ਮੋਬਾਇਲ ਵੈਨਾਂ ਰਾਹੀ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਸਬੰਧੀ ਕੀਤਾ ਜਾਵੇਗਾ ਜਾਗਰੂਕ : ਡਿਪਟੀ ਕਮਿਸ਼ਨਰ

0
ਮਾਨਸਾ, 07 ਅਕਤੂਬਰ 2021 : ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ ਵੱਲੋ ਪਰਾਲੀ ਸਾੜਨ ਖਿਲਾਫ ਚਲਾਈ ਮੁਹਿੰਮ ਨੂੰ ਹੋਰ ਅੱਗੇ ਵਧਾਉਂਦਿਆ ਜਮੀਨੀ ਪੱਧਰ `ਤੇ ਕਿਸਾਨਾਂ ਨੂੰ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ, ਜਿਨ੍ਹਾਂ ਕਰਕੇ ਕੋਵਿਡ ਕਾਰਨ ਪੈਦਾ ਹੋਈ ਸਥਿਤੀ ਹੋਰ ਵਿਗੜ ਸਕਦੀ ਹੈ, ਬਾਰੇ ਜਾਣਕਾਰੀ ਦੇਣ ਲਈ 2 ਜਾਗਰੂਕਤਾ ਵੈਨਾਂ ਨੂੰ ਰਵਾਨਾ ਕੀਤਾ ਗਿਆ ਜਿਸ ਰਾਹੀ ਆਉਣ ਵਾਲੇ 40 ਦਿਨਾਂ ਤੱਕ ਜਿ਼ਲ੍ਹੇ ਦੇ ਸਾਰੇ ਪਿੰਡਾਂ ਵਿੱਚ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ।
 ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਨ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵੈਨਾਂ ਵਿੱਚ ਆਡਿੳ ਸੰਦੇਸ਼ ਚਲਾਏ ਜਾਣਗੇ ਅਤੇ ਲੋਕਾਂ ਨੂੰ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾ ਬਾਰੇ ਜਾਗਰੂਕ ਕੀਤਾ ਜਾਵੇੇਗਾ ਅਤੇ ਨਾਲ ਹੀ ਇਹ ਵੈਨਾਂ ਰਾਹੀਂ ਝੋਨੇ ਦੀ ਪਰਾਲੀ ਨੂੰ ਸੰਭਾਲਣ ਦੇ ਪ੍ਰਭਾਵਸ਼ਾਲੀ ਤਰੀਕਿਆਂ, ਪਰਾਲੀ ਨੂੰ ਅੱਗ ਲਾਉਣ ਨਾਲ ਹੋਣ ਵਾਲੇ ਪ੍ਰਦੂਸ਼ਣ ਅਤੇ ਅਗਲੀ ਫਸਲ ਦੀ ਬਿਜਾਈ ਕਰਨ ਬਾਰੇ ਕਿਸਾਨਾਂ ਨੂੰ ਜਾਣਕਾਰੀ ਮੁਹੱਈਆ ਕਰਵਾਈ ਜਾਵੇਗੀ।
 ਇਸ ਮੌਕੇ ਮੁੱਖ ਖੇਤੀਬਾੜੀ ਅਫਸਰ ਡਾ. ਮਨਜੀਤ ਸਿੰਘ ਨੇ ਦੱਸਿਆ ਕਿ ਝੋਨੇ ਦੀ ਪਰਾਲੀ ਕਿਸਾਨਾਂ ਲਈ ਬੇਹੱਦ ਫਾਇਦੇਮੰਦ ਹੈ ਅਤੇ ਇਸ ਨੂੰ ਕਿਸੇ ਵੀ ਕੀਮਤ `ਤੇ ਸਾੜਿਆ ਨਹੀ ਜਾਣਾ ਚਾਹੀਦਾ।ਉਨ੍ਹਾਂ ਕਿਹਾ ਕਿ ਫਸਲ ਦੀ ਰਹਿੰਦ-ਖੂੰਹਦ ਮਿੱਟੀ ਦੀ ਊਪਜਾਊ ਸ਼ਕਤੀ ਨੂੰ ਵਧਾਉਣ ਵਿੱਚ ਮਹੱਤਵਪੂਰਨ ਭੂਮਿਕਾ ਅਦਾ ਕਰਦੀ ਹੈ ਅਤੇ ਨਾਲ ਹੀ ਕਿਸਾਨਾ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਪ੍ਰਬੰਧਨ ਲਈ ਖੇਤੀ ਸੰਦਾਂ ਦੀ ਵਰਤੋਂ ਕਰਨ, ਜਿਸ ਨਾਲ ਜਿਲ੍ਹੇ ਨੂੰ ਪ੍ਰਦੂਸ਼ਣ ਮੁਕਤ ਬਣਾਇਆ ਜਾ ਸਕੇ।
 ਮੋਬਾਇਲ ਵੈਨ ਰਵਾਨਾ ਕਰਨ ਮੌਕੇ ਸ਼੍ਰੀ ਪ੍ਰਭਦੀਪ ਸਿੰਘ, ਸਹਾਇਕ ਖੇੇਤੀਬਾੜੀ ਇੰਜੀਨੀਅਰ, ਡਾ. ਜਸਲੀਨ ਕੌਰ,ਖੇਤੀਬਾੜੀ ਵਿਕਾਸ ਅਫਸਰ, ਸ਼੍ਰੀ ਬਲਜੀਤ ਸਿੰਘ ਜੂਨੀਅਰ ਤਕਨੀਸ਼ੀਅਨ, ਸ਼੍ਰੀ ਗੁਰਬਖਸ਼ ਸਿੰਘ ਖੇਤੀਬਾੜੀ ਉਪ ਨਿਰੀਖਕ, ਸ਼੍ਰੀ ਮਨੋਜ਼ ਕੁਮਾਰ ਖੇਤੀਬਾੜੀ ਉਪ ਨਿਰੀਖਕ ਅਤੇ ਸ਼੍ਰੀ ਪਰਾਗਦੀਪ ਸਿੰਘ, ਬੀ.ਟੀ.ਐਮ. ਮੌਜੂਦ ਸਨ।

About The Author

Leave a Reply

Your email address will not be published. Required fields are marked *

error: Content is protected !!