पंजाब सरकार के नि:शुल्क आनलाइन कोचिंग प्रोजैक्ट से नौजवानों को मिलेगी नई दिशा : अपनीत रियात
ਹੁਸ਼ਿਆਰਪੁਰ, 10 ਸਤੰਬਰ 2021 : ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਘਰ-ਘਰ ਰੋਜ਼ਗਾਰ ਮੁਹਿੰਮ ਤਹਿਤ ਜਿਥੇ ਸੂਬੇ ਦੇ ਲੱਖਾਂ ਨੌਜਵਾਨਾਂ ਨੂੰ ਰੋਜ਼ਗਾਰ ਦਿਵਾਇਆ ਗਿਆ ਹੈ, ਉਥੇ ਹੁਣ ਪੰਜਾਬ ਸਰਕਾਰ ਵਲੋਂ ਉਨ੍ਹਾਂ ਨੌਜਵਾਨਾਂ ਲਈ ਜੋ ਸਰਕਾਰੀ ਨੌਕਰੀਆਂ ਲਈ ਕੋਚਿੰਗ ਲੈਣਾ ਚਾਹੁੰਦੇ ਹਨ, ਉਨ੍ਹਾਂ ਨੂੰ ਆਨ ਲਾਈਨ ਮੁਫ਼ਤ ਕੋਚਿੰਗ ਮੁਹੱਈਆ ਕਰਵਾਈ ਜਾਵੇਗੀ।
ਉਨ੍ਹਾਂ ਕਿਹਾ ਕਿ ਬੇਰੋਜ਼ਗਾਰ ਨੌਜਵਾਨ ਜੋ ਪ੍ਰਤੀਯੋਗੀ ਪ੍ਰੀਖਿਆਵਾਂ ਲਈ ਕੋਚਿੰਗ ਲੈਣ ਦੇ ਚਾਹਵਾਨ ਹਨ, ਉਨ੍ਹਾਂ ਲਈ ਮੁਫ਼ਤ ਆਨਲਾਈਨ ਕੋਚਿੰਗ ਮੁਹੱਈਆ ਕਰਵਾਉਣ ਦੀ ਸਾਰੀ ਵਿਵਸਥਾ ਕਰ ਲਈ ਗਈ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਐਸ.ਐਸ.ਸੀ., ਬੈਂਕ, ਪੀ.ਓ. ਕਲੈਰੀਕਲ, ਆਰ.ਆਰ.ਬੀ., ਸੀ.ਈ.ਟੀ. ਪੀ.ਪੀ.ਐਸ.ਸੀ., ਪੀ.ਐਸ.ਐਸ.ਬੀ. ਅਤੇ ਹੋਰ ਵਿਭਾਗੀ ਪ੍ਰੀਖਿਆਵਾਂ ਲਈ ਕੋਚਿੰਗ ਦਿੱਤੀ ਜਾਵੇਗੀ, ਜੋ ਕਿ ਪੰਜਾਬ ਸਰਕਾਰ ਦਾ ਇਕ ਪ੍ਰਸ਼ੰਸਾਯੋਗ ਕਦਮ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਚਾਹਵਾਨ ਉਮੀਦਵਾਰ ਆਨਲਾਈਨ ਕੋਚਿੰਗ ਦਾ ਲਾਭ ਲੈਣ ਲਈ ਵੈਬਸਾਈਟ https://www.eduzphere.com/