ਵਿਧਾਇਕ ਸ.ਕੁਲਜੀਤ ਸਿੰਘ ਨਾਗਰਾ ਨੇ ਪਿੰਡ ਸੁਹਾਗਹੇੜੀ ਵਿਖੇ 180 ਲੋੜਵੰਦਾਂ ਨੂੰ 2-2 ਮਰਲੇ ਦੇ ਪਲਾਟ ਵੰਡੇ

ਫਤਹਿਗੜ੍ਹ ਸਾਹਿਬ, 24 ਸਤੰਬਰ 2021 : ਮੁੱਖ ਮੰਤਰੀ ਸ.ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਇਹ ਯਤਨ ਹੈ ਕਿ ਹਰ ਲੋੜਵੰਦ ਦੀ ਰਿਹਾਇਸ਼ ਸਮੇਤ ਜਿੰਨੀਆਂ ਵੀ ਦਿੱਕਤਾਂ ਹਨ, ਉਹ ਸਾਰੀਆਂ ਦੂਰ ਕੀਤੀਆਂ ਜਾਣ ਤਾਂ ਜੋ ਕੋਈ ਵਿਅਕਤੀ ਇੱਕ ਚੰਗੀ ਜ਼ਿੰਦਗੀ ਜਿਉਣ ਤੋਂ ਸੱਖਣਾ ਨਾ ਰਹੇ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਸ.ਕੁਲਜੀਤ ਸਿੰਘ ਨਾਗਰਾ ਨੇ ਬਲਾਕ ਸਰਹਿੰਦ ਦੇ ਪਿੰਡ ਸੁਹਾਗਹੇੜੀ ਵਿਖੇ 180 ਲੋੜਵੰਦਾਂ ਨੂੰ 2-2 ਮਰਲੇ ਦੇ ਪਲਾਟ ਵੰਡਣ ਮੌਕੇ ਕੀਤਾ।
ਸ. ਨਾਗਰਾ ਨੇ ਕਿਹਾ ਕਿ ਹਰ ਇੱਕ ਇਨਸਾਨ ਨੂੰ ਸਭ ਤੋਂ ਪਹਿਲਾਂ ਘਰ ਦੀ ਲੋੜ ਹੈ ਅਤੇ ਪਲਾਟਾਂ ਦੀ ਵੰਡ ਕਰਦਿਆਂ ਉਹਨਾਂ ਨੂੰ ਬਹੁਤ ਖੁਸ਼ੀ ਹੋ ਰਹੀ ਹੈ। ਉਹਨਾਂ ਵੱਲੋਂ ਹਲਕੇ ਦੇ ਪਿੰਡਾਂ ਵਿੱਚ ਰਹਿੰਦੇ ਕਿਸੇ ਵੀ ਲੋੜਵੰਦ ਨੂੰ ਘਰ ਤੋਂ ਵਾਝਾਂ ਨਹੀਂ ਰਹਿਣ ਦਿੱਤਾ ਜਾਵੇਗਾ ਅਤੇ ਪਿੰਡਾਂ ਨੂੰ ਵੀ ਸ਼ਹਿਰਾਂ ਵਰਗੀਆਂ ਸਹੂਲਤਾਂ ਉਪਲੱਬਧ ਕਰਵਾਈਆਂ ਜਾ ਰਹੀਆਂ ਹਨ।
ਉਹ ਖੁਦ ਅਤੇ ਉਨ੍ਹਾਂ ਦਾ ਸਮੁੱਚਾ ਪਰਿਵਾਰ ਹਮੇਸ਼ਾ ਗਰੀਬ ਅਤੇ ਲੋੜਵੰਦਾਂ ਦੀ ਮੱਦਦ ਲਈ ਤੱਤਪਰ ਰਹਿੰਦਾ ਹੈ ਅਤੇ ਹਲਕੇ ਦੇ ਜਿਸ ਵੀ ਗਰੀਬ ਲੋੜਵੰਦ ਪਰਿਵਾਰ ਨੂੰ ਉਹਨਾਂ ਤੱਕ ਕੋਈ ਵੀ ਜ਼ਰੂਰਤ ਪੈਂਦੀ ਹੈ, ਉਹ ਬੇਝਿਜਕ ਉਹਨਾਂ ਨੂੰ ਮਿਲ ਸਕਦੇ ਹਨ। ਉਹ ਅਤੇ ਉਨ੍ਹਾਂ ਦਾ ਪਰਿਵਾਰ ਹਮੇਸ਼ਾ ਗਰੀਬਾਂ ਦੀ ਸੇਵਾ ਵਿੱਚ ਹਾਜ਼ਰ ਰਹੇਗਾ।
