ਸਿਵਲ ਸਰਜਨ ਨੇ ਸੰਤੁਲਤ ਭੋਜਨ ਸਬੰਧੀ ਜਾਗਰੂਕਤਾ ਰੈਲੀ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ
ਫਤਹਿਗੜ੍ਹ ਸਾਹਿਬ, 08 ਸਤੰਬਰ 2021 : ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ, ਸ. ਬਲਬੀਰ ਸਿੰਘ ਸਿੱਧੂ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸੂਬੇ ਅੰਦਰ ਹਰ ਸਾਲ ਦੀ ਤਰ੍ਹਾਂ ਸਤੰਬਰ ਮਹੀਨੇ ਨੂੰ “ਪੋਸ਼ਨ ਮਾਂਹ”ਦੇ ਤੌਰ ਤੇ ਮਨਾਇਆ ਜਾ ਰਿਹਾ ਹੈ। ਜਿਸ ਤਹਿਤ ਇਸੇ ਲੜੀ ਤਹਿਤ ਅੱਜ ਸਿਵਲ ਸਰਜਨ ਡਾ ਐੱਸ ਪੀ ਸਿੰਘ ਨੇ ਸੰਤੁਲਿਤ ਭੋਜਨ ਸਬੰਧੀ ਇਕ ਜਾਗਰੂਕਤਾ ਰੈਲੀ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ।
ਸਿਵਲ ਸਰਜਨ ਨੇ ਦੱਸਿਆ ਕਿ ਇਸ ਰੈਲੀ ਵਿਚ ਨਰਸਿੰਗ ਵਿਦਿਆਰਥੀਆਂ ਦੁਆਰਾ ਹੱਥਾਂ ਵਿਚ ਸੰਤੁਲਤ ਭੋਜਨ ਸਬੰਧੀ ਸਲੋਗਨ ਲਿਖੀਆਂ ਤਖਤੀਆਂ ਚੁੱਕੀਆਂ ਹੋਈਆਂ ਸਨ। ਇਹ ਰੈਲੀ ਜਿਲ੍ਹਾ ਪ੍ਰਬੰਧਕੀ ਕੰਪਲੈਕਸ, ਕਚਹਿਰੀਆਂ ,ਬੱਸ ਅੱਡਾ ਤੇ ਸ਼ਹਿਰ ਦੇ ਹੋਰ ਵੱਖ- ਵੱਖ ਥਾਵਾਂ ਤੇ ਆਮ ਲੋਕਾਂ ਨੂੰ ਜਾਗਰੂਕ ਕਰਦੀ ਹੋਈ ਵਾਪਸ ਸਿਵਲ ਹਸਪਤਾਲ ਵਿਖੇ ਸਮਾਪਤ ਹੋਈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਸਿਹਤ ਕੇਦਰਾਂ ਉੱਪਰ ਇਸ ਮਹੀਨੇ ਚੰਗੀ ਖੁਰਾਕ ਅਤੇ ਸੰਤੁਲਿਤ ਭੋਜਨ ਸੰਬੰਧੀ ਕੈਂਪ ਲਗਾ ਕੇ ਆਮ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ।
ਉਨ੍ਹਾਂ ਕਿਹਾ ਕਿ ਸੰਤੁਲਿਤ ਭੋਜਨ ਸੰਬੰਧੀ ਇਹ ਜਾਗਰੂਕਤਾ ਗਤੀਵਿਧੀਆਂ ਪੂਰਾ ਮਹੀਨਾ ਚੱਲਦੀਆਂ ਰਹਿਣਗੀਆਂ । ਇਸ ਮੌਕੇ ਤੇ ਡਿਪਟੀ ਮੈਡੀਕਲ ਕਮਿਸ਼ਨਰ ਡਾ ਜਗਦੀਸ਼ ਸਿੰਘ,ਜ਼ਿਲ੍ਹਾ ਸਿਹਤ ਅਫਸਰ ਡਾ ਨਵਜੋਤ ਕੌਰ, ਜ਼ਿਲ੍ਹਾ ਟੀਕਾਕਰਨ ਅਫਸਰ ਡਾ ਰਜੇਸ਼ ਕੁਮਾਰ, ਡਾ ਕਰਨ ਸਾਗਰ, ਜ਼ਿਲ੍ਹਾ ਸਕੂਲ ਹੈਲਥ ਮੈਡੀਕਲ ਅਫਸਰ ਡਾ ਨਵਨੀਤ ਕੌਰ ,ਮੈਡੀਕਲ ਅਫਸਰ ਡੈਂਟਲ ਡਾ ਤਰੁਨਦੀਪ , ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਡਾ ਕਸ਼ੀਤਿਜ ਸੀਮਾ, ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਗੁਰਮੀਤ ਸਿੰਘ ਰਾਣਾ, ਡਿਪਟੀ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਬਲਜਿੰਦਰ ਸਿੰਘ, ਜ਼ਿਲ੍ਹਾ ਬੀਸੀਸੀ ਕੋਆਰਡੀਨੇਟਰ ਅਮਰਜੀਤ ਸਿੰਘ,ਜੋਤੀ ਗੁਲੀਆ, ਮਨਪ੍ਰੀਤ ਕੌਰ ਤੋਂ ਇਲਾਵਾ ਹੋਰ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ ।