ਅਕਾਲੀ ਬਸਪਾ ਗਠਜੋੜ ਨਾਲ ਨਵੀਂ ਸਵੇਰ ਦਾ ਅਗਾਜ ਹੋਵੇਗਾ : ਜੱਸਲ

0

ਬਟਾਲਾ, 13 ਜੂਨ 2021 – ਪੰਜਾਬ ਵਿਧਾਨ ਸਭਾ ਚੋਣਾਂ 2022 ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦਰਮਿਆਨ ਹੋਏ ਸਮਝੌਤੇ ਨਾਲ ਪੰਜਾਬ ਅੰਦਰ ਨਵੀਂ ਸਵੇਰ ਦਾ ਅਗਾਜ ਹੋਵੇਗਾ।

ਉਪਰੋਕਤ ਸ਼ਬਦਾਂ ਦਾ ਪ੍ਰਗਟਾਵਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹਲਕਾ ਬਟਾਲਾ ਜਥੇਦਾਰ ਗੁਰਨਾਮ ਸਿੰਘ ਜੱਸਲ ਸਹਾਇਕ ਅਬਜ਼ਰਵਰ ਸ਼੍ਰੋਮਣੀ ਅਕਾਲੀ ਦਲ ਜਿਲਾ ਪਠਾਨਕੋਟ ਜੋ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ ਤੇ ਗੁਰਬਚਨ ਸਿੰਘ ਬੱਬੇਹਾਲੀ ਦੀ ਸੁਚੱਜੀ ਅਗਵਾਈ ਹੇਠ ਪਾਰਟੀ ਦੀ ਮਜ਼ਬੂਤੀ ਲਈ ਹਲਕਾ ਭੋਆ ਅੰਦਰ ਜਿੰਮੇਵਾਰੀ ਨਿਭਾ ਰਹੇ ਹਨ ਨੇ  ਗੁਰਬਚਨ ਸਿੰਘ ਬੱਬੇਹਾਲੀ ਨਾਲ ਮੁਲਾਕਾਤ ਕਰਕੇ ਹਾਰਦਿਕ ਮੁਬਾਰਕਬਾਦ ਦਿੰਦਿਆਂ ਕੀਤਾ।

ਜਥੇਦਾਰ ਗੁਰਨਾਮ ਸਿੰਘ ਜੱਸਲ ਨੇ ਕਿਹਾ ਕਿ ਹਲਕਾ ਭੋਆ ਅੰਦਰ 2022 ਦੀਆਂ ਚੋਣਾਂ ਨੂੰ ਲੈ ਕੇ ਲੋਕਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਤੇ ਦੂਸਰੀਆਂ ਪਾਰਟੀਆਂ ਦੇ ਆਗੂ ਤੇ ਵਰਕਰ ਗੁਰਬਚਨ ਸਿੰਘ ਬੱਬੇਹਾਲੀ ਦੀ ਅਗਵਾਈ ਤੇ ਸੁਭਾਸ਼ ਠਾਕੁਰ ਜ਼ਿਲ੍ਹਾ ਪ੍ਰਧਾਨ ਦਿਹਾਤੀ ਤੇ ਸੁਰਿੰਦਰ ਸਿੰਘ ਕੰਵਰ ਮਿੰਟੂ ਜ਼ਿਲ੍ਹਾ ਪ੍ਰਧਾਨ ਸ਼ਹਿਰੀ ਦੀ ਮਿਹਨਤ ਸਦਕਾ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਮੂਲੀਅਤ ਕਰਨ ਦੀ ਤਿਆਰੀ ਕਰੀ ਬੈਠੇ ਹਨ। ਜਥੇਦਾਰ ਜੱਸਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦਾ ਗਠਜੋੜ ਸੂਬਾ ਪੰਜਾਬ ਨੂੰ ਇੱਕ ਨਵੀਂ ਅਗਵਾਈ ਦੇਵੇਗਾ ਅਤੇ ਇਸ ਗੱਠਜੋੜ ਨੇ ਇਹ ਗੱਲ ਪੱਕੀ ਕਰ ਦਿੱਤੀ ਹੈ ਕਿ ਅਗਲੀ ਸਰਕਾਰ ਅਕਾਲੀ ਦਲ ਤੇ ਬਸਪਾ ਦੀ ਹੋਵੇਗੀ। ਉਨ੍ਹਾਂ ਕਿਹਾ ਕਿ ਅਕਾਲੀ ਦਲ ਤੇ ਬਸਪਾ ਨੇ ਹਮੇਸ਼ਾ ਹੱਕ ਸੱਚ ਤੇ ਦੱਬੇ ਕੁਚਲੇ ਲੋਕਾਂ ਦੇ ਹੱਕ ਵਿੱਚ ਅਵਾਜ਼ ਬੁਲੰਦ ਕੀਤੀ ਤੇ ਦੋਹਾਂ ਪਾਰਟੀਆਂ ਦੀ ਸੋਚ ਤੇ ਨੀਤੀਆਂ ਮੇਲੇ ਖਾਂਦੀਆਂ ਹਨ।

ਉਨ੍ਹਾਂ ਕਿਹਾ ਕਿ ਗਠਜੋੜ ਸ਼ਾਨਦਾਰ ਤੇ ਇਤਿਹਾਸਕ ਜਿੱਤ ਪ੍ਰਾਪਤ ਕਰੇਗਾ ਤੇ ਪੰਜਾਬ ਅੰਦਰ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸਰਕਾਰ ਕਾਇਮ ਹੋਵੇਗੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜਤਿੰਦਰਪਾਲ ਸਿੰਘ ਵਿੱਕੀ, ਜਸਪਾਲ ਸਿੰਘ, ਵਿਕਾਸ ਮਹਾਜਨ, ਕਰਨੈਲ ਸਿੰਘ, ਬੱਬੂ ਕਰਨ, ਕਰਨੈਲ ਸਿੰਘ ਆਦਿ ਹਾਜ਼ਰ ਸਨ।

About The Author

Leave a Reply

Your email address will not be published. Required fields are marked *

You may have missed