ਜਵਾਹਰ ਨਵੋਦਿਆ ਵਿਦਿਆਲਿਆ ਵਿੱਚ ਛੇਵੀਂ ਕਲਾਸ ਲਈ ਦਾਖਲਾ ਟੈਸਟ ਲਈ ਰਜਿਸਟ੍ਰੇਸ਼ਨ ਦੀ ਆਖ਼ਰੀ ਮਿਤੀ 30 ਨਵੰਬਰ ਤੱਕ
ਫ਼ਤਹਿਗੜ੍ਹ ਸਾਹਿਬ, 04 ਅਕਤੂਬਰ 2021 : ਜਵਾਹਰ ਨਵੋਦਿਆ ਵਿਦਿਆਲਿਆ, ਫਰੋਰ ਵਿੱਚ ਛੇਵੀਂ ਕਲਾਸ ਵਿਚ ਦਾਖਲੇ ਲਈ ਰਜਿਸਟ੍ਰੇਸ਼ਨ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ ਅਤੇ ਰਜਿਸਟ੍ਰੇਸ਼ਨ ਦੀ ਆਖ਼ਰੀ ਮਿਤੀ 30 ਨਵੰਬਰ 2021 ਹੈ। ਇਹ ਜਾਣਕਾਰੀ ਦਿੰਦਿਆਂ ਸਕੂਲ ਪ੍ਰਿੰਸੀਪਲ ਬੀ.ਐਸ.ਮੈਨਸ ਨੇ ਦੱਸਿਆ ਕਿ ਇਸ ਸਬੰਧੀ ਟੈਸਟ 30 ਅਪ੍ਰੈਲ 2022 ਨੂੰ ਹੋਵੇਗਾ।
ਪ੍ਰਿੰਸੀਪਲ ਨੇ ਦੱਸਿਆ ਕਿ ਜ਼ਿਲ੍ਹੇ ਵਿਚਲੇ ਸਰਕਾਰੀ ਅਤੇ ਸਰਕਾਰ ਤੋਂ ਮਾਨਤਾ ਪ੍ਰਾਪਤ ਸਕੂਲਾਂ ਦੇ ਵਿੱਚ ਸੈਸ਼ਨ 2021-22 ਦੌਰਾਨ ਪੰਜਵੀਂ ਜਮਾਤ ਵਿੱਚ ਪੜ੍ਹ ਰਹੇ ਵਿਦਿਆਰਥੀ ਇਹ ਟੈਸਟ ਦੇ ਸਕਦੇ ਹਨ।
ਉਨ੍ਹਾਂ ਕਿਹਾ ਕਿ ਟੈਸਟ ਦੇਣ ਦੇ ਚਾਹਵਾਨ ਵਿਦਿਆਰਥੀਆਂ ਦਾ ਜਨਮ 01.05.2009 ਅਤੇ 30.04.2013 ਦਰਮਿਆਨ ਦਾ ਹੋਣਾ ਚਾਹੀਦਾ ਹੈ ਤੇ ਇਹ ਸ਼ਰਤ ਐੱਸ.ਸੀ./ਐੱਸ.ਟੀ. ਸ਼੍ਰੇਣੀਆਂ ਦੇ ਵਿਦਿਆਰਥੀਆਂ ਸਮੇਤ ਸਾਰੀਆਂ ਸ਼੍ਰੇਣੀਆਂ ਦੇ ਵਿਦਿਆਰਥੀਆਂ ‘ਤੇ ਲਾਗੂ ਹੋਵੇਗੀ।
www.navodaya.gov.in ਜਾਂ
www nvsadmissionclasssix.in.
ਉੱਤੇ ਆਨਲਾਈਨ ਰਜਿਸਟ੍ਰੇਸ਼ਨ ਕੀਤੀ ਜਾ ਸਕਦੀ ਹੈ ਅਤੇ ਵਿਸਤਰਿਤ ਨੋਟੀਫਿਕੇਸ਼ਨ ਵੀ ਦੇਖਿਆ ਜਾ ਸਕਦਾ ਹੈ।