2021 ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ, ਫਤਹਿਗੜ੍ਹ ਸਾਹਿਬ ਐਸ.ਸੀ. ਸਿਖਿਆਰਥੀਆਂ ਨੂੰ 2 ਹਫਤੇ ਦੀ ਮੁਫਤ ਡੇਅਰੀ ਸਿਖਲਾਈ 4 ਅਕਤੂਬਰ ਤੋਂ ਸ਼ੁਰੂ
ਫਤਹਿਗੜ੍ਹ ਸਾਹਿਬ, 29 ਸਤੰਬਰ 2021 : ਪੰਜਾਬ ਸਰਕਾਰ ਵੱਲੋਂ ਸੂਬੇ ਦੇ ਖੇਤੀ ਖੇਤਰ ਵਿੱਚ ਵਿਭਿੰਨਤਾ ਲਿਆਉਣ ਦੇ ਮਕਸਦ ਦੇ ਨਾਲ ਅਨੁਸੂਚਿਤ ਜਾਤੀ ਦੇ ਲਾਭਪਾਤਰੀਆਂ ਨੂੰ ਖੇਤੀਬਾੜੀ ਦੇ ਨਾਲ-ਨਾਲ ਸਹਾਇਕ ਧੰਦਿਆਂ ਵੱਲ ਪ੍ਰੇਰਿਤ ਕਰਨ ਲਈ ” ਸਕੀਮ ਫਾਰ ਪ੍ਰਮੋਸ਼ਨ ਆਫ ਡੇਅਰੀ ਫਾਰਮਿੰਗ ਐਜ ਲਿਵਲੀਹੁੱਡ ਫਾਰ ਐਸ.ਸੀ ਬੈਨੀਫਿਸ਼ਰੀਜ ” ਦੀ ਸ਼ੁਰੂਆਤ ਪੂਰੇ ਪੰਜਾਬ ਵਿੱਚ ਕੀਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਡੇਅਰੀ ਫਤਿਹਗੜ੍ਹ ਸਾਹਿਬ ਸ: ਤਜਿੰਦਰਪਾਲ ਸਿੰਘ ਪੱਟੀ ਨੇ ਦੱਸਿਆ ਕਿ ਇਸ ਤਹਿਤ ਡੇਅਰੀ ਵਿਕਾਸ ਵਿਭਾਗ ਵੱਲੋ ਜਿਲਾ ਫਤਹਿਗੜ੍ਹ ਸਾਹਿਬ ਵਿਖੇ ਐਸ.ਸੀ ਸਿਖਿਆਰਥੀਆਂ ਨੂੰ 2 ਹਫਤੇ ਦੀ ਮੁਫਤ ਡੇਅਰੀ ਸਿਖਲਾਈ 4 ਅਕਤੂਬਰ 2021 ਤੋਂ ਸ਼ੁਰੂ ਕੀਤੀ ਜਾ ਰਹੀ ਹੈ ਜਿਸ ਦੇ ਨਾਲ ਉਹਨਾ ਨੂੰ ਵਜ਼ੀਫਾ ਵੀ ਦਿੱਤਾ ਜਾਵੇਗਾ।
ਸ.ਪੱਟੀ ਨੇ ਦੱਸਿਆ ਕਿ ਅਨੁਸੂਚਿਤ ਜਾਤੀ ਨਾਲ ਸਬੰਧਤ ਲਾਭਪਾਤਰੀ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਕਮਰਾ ਨੰ: 406,ਤੀਜੀ ਮੰਜਿਲ, ਜਿਲਾ ਪ੍ਰਬੰਧਕੀ ਕੰਪਲੈਕਸ, ਫਤਹਿਗੜ੍ਹ ਸਾਹਿਬ ਵਿਖੇ 30 ਸਤੰਬਰ 2021 ਤੱਕ ਅਪਣੇ ਫਾਰਮ ਜਮਾਂ ਕਰਵਾ ਸਕਦੇ ਹਨ।