ਐਸ.ਡੀ.ਐਮ. ਨੇ ਝੋਨੇ ਦੀ ਖਰੀਦ ਸੀਜਨ ਨੂੰ ਲੈ ਕੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ
ਫਾਜ਼ਿਲਕਾ 10 ਸਤੰਬਰ 2021 : ਡਿਪਟੀ ਕਮਿਸ਼ਨਰ ਸ. ਅਰਵਿੰਦ ਪਾਲ ਸਿੰਘ ਸੰਧੂ ਦੇ ਦਿਸ਼ਾ-ਨਿਰਦੇਸ਼ਾਂ `ਤੇ ਐਸ.ਡੀ.ਐਮ. ਸ੍ਰੀ ਅਮਿਤ ਗੁਪਤਾ ਦੀ ਅਗਵਾਈ ਹੇਠ ਅਧਿਕਾਰੀਆਂ ਤੇ ਆੜਤੀਆ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਝੋਨੇ ਦੀ ਖਰੀਦ ਦੇ ਆਗਾਮੀ ਸੀਜਨ ਨੂੰ ਲੈ ਕੇ ਮੀਟਿੰਗ ਕੀਤੀ।
ਬੈਠਕ ਦੌਰਾਨ ਐਸ.ਡੀ.ਐਮ. ਸ੍ਰੀ ਅਮਿਤ ਗੁਪਤਾ ਨੇ ਅਧਿਕਾਰੀਆਂ ਨੂੰ ਕਿਹਾ ਕਿ ਸੀਜਨ ਦੌਰਾਨ ਕਿਸਾਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਨਾ ਆਉਣ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਮੰਡੀ ਵਿਖੇ ਕਿਸਾਨਾਂ ਲਈ ਪਹਿਲਾਂ ਤੋਂ ਪੁਖਤਾ ਪ੍ਰਬੰਧ ਕੀਤੇ ਜਾਣ।ਉਨ੍ਹਾਂ ਅਧਿਕਾਰੀਆਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਬਾਰਦਾਨੇ ਆਦਿ ਦਾ ਪਹਿਲਾਂ ਤੋਂ ਹੀ ਇੰਤਜਾਮ ਕਰ ਲਏ ਜਾਣ।
ਇਸ ਮੌਕੇ ਐਸ.ਡੀ.ਐਮ. ਨੇ ਆੜਤੀਆ ਐਸੋਸੀਏਸ਼ਨ ਦੇ ਨੁਮਾਇੰਦਿਆਂ ਤੋਂ ਸਮੱਸਿਆਵਾਂ ਵੀ ਸੁਣੀਆਂ ਤੇ ਅਧਿਕਾਰੀਆਂ ਨੂੰ ਸਮੱਸਿਆਵਾਂ ਦਾ ਹਲ ਕਰਨ ਲਈ ਕਿਹਾ।
ਇਸ ਮੌਕੇ ਜ਼ਿਲ੍ਹਾ ਫੂਡ ਸਪਲਾਈ ਕੰਟਰੋਲਰ ਸ੍ਰੀ ਗੁਰਪ੍ਰੀਤ ਸਿੰਘ ਕੰਗ, ਜ਼ਿਲ੍ਹਾ ਮੰਡੀ ਅਫਸਰ ਸ. ਜਸ਼ਨਦੀਪ ਸਿੰਘ, ਸਕੱਤਰ ਮਾਰਕੀਟ ਕਮੇਟੀ ਸ. ਗੁਰਪ੍ਰੀਤ ਸਿੰਘ, ਪ੍ਰਧਾਨ ਆੜਤੀਆ ਐਸੋਸੀਏਸ਼ਨ ਸ੍ਰੀ ਦਵਿੰਦਰ ਸਚਦੇਵਾ, ਸੈਕਟਰੀ ਆੜਤੀਆ ਐਸੋਸੀਏਸ਼ਨ ਸ੍ਰੀ ਮਨੀਸ਼ ਕਟਾਰੀਆ, ਪਰਵਿੰਦਰ ਕੁਮਾਰ ਆਦਿ ਹੋਰ ਨੁਮਾਇੰਦੇ ਮੌਜੂਦ ਸਨ।