅਫਸਰ ਮਨਵਿੰਦਰ ਕੌਰ ਭੁੱਲਰ ਨੇ ਸ਼ਿਰਕਤ ਕੀਤੀ ਜਦ ਕਿ ਵਿਸ਼ੇਸ਼ ਮਹਿਮਾਨ ਵਜੋਂ ਪੀਐਮ ਸ੍ਰੀ ਸਰਕਾਰੀ ਕੋ-ਐਡ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਪਟਿਆਲਾ ਦੇ ਪ੍ਰਿੰਸੀਪਲ ਮੈਡਮ ਵਿਜੈ ਕਪੂਰ ਨੇ ਸ਼ਿਰਕਤ ਕੀਤੀ।
ਇਸ ਦੌਰਾਨ ਸੰਬੋਧਨ ਕਰਦਿਆਂ ਜ਼ਿਲਾ ਸਿੱਖਿਆ ਅਫਸਰ (ਐਲੀ. ਸਿੱ.) ਸ਼ਾਲੂ ਮਹਿਰਾ ਅਤੇ ਉਪ ਜਿਲਾ ਸਿੱਖਿਆ ਅਫਸਰ ਮਨਵਿੰਦਰ ਕੌਰ ਭੁੱਲਰ ਨੇ ਦੱਸਿਆ ਕਿ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਮੁਫ਼ਤ ਪਾਠ ਪੁਸਤਕਾਂ, ਵਰਦੀਆਂ ਅਤੇ ਮਿਡ-ਡੇ ਮੀਲ ਦੀ ਸਹੂਲਤ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦੇ ਅਧਿਆਪਕ ਹਰ ਪੱਖੋਂ ਯੋਗ ਅਤੇ ਸਮਰਪਿਤ ਹੋਣ ਕਾਰਨ ਪੰਜਾਬ ਦਾ ਭਵਿੱਖ ਸੁਰੱਖਿਅਤ ਹੱਥਾਂ ਵਿੱਚ ਹੈ। ਉਹਨਾਂ ਕਿਹਾ ਕਿ ਪ੍ਰੀ-ਪ੍ਰਾਇਮਰੀ ਤੋਂ ਬਾਰਵੀਂ ਜਮਾਤ ਤੱਕ ਸਰਕਾਰੀ ਸਕੂਲ ਕਿਸੇ ਵੀ ਤਰ੍ਹਾਂ ਨਿੱਜੀ ਸਕੂਲਾਂ ਤੋਂ ਘੱਟ ਨਹੀਂ ਹਨ।
ਇਸ ਮੌਕੇ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਸ੍ਰ. ਪ੍ਰਿਥੀ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਸਿੱਖਿਆ ਕ੍ਰਾਂਤੀ ਦੇ ਤਹਿਤ ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਵਿਸ਼ਵ-ਪੱਧਰੀ ਸਕੂਲਾਂ ਵਜੋਂ ਵਿਕਸਿਤ ਕੀਤਾ ਗਿਆ ਹੈ ਅਤੇ ਸਿੱਖਿਆ ਦੇ ਢਾਂਚੇ ਵਿੱਚ ਵੱਡੇ ਪੱਧਰ ’ਤੇ ਸੁਧਾਰ ਕੀਤੇ ਗਏ ਹਨ। ਅਖੀਰ ਵਿੱਚ ਉਹਨਾਂ ਨੇ ਸਮੂਹ ਮਾਪਿਆਂ ਨੂੰ ਆਪਣੇ ਬੱਚੇ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣ ਦੀ ਅਪੀਲ ਕੀਤੀ। ਇਸ ਮੌਕੇ ਸੀਐਚਟੀ ਪੂਰਨ ਸਿੰਘ, ਸੀਐਚਟੀ ਸੰਦੀਪ ਕੌਰ, ਸੀਐਚਟੀ ਅਮਨਦੀਪ ਕੌਰ, ਸੀਐਚਟੀ ਸਤਵੰਤ ਕੌਰ, ਸੀਐਚਟੀ ਭੁਪਿੰਦਰ ਸਿੰਘ, ਸੀਐਚਟੀ ਸੁਰੇਸ਼ ਕੁਮਾਰ,ਸੀਐਚਟੀ ਰੇਖਾ ਰਾਣੀ, ਸੀਐਚਟੀ ਬਿੰਦੂ ਬਾਲਾ, ਹੈਡ ਮਿਸਟ੍ਰੈੱਸ-ਕਮ-ਬਲਾਕ ਨੋਡਲ ਅਫਸਰ ਮੀਨਾ ਸੱਚਰ ਸਮੇਤ ਸਮੂਹ ਹੈਡ ਟੀਚਰ, ਸਮੂਹ ਅਧਿਆਪਕ ਅਤੇ ਵੱਡੀ ਗਿਣਤੀ ਵਿਚ ਮਾਪੇ ਹਾਜ਼ਰ ਸਨ।
ਫੋਟੋ : ਆਸਮਾਨ ਵਿਚ ਗੁਬਾਰੇ ਛੱਡ ਕੇ ਦਾਖਲਾ ਮੁਹਿੰਮ ਦੀ ਸ਼ੁਰੂਆਤ ਕਰਦੇ ਹੋਏ ਡੀਈਓ ਸ਼ਾਲੂ ਮਹਿਰਾ, ਡਿਪਟੀ ਡੀਈਓ ਮਨਵਿੰਦਰ ਕੌਰ ਭੁੱਲਰ, ਬੀਪੀਈਓ ਪ੍ਰਿਥੀ ਸਿੰਘ, ਪ੍ਰਿੰਸੀਪਲ ਵਿਜੇ ਕਪੂਰ ਅਤੇ ਹੋਰ।
