ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਕਾਸ਼ ਪੁਰਬ ਨੂੰ ਸਮਰਪਿਤ ਕਵਿਤਾ ਉਚਾਰਨ ਮੁਕਾਬਲੇ ਸ਼ੁਰੂ
ਸੰਗਰੂਰ, 5 ਜੂਨ:
ਸਿੱਖਿਆ ਵਿਭਾਗ ਪੰਜਾਬ ਵੱਲੋਂ ਕੋਵਿਡ-19 ਦੇ ਮੱਦੇਨਜਰ ਆਨਲਾਈਨ ਵਿਧੀ ਦੁਆਰਾ ਵੱਖ-ਵੱਖ ਵਿੱਦਿਅਕ ਮੁਕਾਬਲੇ ਕਰਵਾਏ ਜਾ ਰਹੇ ਹਨ। ਇਸੇ ਹੀ ਲੜੀ ਤਹਿਤ ਹੁਣ ਜੂਨ ਮਹੀਨੇ ਦੌਰਾਨ ਵਿਦਿਆਰਥੀਆਂ ਦੇ ਕਵਿਤਾ ਉਚਾਰਨ ਮੁਕਾਬਲੇ ਸ਼ੁਰੂ ਕੀਤੇ ਜਾ ਰਹੇ ਹਨ। ਇਹ ਜਾਣਕਾਰੀ ਵਿੱਦਿਅਕ ਮੁਕਬਾਲਿਆਂ ਦੇ ਜਿਲ੍ਹਾ ਨੋਡਲ ਅਫ਼ਸਰ ਕਿਰਨ ਬਾਲਾ ਵੇ ਦਿੱਤੀ।
ਕਿਰਨ ਬਾਲਾ ਨੇ ਦੱਸਿਆ ਕਿ ਸਿੱਖਿਆ ਵਿਭਾਗ ਵੱਲੋਂ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾਣ ਵਾਲੇ ਵਿੱਦਿਅਕ ਮੁਕਬਾਲਿਆਂ ਲਈ ਬਲਾਕ ਵਾਈਜ ਜਿਲ੍ਹਾ ਸਿੱਖਿਆ ਅਫਸਰ ਸੰਗਰੂਰ ਸ.ਮਲਕੀਤ ਸਿੰਘ ਅਤੇ ਉਪ ਜਿਲ੍ਹਾ ਸਿੱਖਿਆ ਅਫਸਰ ਸ੍ਰੀ ਹਰਜੀਤ ਕੁਮਾਰ ਸਰਮਾ ਨੇ ਸਮਾਂ ਸਾਰਣੀ ਜਾਰੀ ਕਰ ਦਿੱਤੀ ਹੈ । ਉਨਾਂ ਕਿਹਾ ਕਿ ਇਹ ਮੁਕਾਬਲੇ ਕੋਵਿਡ-19 ਦੇ ਮੱਦੇਨਜਰ ਆਨਲਾਈਨ ਵਿਧੀ ਰਾਹੀਂ ਕਰਵਾਏ ਜਾਣਗੇ। ਉਨ੍ਹਾਂ ਦੱਸਿਆਂ ਕਿ ਕਵਿਤਾ ਉਚਾਰਨ ਮੁਕਬਾਲੇ 30 ਜੂਨ ਤੱਕ ਸਕੂਲ ਪੱਧਰ ‘ਤੇ ਕਰਵਾਏ ਜਾਣਗੇ, ਜਿਸ ਵਿੱਚ ਛੇਵੀਂ ਤੋ ਬਾਰਵੀਂ ਜਮਾਤ ਦੇ ਸਾਰੇ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਭਾਗ ਲੈ ਸਕਦੇ ਹਨ।
