ਬਰਸਾਤ ਕਾਰਨ ਕਿਸਾਨਾਂ ਤੇ ਆੜਤੀਆਂ ਨੂੰ ਨੁਕਸਾਨ ਨਹੀਂ ਹੋਣ ਦਿੱਤਾ ਜਾਵੇਗਾ : ਡੀ.ਸੀ.
ਫਤਹਿਗੜ੍ਹ ਸਾਹਿਬ, 24 ਅਕਤੂਬਰ 2021 : ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਝੋਨੇ ਦੀ ਖਰੀਦ ਸਬੰਧੀ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਮੌਸਮ ਦੇ ਵਿੱਚ ਤਬਦੀਲੀ ਆਉਣ ਤੇ ਬਰਸਾਤ ਕਾਰਨ ਕਿਸਾਨਾਂ ਤੇ ਆੜਤੀਆਂ ਨੂੰ ਕਿਸੇ ਕਿਸਮ ਦਾ ਕੋਈ ਨੁਕਸਾਨ ਨਹੀਂ ਹੋਣ ਦਿੱਤਾ ਜਾਵੇਗਾ।
ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀਮਤੀ ਸੁਰਭੀ ਮਲਿਕ ਨੇ ਦਿੰਦਿਆਂ ਦੱਸਿਆ ਕਿ ਬਰਸਾਤ ਤੋਂ ਬਚਾਅ ਲਈ ਮੰਡੀਆਂ ਵਿੱਚ ਪਈ ਕਿਸਾਨਾਂ ਦੀ ਫਸਲ ਨੂੰ ਚੰਗੀ ਤਰ੍ਹਾਂ ਢੱਕ ਕੇ ਰੱਖਣ ਦੀਆਂ ਹਦਾਇਤਾਂ ਕੀਤੀਆਂ ਗਈਆਂ ਹਨ ਜਿਸ ਦੀ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਵੱਲੋਂ ਪੂਰੀ ਪਾਲਣਾ ਕੀਤੀ ਜਾ ਰਹੀ ਹੈ ਤੇ ਉਨਾਂ ਵੱਲੋਂ ਮੰਡੀਆਂ ਵਿੱਚ ਕੀਤੇ ਪ੍ਰਬੰਧਾਂ ਬਾਰੇ ਪੂਰੀ ਰਿਪੋਰਟ ਹਾਸਲ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਨੂੰ ਮੰਡੀਆਂ ਵਿੱਚ ਫਸਲ ਨੂੰ ਕਿਸੇ ਕਿਸਮ ਦੇ ਨੁਕਸਾਨ ਤੋਂ ਬਚਾਅ ਲਈ ਪੂਰੀ ਸਖਤੀ ਵਰਤਣ ਦੇ ਆਦੇਸ਼ ਦਿੱਤੇ ਗਏ ।
ਸ਼੍ਰੀਮਤੀ ਮਲਿਕ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ 2 ਲੱਖ 41 ਹਜ਼ਾਰ 285 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ। ਜਿਸ ਵਿੱਚੋਂ ਵੱੱਖਵੱਖ ਖਰੀਦ ਏਜੰਸੀਆਂ ਵੱਲੋਂ ਇੱਕ ਲੱਖ 89 ਹਜ਼ਾਰ 690 ਮੀਟਰਕ ਟਨ ਦੀ ਲਿਫਟਿੰਗ ਕਰਵਾਈ ਗਈ ਹੈ। ਉਨ੍ਹਾਂ ਦੱਸਿਆ ਕਿ ਖਰੀਦੇ ਗਏ ਝੋਨੇ ਦੀ ਅਦਾਇਗੀ ਵਜੋਂ ਕਿਸਾਨਾਂ ਨੂੰ 449H64 ਕਰੋੜ ਦੀ ਅਦਾਇਗੀ ਕੀਤੀ ਗਈ ਹੈ।