ਡੱਬੇ ਸਮੇਤ ਮਠਿਆਈਆਂ ਤੋਲਣ ਜਾਂ ਵੇਚਣ ’ਤੇ ਪੂਰਨ ਪਾਬੰਦੀ
ਮਾਨਸਾ, 16 ਅਕਤੂਬਰ 2021 : ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਮਹਿੰਦਰ ਪਾਲ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਲੋਕਾਂ ਦੇ ਹਿੱਤਾਂ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਮਾਨਸਾ ਵਿੱਚ ਦੁਕਾਨਦਾਰਾਂ ਵੱਲੋਂ ਡੱਬੇ ਸਮੇਤ ਮਠਿਆਈਆਂ ਤੋਲਣ ਜਾਂ ਵੇਚਣ ’ਤੇ ਪੂਰਨ ਪਾਬੰਦੀ ਲਗਾਈ ਹੈ।
ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਤਿਓਹਾਰਾਂ ਦੇ ਮੌਕੇ ਲੋਕਾਂ ਵੱਲੋਂ ਮਠਿਆਈਆਂ ਦੀ ਖਰੀਦੋ-ਫਰੋਖ਼ਤ ਵੱਡੇ ਪੱਧਰ ’ਤੇ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਆਮ ਤੌਰ ’ਤੇ ਦੁਕਾਨਦਾਰਾਂ ਵੱਲੋਂ ਮਠਿਆਈਆਂ ਨੂੰ ਡੱਬੇ ਸਮੇਤ ਤੋਲਕੇ ਗ੍ਰਾਹਕ ਨੂੰ ਵੇਚੀ ਜਾਂਦੀ ਹੈ। ਇਸ ਤਰ੍ਹਾਂ ਨਾਲ ਦੁਕਾਨਦਾਰਾਂ ਵੱਲੋਂ ਮਠਿਆਈਆਂ ਡੱਬੇ ਸਮੇਤ ਤੋਲਕੇ ਗ੍ਰਾਹਕਾਂ ਦਾ ਸ਼ੋਸ਼ਣ ਕੀਤਾ ਜਾਂਦਾ ਹੈ।
ਉਨ੍ਹਾਂ ਦੱਸਿਆ ਕਿ ਇਸ ਲਈ ਦੁਕਾਨਦਾਰਾਂ ਵੱਲੋਂ ਮਠਿਆਈਆਂ ਨੂੰ ਡੱਬੇ ਸਮੇਤ ਤੋਲਕੇ ਵੇਚਣ ’ਤੇ ਪੂਰਨ ਪਾਬੰਧੀ ਲਗਾਉਣ ਲੋਕ ਹਿੱਤ ਵਿੱਚ ਅਤਿ ਜ਼ਰੂਰੀ ਹੈ। ਇਹ ਹੁਕਮ 06 ਨਵੰਬਰ 2021 ਤੱਕ ਲਾਗੂ ਰਹੇਗਾ।