ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ 797 ਵਿਦਿਆਰਥੀ ਹੋਏ ਰਜਿਸਟਰਡ : ਡਿਪਟੀ ਕਮਿਸ਼ਨਰ
ਫਾਜ਼ਿਲਕਾ 22 ਅਕਤੂਬਰ 2021 : ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋਜ਼ਗਾਰ ਤਹਿਤ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਫਾਜ਼ਿਲਕਾ ਵਲੋਂ ਡਿਪਟੀ ਕਮਿਸ਼ਨਰ ਸ੍ਰੀਮਤੀ ਬਬੀਤਾ ਕਲੇਰ ਦੀ ਅਗਵਾਈ ਹੇਠ ਮੁਕਾਬਲੇ ਦੀਆਂ ਪ੍ਰੀਖਿਆਵਾਂ/ਵਿਗਿਆਪਤ ਹੋਣ ਵਾਲੀਆਂ ਅਸਾਮੀਆਂ ਦੀ ਤਿਆਰੀ ਲਈ ਬਿਲਕੁਲ ਮੁਫਤ ਆਨਲਾਈਨ ਕੋਚਿੰਗ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਕੋਚਿੰਗ ਲਈ ਜ਼ਿਲ੍ਹੇ ਵਿੱਚ ਹੁਣ ਤੱਕ 797 ਵਿਦਿਆਰਥੀ ਰਜਿਸਟਰਡ ਹੋ ਚੁੱਕੇ ਹਨ। ਇਸ ਆਨਲਾਈਨ ਕੋਚਿੰਗ ਦਾ ਮੁੱਖ ਮੰਤਵ ਵਿਦਿਆਰਥੀਆਂ ਨੂੰ ਸਰਕਾਰੀ ਨੌਕਰੀ ਦੀਆਂ ਪ੍ਰੀਖਿਆਵਾਂ ਲਈ ਤਿਆਰ ਕਰਨਾ ਹੈ ਤਾਂ ਜੋ ਉਹ ਆਪਣੇ ਆਰਥਿਕ-ਪੱਧਰ ਨੂੰ ਉੱਚਾ ਚੁੱਕ ਸਕਣ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਸ਼੍ਰੀ ਕ੍ਰਿਸ਼ਨ ਲਾਲ ਨੇ ਦੱਸਿਆ ਕਿ ਚਾਹਵਾਨ ਪ੍ਰਾਰਥੀ ਜੋ ਸਰਕਾਰੀ/ਗੈਰ ਸਰਕਾਰੀ/ਅਰਧ ਸਰਕਾਰੀ ਅਦਾਰਿਆਂ ਵਿੱਚ ਨੌਕਰੀ ਕਰਨ ਲਈ ਵੱਖ-ਵੱਖ ਪ੍ਰੀਖਿਆਵਾਂ ਦੀ ਤਿਆਰੀ/ਕੋਚਿੰਗ ਕਰਨਾ ਚਾਹੁੰਦੇ ਹਨ, ਉਹ ਆਪਣੇ ਆਪ ਨੂੰ ਜਲਦ ਤੋਂ ਜਲਦ ਇਸ https://www.eduzphere.com/
ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਜਿਹੜੇ ਪ੍ਰਾਰਥੀਆਂ ਆਰਥਿਕ ਤੌਰ ਤੇ ਕਮਜੋਰ ਹਨ(ਕੋਚਿੰਗ ਲੈਣ ਲਈ ਫੀਸ ਨਹੀਂ ਭਰ ਸਕਦੇ) ਉਨ੍ਹਾਂ ਪ੍ਰਾਰਥੀਆਂ ਲਈ ਮੁਫਤ ਕੋਚਿੰਗ ਲੈਣ ਦਾ ਸੁਨਹਿਰੀ ਮੌਕਾ ਹੈ। ਸੋ ਜਿਲ੍ਹੇ ਦੇ ਵੱਧ ਤੋਂ ਵੱਧ ਬੇਰੁਜ਼ਗਾਰ ਪ੍ਰਾਰਥੀ ਆਪਣੇ ਆਪ ਨੂੰ ਉੱਪਰ ਦਿੱਤੇ ਲਿੰਕ ਤੇ ਰਜਿਸਟਰ ਕਰਨ ਅਤੇ ਜ਼ੋ ਪ੍ਰਾਰਥੀ ਆਪਣੇ ਆਪ ਰਜਿਸਟ੍ਰੇਸ਼ਨ ਨਹੀਂ ਕਰ ਸਕਦੇ, ਉਹ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫਾਜ਼ਿਲਕਾ ਵਿਖੇ ਕੰਮ ਵਾਲੇ ਦਿਨ ਸਵੇਰੇ 09 ਤੋਂ ਸ਼ਾਮ 05 ਤੱਕ ਹਾਜ਼ਰ ਹੋ ਕੇ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ 8906022220 ਤੇ ਸੰਪਰਕ ਕੀਤਾ ਜਾ ਸਕਦਾ ਹੈ।