ਮਿਸ਼ਨ ਫ਼ਤਿਹ ਤਹਿਤ ਕੁਸ਼ਟ ਆਸ਼ਰਮ ’ਚ ਕੋਵਿਡ ਵੈਕਸੀਨੇਸ਼ਨ ਕੈਂਪ ਲਗਾਇਆ
ਸੰਗਰੂਰ 5 ਜੂਨ
ਸਿਹਤ ਮੰਤਰੀ ਸ਼੍ਰੀ ਬਲਬੀਰ ਸਿੰਘ ਸਿੱਧੂ ਦੀਆਂ ਹਦਾਇਤਾਂ ਅਤੇ ਸਿਵਲ ਸਰਜਨ ਸੰਗਰੂਰ ਡਾ. ਅੰਜਨਾ ਗੁਪਤਾ ਦੇ ਦਿਸ਼ਾ ਨਿਰਦੇਸ਼ਾਂ ’ਤੇ ਮਿਸ਼ਨ ਫ਼ਤਿਹ ਤਹਿਤ ਸ੍ਰੀ ਗੁਰੂ ਅਰਜਨ ਦੇਵ ਕੁਸ਼ਟ ਆਸ਼ਰਮ ਸੰਗਰੂਰ ਵਿਖੇ 45 ਸਾਲ ਤੋਂ ਵਧੇਰੇ ਉਮਰ ਦੇ ਵਿਅਕਤੀਆਂ ਦੇ ਕੋਵਿਡ ਵੈਕਸੀਨ ਲਗਾਈ ਗਈ। ਇਹ ਜਾਣਕਾਰੀ ਡਾ. ਅੰਜੂ ਸਿੰਗਲਾ ਜ਼ਿਲ੍ਹਾ ਲੈਪਰੋਸੀ ਅਫਸਰ ਸੰਗਰੂਰ ਨੇ ਦਿੱਤੀ।
ਡਾ. ਅੰਜੂ ਸਿੰਗਲਾ ਨੇ ਦੱਸਿਆ ਕਿ ਕੁਸ਼ਟ ਆਸ਼ਰਮ ’ਚ ਰਹਿਣ ਵਾਲੇ ਯੋਗ ਵਿਅਕਤੀਆਂ ਨੂੰ ਸਿਹਤ ਵਿਭਾਗ ਦੀ ਟੀਮ ਵੱਲੋਂ ਵੈਕਸੀਨ ਲਗਾਈ ਗਈ ਅਤੇ ਸਮੂਹ ਵਿਅਕਤੀਆਂ ਨੂੰ ਵੈਕਸੀਨੇਸ਼ਨ ਉਪਰੰਤ ਦੇਖ ਰੇਖ ਹੇਠਾਂ ਰੱਖਿਆ ਗਿਆ। ਉਨ੍ਹਾ ਕਿਹਾ ਕਿ ਆਪਣੀ ਵਾਰੀ ਆਉਣ ਤੇ ਹਰ ਵਿਅਕਤੀ ਨੂੰ ਵੈਕਸੀਨ ਲਗਵਾਉਣੀ ਚਾਹੀਦੀ ਹੈ ਤਾਂ ਜੋ ਅਸੀਂ ਦੇਸ਼ ਨੂੰ ਕੋਰੋਨਾ ਮੁਕਤ ਕਰ ਸਕੀਏ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਸਾਨੂੰ ਕੋਰੋਨਾਵਾਇਰਸ ਤੋਂ ਬਚਾਅ ਲਈ ਸਰਕਾਰ ਵੱਲੋਂ ਜਾਰੀ ਹਦਾਇਤਾਂ ਅਤੇ ਨਿਯਮਾਂ ਦੀ ਪਾਲਣਾ ਕਰਨੀ ਚਾਹੀਂਦੀ ਹੈ।
ਇਸ ਮੌਕੇ ਹਰਪਾਲ ਕੌਰ ਜ਼ਿਲ੍ਹਾ ਲੈਪਰੋਸੀ ਕੋਆਰਡੀਨੇਟਰ ਤੋਂ ਇਲਾਵਾ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ।
