ਪੰਜਾਬ ਸਰਕਾਰ ਲੋਕਾਂ ਨੂੰ ਬੇਹਤਰ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ : ਸੁੰਦਰ ਸ਼ਾਮ ਅਰੋੜਾ

0

ਹੁਸ਼ਿਆਰਪੁਰ, 11 ਸਤੰਬਰ 2021 :  ਉਦਯੋਗ ਤੇ ਵਣਜ ਮੰਤਰੀ ਪੰਜਾਬ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਬੇਹਤਰ ਸਿਹਤ ਸੁਵਿਧਾਵਾਂ ਦੇਣ ਲਈ ਵਚਨਬੱਧ ਹੈ। ਇਸੇ ਕੜੀ ’ਚ ਹੁਸਿਆਰਪੁਰ ਦੇ ਸਿਵਲ ਹਸਪਤਾਲ ਵਿਚ ਹਰ ਬੁਨਿਆਦੀ ਤੇ ਜ਼ਰੂਰੀ ਸੁਵਿਧਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਹ ਅੱਜ ਸਿਵਲ ਹਸਪਤਾਲ ਹੁਸਿਆਰਪੁਰ ਦੇ ਅਤਿ-ਆਧੁਨਿਕ ਸੁਵਿਧਾਵਾਂ ਨਾਲ ਲੈਸ ਪੁਨਰ ਨਿਰਮਾਣ ਅਮਰਜੈਂਸੀ ਵਾਰਡ ਦਾ ਉਦਘਾਟਨ ਕਰਨ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਅਮਰਜੈਂਸੀ ਵਾਰਡ ਦਾ ਦੌਰਾ ਕੀਤਾ ਅਤੇ ਸਿਵਲ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਅਮਰਜੈਂਸੀ ਵਾਰਡ ਦੇ ਨਵੀਨੀਕਰਨ ਲਈ ਵਧਾਈ ਦਿੱਤੀ। ਇਸ ਮੌਕੇ ਉਨ੍ਹਾਂ ਨਾਲ ਪੰਜਾਬ ਪੱਛੜਾ ਵਰਗ ਕਮਿਸ਼ਨ ਦੇ ਚੇਅਰਮੈਨ ਸਰਵਨ ਸਿੰਘ, ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਡਿਪਟੀ ਕਮਿਸ਼ਨਰ ਅਪਨੀਤ ਰਿਆਤ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਐਡਵੋਕੇਟ ਰਾਕੇਸ਼ ਮਰਵਾਹਾ, ਸਿਵਲ ਸਰਜਨ ਡਾ. ਰਣਜੀਤ ਸਿੰਘ ਘੋਤਰਾ ਵੀ ਮੌਜੂਦ ਸਨ।


ਉਦਯੋਗ ਮੰਤਰੀ ਨੇ ਦੱਸਿਆ ਕਿ 30 ਲੱਖ ਰੁਪਏ ਦੀ ਲਾਗਤ ਨਾਲ ਅਮਰਜੈਂਸੀ ਵਾਰਡ ਦਾ ਨਵੀਨੀਕਰਨ ਕਰਵਾਇਆ ਗਿਆ ਹੈ, ਜਿਸ ਵਿਚ ਲੋਕਾਂ ਦੀ ਸਿਹਤ ਸੁਵਿਧਾ ਨੂੰ ਦੇਖਦੇ ਹੋਏ ਹਰ ਅਤਿ-ਆਧੁਨਿਕ ਸੁਵਿਧਾਵਾਂ ਮੁਹੱਈਆ ਕਰਵਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਅਮਰਜੈਂਸੀ ਵਾਰਡ ਵਿਚ ਪਹਿਲਾਂ 6-8 ਬੈਡ ਦੀ ਵਿਵਸਥਾ ਸੀ, ਜਿਸ ਨੂੰ ਵਧਾ ਕੇ ਹੁਣ 18 ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਵਾਰਡ ਵਿਚ ਸਾਰਾ ਸਾਜੋ ਸਮਾਨ ਨਵਾਂ ਲਗਾਇਆ ਗਿਆ ਹੈ ਅਤੇ ਵਾਰਡ ਵਿਚ ਹੀ ਈ.ਸੀ.ਜੀ. ਅਤੇ ਪੋਰਟੇਬਲ ਐਕਸਰੇ ਦੀ ਸੁਵਿਧਾ ਮੁਹੱਈਆ ਕਰਵਾਈ ਗਈ ਹੈ। ਉਨ੍ਹਾਂ ਦੱਸਿਆ ਕਿ ਅਮਰਜੈਂਸੀ ਵਾਰਡ ਦੇ ਓਪਰੇਸ਼ਨ ਥੀਏਟਰ ਵਿਚ ਵੀ ਆਧੁਨਿਕ ਟੇਬਲ ਅਤੇ ਲਾਈਟਸ ਵੀ ਵਿਵਸਥਾ ਕੀਤੀ ਗਈ ਹੈ ਅਤੇ ਪੂਰਾ ਵਾਰਡ ਏਅਰਕੰਡੀਸ਼ਨ ਹੈ।