ਸ. ਨਾਗਰਾ ਨੇ ਕਿਹਾ ਕਿ ਹਲਕੇ ਦੇ ਪਿੰਡਾਂ ਦੇ ਲੋਕਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਵੱਖ ਵੱਖ ਵਿਕਾਸ ਕਾਰਜ ਕਰਵਾਏ ਗਏ ਹਨ ਤੇ ਜੰਗੀ ਪੱਧਰ ਉੱਤੇ ਜਾਰੀ ਵੀ ਹਨ। ਪਿੰਡਾਂ ਨੂੰ ਆਪਸ ਵਿੱਚ ਜੋੜਨ ਵਾਲੀਆਂ ਲਿੰਕ ਸੜਕਾਂ ਦੀ ਵਿਸੇਸ਼ ਮੁਰੰਮਤ ਅਤੇ ਨਵਨਿਰਮਾਣ ਕੀਤਾ ਗਿਆ ਹੈ, ਜਿਸ ਨਾਲ ਲੋਕਾਂ ਨੂੰ ਪਿਛਲੇ ਲੰਮੇ ਸਮੇਂ ਤੋਂ ਆਵਾਜਾਈ ਵਿੱਚ ਆ ਰਹੀਆਂ ਦਿੱਕਤਾਂ ਤੋਂ ਛੁਟਕਾਰਾ ਮਿਲਿਆ ਹੈ।
ਇਸ ਮੌਕੇ ਚੇਅਰਮੈਨ ਭੁਪਿੰਦਰ ਸਿੰਘ ਬਧੌਛੀ, ਬਲਾਕ ਪ੍ਰਧਾਨ ਗੁਰਮੁੱਖ ਸਿੰਘ ਪੰਡਰਾਲੀ, ਵਾਇਸ ਚੇਅਰਮੈਨ ਹਰਬੰਸ ਸਿੰਘ ਜੇ.ਈ, ਸਰਪੰਚ ਦਵਿੰਦਰ ਸਿੰਘ ਜੱਲਾ, ਬਲਾਕ ਸੰਮਤੀ ਮੈਂਬਰ ਬਹਾਦਰ ਸਿੰਘ, ਪਿੰਡ ਦੇ ਸਰਪੰਚ ਜਸਵਿੰਦਰ ਕੌਰ, ਸਰਪੰਚ ਨਿਰਮਲ ਸਿੰਘ, ਸਰਪੰਚ ਤੀਰਥ ਸਿੰਘ, ਸਰਪੰਚ ਅਮਰਿੰਦਰ ਸਿੰਘ, ਕਰਮਜੀਤ ਸਿੰਘ ਟਿਵਾਣਾ, ਨੰਬਰਦਾਰ ਭਰਭੂਰ ਜਗਵਿੰਦਰ ਸਿੰਘ, ਹਰਪ੍ਰੀਤ ਸਿੰਘ, ਰਾਏਵਿੰਦਰ ਸਿੰਘ, ਗੁਰਮੁੱਖ ਸਿੰਘ, ਪਰਮਜੀਤ ਕੌਰ ਸਾਰੇ ਪੰਚ, ਗੁਰਮੁੱਖ ਸਿੰਘ ਟੈਣੀ, ਨੰਬਰਦਾਰ ਪੂਰਨ ਸਿੰਘ, ਨੰਬਰਦਾਰ ਨਾਹਰ ਸਿੰਘ, ਨੰਬਰਦਾਰ ਬਲਦੇਵ ਸਿੰਘ, ਰਣਜੀਤ ਸਿੰਘ ਤੇ ਹੋਰ ਪਤਵੰਤੇ ਹਾਜ਼ਰ ਸਨ।