( ! ) Warning: sprintf(): Too few arguments in /home/timespunjab.com/public_html/wp-content/themes/covernews/lib/breadcrumb-trail/inc/breadcrumbs.php on line 253
Call Stack
#TimeMemoryFunctionLocation
10.0002361088{main}( ).../index.php:0
20.0002361448require( '/home/timespunjab.com/public_html/wp-blog-header.php' ).../index.php:17
30.453717656504require_once( '/home/timespunjab.com/public_html/wp-includes/template-loader.php' ).../wp-blog-header.php:19
40.459717723608include( '/home/timespunjab.com/public_html/wp-content/themes/covernews/single.php' ).../template-loader.php:106
50.459717723608get_header( ).../single.php:10
60.473417743416locate_template( ).../general-template.php:48
70.473517743528load_template( ).../template.php:745
80.473617743944require_once( '/home/timespunjab.com/public_html/wp-content/themes/covernews/header.php' ).../template.php:810
90.701420998672do_action( ).../header.php:63
100.701420999048WP_Hook->do_action( ).../plugin.php:517
110.701420999048WP_Hook->apply_filters( ).../class-wp-hook.php:348
120.701520999800covernews_get_breadcrumb( ).../class-wp-hook.php:324
130.702020999920covernews_get_breadcrumb_trail( ).../template-functions.php:277
140.702221001048breadcrumb_trail( ).../template-functions.php:316
150.703321004616Breadcrumb_Trail->trail( ).../breadcrumbs.php:43
160.703921006816sprintf ( ).../breadcrumbs.php:253

3 ban orders- ਸੁਰੱਖਿਆ ਲਈ ਕਰਮਚਾਰੀਆਂ ਦੀ 24 ਘੰਟੇ ਡਿਊਟੀ ਲਗਾਉਣ ਦੇ ਆਦੇਸ਼

0

ਫ਼ਾਜ਼ਿਲਕਾ, 17 ਜੂਨ
ਜ਼ਿਲਾ ਮੈਜਿਸਟ੍ਰੇਟ ਸ. ਅਰਵਿੰਦ ਪਾਲ ਸਿੰਘ ਸੰਧੂ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲੇ ਦੀਆਂ ਸਰਕਾਰੀ ਇਮਾਰਤਾਂ ਅਤੇ ਪਾਣੀ ਦੀਆਂ ਟੈਂਕੀਆਂ ਆਦਿ ਦੀ ਸੁਰੱਖਿਆ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਆਪਣੇ ਅਧੀਨ ਆਉਂਦੇ ਅਧਿਕਾਰੀ/ ਕਰਮਚਾਰੀ/ਚੌਂਕੀਦਾਰ ਦੀ 24 ਘੰਟੇ ਲਈ ਡਿਊਟੀ ਲਗਾਈ ਜਾਵੇ, ਤਾਂ ਜੋ ਕਿਸੇ ਵੀ ਜਥੇਬੰਦੀ ਵੱਲੋਂ ਰੋਸ਼ ਪ੍ਰਦਰਸ਼ਨ ਦੀ ਕਾਰਵਾਈ ਨੂੰ ਰੋਕਿਆ ਜਾ ਸਕੇ। ਇਹ ਹੁਕਮ 31 ਜੁਲਾਈ 2021 ਤੱਕ ਲਾਗੂ ਰਹਿਣਗੇ।
ਹੁਕਮਾਂ ਵਿੱਚ ਕਿਹਾ ਕਿ ਅਕਸਰ ਹੀ ਵੇਖਣ ਵਿੱਚ ਆਉਂਦਾ ਹੈ ਕਿ ਵੱਖ-ਵੱਖ ਜਥੇਬੰਦੀਆਂ ਵੱਲੋਂ ਆਪਣੀਆਂ ਮੰਗਾਂ ਨੂੰ ਮਨਵਾਉਣ ਲਈ ਅਣਅਧਿਕਾਰਤ ਤੌਰ ’ਤੇ ਵੱਖ-ਵੱਖ ਸਰਕਾਰੀ ਇਮਾਰਤਾਂ, ਜਿਸ ਵਿੱਚ ਪਾਣੀ ਦੀਆਂ ਟੈਂਕੀਆਂ ਵੀ ਸ਼ਾਮਲ ਹਨ ਤੇ ਚੱੜ ਕੇ ਆਤਮਦਾਹ ਦੀ ਧਮਕੀਆਂ ਦਿੱਤੀਆਂ ਜਾਂਦੀਆਂ ਹਨ। ਇਨਾਂ ਹਾਲਾਤਾਂ ਨੂੰ ਨਜਿੱਠਣ ਲਈ ਕਾਫ਼ੀ ਮੁਸ਼ਕਲ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਲਈ ਇਨਾਂ ਇਮਾਰਤਾਂ/ਬਿਲਡਿੰਗਾਂ/ਟੈਂਕੀਆਂ ’ਤੇ ਚੜਕੇ ਵੱਖ-ਵੱਖ ਜਥੇਬੰਦੀਆਂ ਵੱਲੋਂ ਕੀਤੇ ਜਾਣ ਵਾਲੇ ਰੋਸ਼ ਪ੍ਰਦਰਸ਼ਨ ਨੂੰ ਰੋਕਿਆ ਜਾਣਾ ਜ਼ਰੂਰੀ ਹੈ। ਇਨਾਂ ਹੁਕਮਾਂ ਦੀ ਉਲਘੰਨਾ ਕਰਨ ਦੀ ਸੂਰਤ ਵਿੱਚ ਸਬੰਧਤ ਵਿਭਾਗ ਦੇ ਪੁਲਿਸ ਮੁੱਖੀ ਦੀ ਜਿਮੇਵਾਰੀ ਫਿਕਸ ਕੀਤੀ ਜਾਵੇਗੀ।