ਸੁੰਦਰ ਸ਼ਾਮ ਅਰੋੜਾ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਦੀ ਪ੍ਰਸ਼ੰਸਾ ਕਰਦੇ ਹੋਏ ਕਿਹਾ ਕਿ ਕੋਰੋਨਾ ਦੇ ਮੁਸ਼ਕਲ ਸਮੇਂ ਤੋਂ ਲੈ ਕੇ ਹੁਣ ਤੱਕ ਪੂਰਾ ਸਿਹਤ ਵਿਭਾਗ ਦਿਨ-ਰਾਤ ਲੋਕਾਂ ਦੀ ਸੇਵਾ ਕਰ ਰਿਹਾ ਹੈ ਅਤੇ ਲੋਕਾਂ ਨੂੰ ਬੇਹਤਰ ਸੁਵਿਧਾਵਾਂ ਉਪਲਬੱਧ ਕਰਵਾਉਣ ਲਈ ਵਚਨਬੱਧ ਹੈ। ਇਸ ਦੌਰਾਨ ਪੰਜਾਬ ਨੈਸ਼ਨ ਬੈਂਕ ਸਰਕਲ ਦਫ਼ਤਰ ਹੁਸ਼ਿਆਰਪੁਰ ਵਲੋਂ ਸੀ.ਐਸ.ਆਰ. ਤਹਿਤ ਜ਼ਿਲ੍ਹਾ ਜ਼ਿਲ੍ਹਾ ਪ੍ਰਸ਼ਾਸਨ ਨੂੰ ਕੋਵਿਡ-19 ਸਬੰਧੀ 7 ਲੱਖ ਰੁਪਏ ਦਾ ਸਮਾਨ ਦਿੱਤਾ ਗਿਆ। ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਪਵਨ ਕੁਮਾਰ, ਐਸ.ਐਮ.ਓ. ਡਾ. ਜਸਵਿੰਦਰ ਸਿੰਘ, ਡੀ.ਜੀ.ਐਮ. ਪੰਜਾਬ ਨੈਸ਼ਨਲ ਬੈਂਕ ਡਾ. ਰਾਜੇਸ਼ ਪ੍ਰਸਾਦ, ਐਲ.ਡੀ.ਐਮ. ਡਾ. ਜਸਵਿੰਦਰ ਸਿੰਘ, ਐਲ.ਡੀ.ਐਮ. ਆਰ.ਕੇ. ਚੋਪੜਾ, ਕੌਂਸਲਰ ਪ੍ਰਦੀਪ ਕੁਮਾਰ, ਡੀ.ਡੀ.ਐਫ. ਪਿਊਸ਼ ਗੋਇਲ ਤੋਂ ਇਲਾਵਾ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਤੇ ਕਰਮਚਾਰੀ ਵੀ ਮੌਜੂਦ ਸਨ।

About The Author

Leave a Reply

Your email address will not be published. Required fields are marked *