ਕਿਸਾਨਾਂ ਦੀ ਫਸਲ ਦਾ ਇੱਕ-ਇੱਕ ਦਾਣਾ ਖਰੀਦਿਆ ਜਾਵੇਗਾ : ਨਾਗਰਾ

0

ਫ਼ਤਹਿਗੜ੍ਹ ਸਾਹਿਬ, 05 ਅਕਤੂਬਰ 2021 :  ਝੋਨੇ ਦੀ ਖਰੀਦ ਲਈ ਮੰਡੀਆਂ ਵਿੱਚ ਪੁਖਤਾ ਪ੍ਰਬੰਧ ਕੀਤੇ ਹਨ ਤੇ ਕਿਸਾਨਾਂ ਦੀ ਫਸਲ ਦਾ ਇੱਕ-ਇੱਕ ਦਾਣਾ ਖਰੀਦਿਆ ਜਾਵੇਗਾ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਸ. ਕੁਲਜੀਤ ਸਿੰਘ ਨਾਗਰਾ ਨੇ ਚਨਾਰਥਲ ਦੀ ਅਨਾਜ ਮੰਡੀ ਵਿਖੇ ਝੋਨੇ ਦੀ ਖਰੀਦ ਸ਼ੁਰੂ ਕਰਵਾਉਣ ਉਪਰੰਤ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਹਮੇਸ਼ਾਂ ਕਿਸਾਨਾਂ ਦੇ ਹਿੱਤਾਂ ਦੀ ਗੱਲ ਕੀਤੀ ਹੈ ਅਤੇ ਪੰਜਾਬ ਦੇ ਕਿਸਾਨਾਂ ਨੂੰ ਆਪਣੀ ਫਸਲ ਵੇਚਣ ਵਿੱਚ ਕਿਸੇ ਕਿਸਮ ਦੀ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।

ਸ. ਨਾਗਰਾ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਝੋਨੇ ਦੀ ਰਹਿੰਦ ਖੂਹੰਦ ਨੂੰ ਖੇਤਾਂ ਵਿੱਚ ਹੀ ਮਿਲਾਉਣ ਲਈ  ਪੰਜਾਬ ਸਰਕਾਰ ਵੱਲੋਂ ਸਬਸਿਡੀ ’ਤੇ ਆਧੁਨਿਕ ਖੇਤੀ ਮਸ਼ੀਨਰੀ ਮੁਹੱਈਆ ਕਰਵਾਈ ਜਾ ਰਹੀ ਹੈ ਜਿਸ ਦਾ ਕਿਸਾਨਾਂ ਨੂੰ ਵੱਧ ਤੋਂ ਵੱਧ ਲਾਭ ਉਠਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸ ਖੇਤੀ ਮਸ਼ੀਨਰੀ ਦੀ ਵਰਤੋਂ ਕਰਕੇ ਕਿਸਾਨ ਪਰਾਲੀ ਨੂੰ ਅੱਗ ਲਾਉਣ ਦੀ ਸਮੱਸਿਆ ਤੋਂ ਨਿਜਾਤ ਪਾ ਸਕਦੇ ਹਨ, ਅਜਿਹਾ ਕਰਕੇ ਵਾਤਾਵਰਣ ਨੂੰ ਸਵੱਛ ਬਣਾਇਆ ਜਾ ਸਕਦਾ ਹੈ।

ਵਿਧਾਇਕ ਨਾਗਰਾ ਨੇ ਅਧਿਕਾਰੀਆਂ ਨੂੰ ਕਿਹਾ ਕਿ ਮੰਡੀਆਂ ਵਿੱਚ ਕਿਸਾਨਾਂ ਦੀ ਸਹੂਲਤ ਲਈ ਪੀਣ ਵਾਲੇ ਸਾਫ ਸੁਥਰੇ ਪਾਣੀ, ਬਿਜਲੀ ਅਤੇ ਪਖਾਨਿਆਂ ਆਦਿ ਦੇ ਪੁਖਤਾ ਪ੍ਰਬੰਧ ਕੀਤੇ ਜਾਣ ਤਾਂ ਜੋ ਕਿਸਾਨਾਂ ਨੂੰ ਆਪਣੀ ਫਸਲ ਵੇਚਣ ਵਿੱਚ ਕਿਸੇ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੀ ਫਸਲ ਨੂੰ ਚੰਗੀ ਤਰ੍ਹਾਂ ਸੁੱਕਾ ਕੇ ਹੀ ਮੰਡੀਆਂ ਵਿੱਚ ਲਿਆਉਣ ਤਾਂ ਜੋ ਤੈਅ ਮਾਪਦੰਡਾ ਅਨੁਸਾਰ ਉਨ੍ਹਾਂ ਦੀ ਫਸਲ ਖਰੀਦੀ ਜਾ ਸਕੇ।