ਜ਼ਿਲ੍ਹਾ ਮੈਜਿਸਟੇ੍ਰਟ ਸ. ਅਰਵਿੰਦ ਪਾਲ ਸਿੰਘ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ ਅੰਦਰ ਪੰਜ ਜਾਂ ਪੰਜ ਤੋਂ ਵਧੇਰੇ ਵਿਅਕਤੀਆਂ ਦੇ ਇਕੱਠੇ ਹੋਣ ‘ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 31 ਜੁਲਾਈ 2021 ਤੱਕ ਲਾਗੂ ਰਹਿਣਗੇ।
ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਹੁਕਮਾਂ ਵਿੱਚ ਜ਼ਿਲ੍ਹੇ ਅੰਦਰ ਅਮਨ-ਕਾਨੂੰਨ ਦੀ ਸਥਿਤੀ ਬਣਾਈ ਰੱਖਣ ਅਤੇ ਲੋਕਾਂ ਦੀ ਜਾਨ-ਮਾਲ ਦੀ ਰਾਖੀ ਦੇ ਮੱਦੇ-ਨਜ਼ਰ ਪੰਜ ਜਾਂ ਪੰਜ ਤੋਂ ਵਧੇਰੇ ਵਿਅਕਤੀਆਂ ਦੇ ਇਕੱਠੇ ਹੋਣ ਜਾਂ ਜਨਤਕ ਥਾਵਾਂ ਤੇ ਮੀਟਿੰਗਾਂ ਕਰਨ, ਨਾਅਰੇ ਲਗਾਉਣ, ਜਲੂਸ ਕੱਢਣ ਅਤੇ ਭੜਕਾਊ ਪ੍ਰਚਾਰ ਕਰਨ ਅਤੇ ਜਨਤਕ ਥਾਵਾਂ ਤੇ ਉਤੇਜਿਕ ਸ਼ਬਦ ਇਸਤੇਮਾਲ ਕਰਨ ਦੀ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ।
ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਫਾਜ਼ਿਲਕਾ ਵਿੱਚ ਵੱਖ-ਵੱਖ ਜਥੇਬੰਦੀਆਂ/ਧਾਰਮਿਕ ਸੰਗਠਨਾਂ ਵੱਲੋਂ ਧਰਨੇ ਅਤੇ ਹੜਤਾਲਾਂ ਕਰਨ ਦਾ ਸੱਦਾ ਦਿੱਤਾ ਜਾਂਦਾ ਹੈ, ਜਿਸ ਨਾਲ ਆਵਾਜਾਈ ਵਿੱਚ ਵਿਘਨ ਪੈਂਦਾ ਹੈ ਅਤੇ ਆਮ ਜਨ-ਜੀਵਨ ਅਸਤ-ਵਿਅਸਤ ਹੋਣ ਦਾ ਵੀ ਡਰ ਹੁੰਦਾ ਹੈ। ਇਸ ਤੋਂ ਇਲਾਵਾ ਜਨਤਕ ਸ਼ਾਂਤੀ ਭੰਗ ਹੋਣ ਨਾਲ ਸਰਕਾਰੀ ਅਤੇ ਨਿੱਜੀ ਜਾਇਦਾਦ ਦੇ ਨੁਕਸਾਨ ਹੋਣ ਦਾ ਵੀ ਅੰਦੇਸ਼ਾ ਰਹਿੰਦਾ ਹੈ। ਜਿਸ ਦੌਰਾਨ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣਾ ਬਹੁਤ ਜ਼ਰੂਰੀ ਹੈ।
ਇਹ ਹੁਕਮ ਸਰਕਾਰੀ ਡਿਊਟੀ ਕਰ ਰਹੇ ਪੁਲਿਸ, ਫੌਜ਼ ਦੇ ਜਵਾਨ ਅਤੇ ਵਿਆਹ-ਸ਼ਾਦੀਆਂ ਤੇ ਮਾਤਮੀ ਜਲੂਸ ਅਤੇ ਉਹ ਸਾਰੀਆਂ ਥਾਵਾਂ ਜਿਸ ਲਈ ਸਪਸ਼ਟ ਪ੍ਰਵਾਨਗੀ ਜ਼ਿਲ੍ਹਾ ਮੈਜਿਸਟਰੇਟ/ਉੱਪ ਮੰਡਲ ਮੈਜਿਸਟਰੇਟ ਤੋਂ ਲਈ ਹੋਵੇ ’ਤੇ ਲਾਗੂ ਨਹੀਂ ਹੋਵੇਗਾ।

