ਸ਼ਾਮ 7 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਇਨਾਂ ਚਲਾਉਣ ‘ਤੇ ਪਾਬੰਦੀ

0

ਮਾਨਸਾ, 28 ਸਤੰਬਰ 2021 : ਜਿ਼ਲ੍ਹਾ ਮੈਜਿਸਟਰੇਟ—ਕਮ—ਡਿਪਟੀ ਕਮਿਸ਼ਨਰ ਮਾਨਸਾ ਸ੍ਰੀ ਮਹਿੰਦਰ ਪਾਲ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜਿ਼ਲ੍ਹਾ ਮਾਨਸਾ ਅੰਦਰ ਸ਼ਾਮ 7 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਇਨਾਂ ਨਾਲ ਝੋਨਾ ਕੱਟਣ *ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।

ਜਿ਼ਲ੍ਹਾ ਮੈਜਿਸਟਰੇਟ ਨੇ ਝੋਨੇ ਦੀ ਕਟਾਈ ਕਰਨ ਵਾਲੀਆਂ ਕੰਬਾਇਨਾਂ ਦੇ ਮਾਲਕਾਂ ਨੂੰ ਹਦਾਇਤ ਕੀਤੀ ਕਿ ਹਾਵੈਸਟਰ ਕੰਬਾਇਨ ਦੀ ਵਰਤੋਂ ਕਰਨ ਤੋਂ ਪਹਿਲਾਂ ਇਸ ਦੀ ਖੇਤੀਬਾੜੀ ਵਿਭਾਗ ਰਾਹੀਂ ਅਪਰੇਸ਼ਨ ਵਰਦੀਨੈਸ ਬਾਰੇ ਇੰਸਪੈਕਸ਼ਨ ਕਰਵਾਉਣ ਅਤੇ ਕੋਈ ਵੀ ਕੰਬਾਇਨ ਹਾਰਵੈਸਟਰ ਸੁਪਰ ਐਸ.ਐਮ.ਐਸ. ਲਗਾਏ ਬਗੈਰ ਨਾ ਵਰਤਿਆ ਜਾਵੇ।

ਉਨ੍ਹਾਂ ਕਿਹਾ ਕਿ ਝੋਨੇ ਦੇ ਸੀਜ਼ਨ ਦੌਰਾਨ ਝੋਨੇ ਦੀ ਕਟਾਈ ਲਈ ਕੰਬਾਇਨਾਂ 24 ਘੰਟੇ ਕੰਮ ਕਰਦੀਆਂ ਹਨ। ਰਾਤ ਸਮੇਂ ਕੰਬਾਇਨਾਂ ਚੱਲਣ ਨਾਲ ਜਾਨੀ ਮਾਲੀ ਨੁਕਸਾਨ ਹੋਣ ਦਾ ਅਤੇ ਦੁਰਘਟਨਾ ਵਾਪਰਨ ਦਾ ਡਰ ਰਹਿੰਦਾ ਹੈ।ਕੰਬਾਇਨਾਂ ਰਾਤ ਸਮੇਂ ਹਰਾ ਝੋਨਾ, ਜ਼ੋ ਕਿ ਚੰਗੀ ਤਰ੍ਹਾਂ ਪੱਕਿਆ ਨਹੀਂ ਹੁੰਦਾ, ਕੱਚਾ ਦਾਣਾ ਹੀ ਕੱਟ ਦਿੰਦੀਆਂ ਹਨ, ਜਿਸ ਕਾਰਨ ਹਰਾ ਕੱਟਿਆ ਹੋਇਆ ਝੋਨਾ ਸੁੱਕਣ *ਤੇ ਕਾਲਾ ਪੈ ਜਾਂਦਾ ਹੈ।

ਬਹੁਤ ਸਾਰੀਆਂ ਪੁਰਾਣੀਆਂ ਹੋ ਚੁੱਕੀਆਂ ਕੰਬਾਇਨਾਂ ਵੀ ਕਟਾਈ ਕਰਦੀਆਂ ਹਨ, ਜਿਸ ਨਾਲ ਝੋਨੇ ਦੀ ਕੁਆਲਟੀ ਘਟ ਜਾਂਦੀ ਹੈ। ਇਸ ਤੋਂ ਇਲਾਵਾ ਕੰਬਾਇਨਾਂ ਵਿਚ ਮਕੈਨੀਕਲ ਨੁਕਸ ਹੋਣ ਕਾਰਨ ਵੀ ਝੋਨੇ ਦੀ ਕੁਆਲਟੀ ਪ੍ਰਭਾਵਿਤ ਹੁੰਦੀ ਹੈ, ਜਿਸ ਕਰਕੇ ਖਰੀਦ ਏਜੰਸੀਆਂ ਝੋਨਾ ਖਰੀਦ ਕਰਨ ਤੋਂ ਝਿਜਕਦੀਆਂ ਹਨ। ਇਸ ਨਾਲ ਜਿੱਥੇ ਕਿਸਾਨਾਂ ਦਾ ਨੁਕਸਾਨ ਹੁੰਦਾ ਹੈ, ਉੱਥੇ ਇਸ ਦਾ ਅਸਰ ਦੇਸ਼ ਦੇ ਉਤਪਾਦਨ *ਤੇ ਵੀ ਪੈਂਦਾ ਹੈ। ਝੋਨਾ ਨਾ ਵਿਕਣ ਕਾਰਨ ਕਿਸਾਨਾਂ ਵਿਚ ਰੋਸ ਪੈਦਾ ਹੁੰਦਾ ਹੈ ਜਿਸ ਨਾਲ ਅਮਨ ਕਾਨੂੰਨ ਭੰਗ ਹੋਣ ਦੀ ਸਥਿਤੀ ਉਤਪੰਨ ਹੁੰਦੀ ਹੈ।

ਇਹ ਹੁਕਮ 25 ਨਵੰਬਰ, 2021 ਤੱਕ ਲਾਗੂ ਰਹੇਗਾ।

About The Author

Leave a Reply

Your email address will not be published. Required fields are marked *