ਇਸ ਮੌਕੇ ਉਨ੍ਹਾਂ ਦੇ ਨਾਲ ਮਾਰਕਿਟ ਕਮੇਟੀ ਦੇ ਸਕੱਤਰ ਗਗਨਦੀਪ ਸਿੰਘ,ਏ.ਐੱਫ.ਐੱਸ.ਓ ਕੇਵਲ ਸਿੰਘ,ਮਾਰਕਿਟ ਕਮੇਟੀ ਦੇ ਚੇਅਰਮੈਨ ਬਲਜਿੰਦਰ ਸਿੰਘ ਅਤਾਪੁਰ,ਵਾਇਸ ਚੇਅਰਮੈਨ ਇੰਦਰਪਾਲ ਸਿੰਘ ਚਨਾਰਥਲ,ਸ਼ੈਲਰ ਐਸੋਸੀਏਸ਼ਨ ਦੇ ਪ੍ਰਧਾਨ ਪਰਮਜੀਤ ਸਿੰਘ,ਚੇਅਰਮੈਨ ਭੁਪਿੰਦਰ ਸਿੰਘ ਬਧੌਛੀ,ਬਲਾਕ ਪ੍ਰਧਾਨ ਗੁਰਮੁੱਖ ਸਿੰਘ ਪੰਡਰਾਲੀ,ਆੜ੍ਹਤੀ ਐਸੋਸੀਏਸ਼ਨ ਸਰਹਿੰਦ ਦੇ ਪ੍ਰਧਾਨ ਰਾਜਵੀਰ ਸਿੰਘ ਰਾਜਾ,ਸਰਪੰਚ ਜਗਦੀਪ ਸਿੰਘ ਨੰਬਰਦਾਰ,ਬਲਾਕ ਸੰਮਤੀ ਮੈਂਬਰ ਲਖਵਿੰਦਰ ਸਿੰਘ,ਸਰਪੰਚ ਗੁਰਬਾਜ ਸਿੰਘ,ਸਰਪੰਚ ਦਵਿੰਦਰ ਸਿੰਘ ਜੱਲਾ,ਆੜਤੀ ਅਵਤਾਰ ਸਿੰਘ ਠੇਕੇਦਾਰ,ਗੁਰਪ੍ਰੀਤ ਸਿੰਘ ਬਾਵਾ,ਗੁਰਕ੍ਰਿਪਾਲ ਸਿੰਘ,ਗੁਰਸੇਵਕ ਸਿੰਘ ਸੋਨੀ,ਪ੍ਰਗਟ ਸਿੰਘ ਬੱਬੂ,ਹਰਦੀਪ ਸਿੰਘ,ਇੰਦਰਜੀਤ ਸਿੰਘ ਖਰੇ,ਗੁਰਤੇਜ ਸਿੰਘ  ਤੋਂ ਇਲਾਵਾ ਵੱਖ-ਵੱਖ ਖਰੀਦ ਏਜੰਸੀਆਂ ਦੇ ਅਧਿਕਾਰੀ, ਕ੍ਰਮਚਾਰੀ ਤੇ ਆੜਤੀਆ ਐਸੋਸੀਏਸ਼ਨ ਦੇ ਮੈਂਬਰ ਵੀ ਮੌਜੂਦ ਸਨ।

About The Author

Leave a Reply

Your email address will not be published. Required fields are marked *

error: Content is protected !!