ਜ਼ਿਲਾ ਮੈਜਿਸਟ੍ਰੇਟ ਸ. ਅਰਵਿੰਦ ਪਾਲ ਸਿੰਘ ਸੰਧੂ ਨੇ ਜ਼ਿਲਾ ਫਾਜ਼ਿਲਕਾ ਦੀ ਹਦੂਦ ਵਿਚ ਪੰਜਾਬ ਵਿਲੇਜ ਅਤੇ ਸਮਾਲ ਟਾਊਨਸ ਪੈਟਰੋਲ ਐਕਟ 1918 ਦੀ ਧਾਰਾ 3 ਅਤੇ ਫੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਪਿੰਡਾਂ ਦੀਆਂ ਸਮੂਹ ਪੰਚਾਇਤਾਂ ਅਤੇ ਧਾਰਮਿਕ ਸਥਾਨਾਂ ਦੀਆਂ ਕਮੇਟੀਆਂ/ਬੋਰਡ/ਟਰੱਸਟ ਦੇ ਮੁਖੀਆਂ ਨੂੰ ਪਹਿਰਾ ਲਗਾਉਣ ਦੇ ਆਦੇਸ਼ ਜਾਰੀ ਕੀਤੇ ਹਨ। ਇਹ ਹੁਕਮ 31 ਜੁਲਾਈ 2021 ਤੱਕ ਲਾਗੂ ਰਹਿਣਗੇ।
ਜ਼ਿਲਾ ਮੈਜਿਸਟ੍ਰੇਟ ਨੇ ਦੱਸਿਆ ਕਿ ਪਿਛਲੇ ਦਿਨੀ ਧਾਰਮਿਕ ਸਥਾਨਾਂ ‘ਤੇ ਸ਼ਰਾਰਤੀ ਅਨਸਰਾਂ ਵੱਲੋਂ ਬੇਅਦਬੀ ਦੀਆਂ ਘਟਨਾਵਾਂ ਹੋਇਆ ਹਨ।ਇਨਾਂ ਕਾਰਨ ਇਲਾਕੇ ਵਿਚ ਤਣਾਅ ਪੈਦਾ ਹੋਣ ਦਾ ਡਰ ਬਣਿਆ ਰਹਿੰਦਾ ਹੈ ਜਿਸ ਕਾਰਨ ਲੋਕਾਂ ਦੀ ਜਾਨ ਮਾਲ ਨੂੰ ਨੁਕਸਾਨ ਪਹੁੰਚਣ ਦਾ ਖ਼ਦਸ਼ਾ ਬਣਿਆ ਰਹਿੰਦਾ ਹੈ।ਉਨਾਂ ਦੱਸਿਆ ਕਿ ਇਨਾਂ ਹਾਲਤਾਂ ਵਿਚ ਇਹ ਜ਼ਰੂਰੀ ਹੈ ਕਿ ਪਿੰਡਾਂ ਅਤੇ ਕਸਬਿਆਂ ਵਿਚ ਧਾਰਮਿਕ ਸਥਾਨਾਂ ਦੀ ਮਰਿਆਦਾ ਨੂੰ ਕਾਇਮ ਰੱਖਿਆ ਜਾਵੇ ਤਾਂ ਜੋ ਧਾਰਮਿਕ ਸਥਾਨਾਂ ਦੀ ਸੁਰੱਖਿਆ ਅਤੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਨਾ ਪਹੁੰਚ ਸਕੇ। ਉਨਾਂ ਕਿਹਾ ਕਿ ਜ਼ਿਲੇ ਵਿਚ ਅਮਨ ਕਾਨੂੰਨ ਦੀ ਸਥਿਤੀ ਬਣਾਈ ਰੱਖਣ ਅਤੇ ਧਾਰਮਿਕ ਸਥਾਨਾਂ ਦੀ ਸੁਰੱਖਿਆ ਲਈ ਢੁਕਵੇਂ ਕਦਮ ਫੌਰੀ ਤੌਰ ‘ਤੇ ਚੁੱਕਣ ਦੀ ਜ਼ਰੂਰਤ ਤਹਿਤ ਇਹ ਹੁਕਮ ਜਾਰੀ ਕੀਤੇ ਗਏ ਹਨ।

About The Author

Leave a Reply

Your email address will not be published. Required fields are marked *

error: Content is protected !!