ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਕੀਤੇ ਜਾਣ ਵਾਲੇ ਵੱਖ-ਵੱਖ ਕੰਮਾਂ ਵਿੱਚ ਨਹਿਰੂ ਯੁਵਾ ਕੇਂਦਰਾਂ ਦਾ ਅਹਿਮ ਰੋਲ : ਡੀ.ਸੀ.
ਫਤਹਿਗੜ੍ਹ ਸਾਹਿਬ, 08 ਸਤੰਬਰ 2021 : ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਕੀਤੇ ਜਾਣ ਵਾਲੇ ਵੱਖ-ਵੱਖ ਕੰਮਾਂ ਵਿੱਚ ਨਹਿਰੂ ਯੁਵਾ ਕੇਂਦਰਾਂ ਦਾ ਅਹਿਮ ਰੋਲ ਹੁੰਦਾ ਹੈ। ਨਹਿਰੂ ਯੂਵਾ ਕੇਂਦਰ ਦੇ ਵਲੰਟੀਅਰ ਦੇਸ਼ ਦੀ ਤਰੱਕੀ ਲਈ ਅਤੇ ਸਮਾਜਿਕ ਬੁਰਾਈਆਂ ਦੇ ਖਾਤਮੇ ਲਈ ਨੌਜਵਾਨ ਵਰਗ ਲਈ ਇੱਕ ਚਾਨਣ ਮੁਨਾਰੇ ਦਾ ਕੰਮ ਕਰਦੇ ਹਨ ਅਤੇ ਨੌਜਵਾਨਾਂ ਨੂੰ ਸਹੀ ਸੇਧ ਦੇਣ ਵਿੱਚ ਮੋਹਰੀ ਭੂਮਿਕਾ ਨਿਭਾਉਦੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀਮਤੀ ਸੁਰਭੀ ਮਲਿਕ ਨੇ ਨਹਿਰੂ ਯੁਵਾ ਕੇਦਰ ਫਤਿਹਗੜ੍ਹ ਸਾਹਿਬ ਦੇ ਯੂਥ ਪ੍ਰੋਗਰਾਮਾ ਸਬੰਧੀ ਜਿਲ੍ਹਾ ਪੱਧਰੀ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ।
ਇਸ ਮੀਟਿੰਗ ਵਿੱਚ ਨਹਿਰੂ ਯੁਵਾ ਕੇਦਰ ਵੱਲੋ ਕਲੱਬਾਂ ਦੇ ਸਹਿਯੋਗ ਨਾਲ ਕਰਵਾਏ ਜਾਣ ਵਾਲੇ ਪ੍ਰੋਗਰਾਮਾ ਬਾਰੇ ਦੱਸਿਆ ਗਿਆ । ਇਸ ਮੌਕੇ ਉਨ੍ਹਾਂ ਕਿਹਾ ਕਿ ਨਹਿਰੂ ਯੁਵਾ ਕੇਦਰ ਵੱਲੋ ਲੋਕਾ ਨੂੰ ਜਾਗਰੂਕ ਕਰਨ ਲਈ ਵੱਖ-ਵੱਖ ਤਰ੍ਹਾਂ ਦੇ ਪ੍ਰੌਗਰਾਮ ਜਿਵੇ ਕਿ ਖੇਡਾਂ, ਨਸ਼ਿਆ ਖਿਲਾਫ, ਸਵੱਛਤਾ,ਵਾਤਾਵਰਣ, ਪਾਣੀ ਬਚਾਉਣ,ਆਤਮ ਨਿਰਭਰ ਭਾਰਤ ਦੀਆ ਸਕੀਮਾ, ਆਦਿ ਪ੍ਰੋਗਰਾਮ ਕਰਵਾਏ ਜਾਦੇ ਹਨ । ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਅਨੁਪ੍ਰਿਤਾ ਜੌਹਲ, ਜਿਲ੍ਹਾ ਯੂਥ ਅਫਸਰ ਨੇਹਾ ਸ਼ਰਮਾ, ਜ਼ਿਲ੍ਹਾ ਖੇਡ ਅਫਸਰ ਰਾਹੁਲਦੀਪ ਸਿੰਘ, ਸੈਕਟਰੀ ਰੈਡ ਕਰਾਸ ਸ੍ਰੀ ਗੁਰਜੋਤ ਸਿੰਘ , ਗੁਰਵਿੰਦਰ ਸਿੰਘ ਸੋਹੀ, ਗੁਰਸੇਵਕ ਸਿੰਘ, ਬਰਿੰਦਰ ਸਿੰਘ ਸਰਾੳ, ਡਾ.ਗੁਰਜਿੰਦਰ ਸਿੰਘ ਆਦਿ ਹਾਜਰ ਸਨ |