ਮੁੱਖ ਮੰਤਰੀ ਚੰਨੀ ਨੇ ਕਿਸਾਨ ਅੰਦੋਲਨ ਦੌਰਾਨ ਜਾਨਾਂ ਗਵਾੳੇੁਣ ਵਾਲੇ ਕਿਸਾਨਾਂ ਦੀ ਯਾਦ ਵਿੱਚ ਬਨਣ ਵਾਲੇ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਿਆ

0

ਰੂਪਨਗਰ, 27 ਅਕਤੂਬਰ 2021 : ਕੇਂਦਰ ਸਰਕਾਰ ਵਲੋਂ ਕਿਸਾਨਾਂ ‘ਤੇ ਥੋਪੇ ਗਏ ਤਿੰਨ ਕਾਲੇ ਕਾਨੂੰਨਾਂ ਵਿਰੁੱਧ ਸੰਘਰਸ਼ ਕਰਦੇ ਹੋਏ ਆਪਣੀ ਜਾਨ ਗਵਾਉਣ ਵਾਲੇ ਕਿਸਾਨਾਂ ਦੀ ਯਾਦ ਵਿੱਚ ਸ਼੍ਰੀ ਚਮਕੌਰ ਸਾਹਿਬ ਹਲਕੇ ਦੇ ਪਿੰਡ ਰੋਡਮਾਜਰਾ ਵਿਖੇ ਬਨਣ ਵਾਲੇ ਖੇਡ ਸਟੇਡੀਅਮ ਦਾ ਅੱਜ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਨੀਂਹ ਪੱਥਰ ਰੱਖਿਆ ਅਤੇ ਇੱਕ ਕਰੋੜ ਰੁਪਏ ਦੀ ਗ੍ਰਾਂਟ ਦਿੱਤੀ। ਇਸ ਮੌਕੇ ਸੰਤ ਬਲਬੀਰ ਸਿੰਘ ਸੀਚੇਵਾਲ ਵੀ ਵਿਸ਼ੇਸ਼ ਤੌਰ ’ਤੇ ਪਹੁੰਚੇ ਸਨ।

ਇਸ ਉਪਰੰਤ ਮੁੱਖ ਮੰਤਰੀ ਨੇ 45.81 ਲੱਖ ਰੁਪਏ ਦੀ ਲਾਗਤ ਨਾਲ ਬਣਾਈ ਪਾਣੀ ਦੀ ਟੈਂਕੀ ਦਾ ਉਦਘਾਟਨ ਕੀਤਾ। ਇਸ ਟੈਂਕੀ ਦੁਆਰਾ ਪਿੰਡ ਰੋਡਮਾਜਰਾ ਤੇ ਚੱਕਲਾਂ ਦੇ ਵਾਸੀਆਂ ਨੂੰ ਸਾਫ ਪੀਣ ਵਾਲੇ ਵਾਲੀ ਪਾਣੀ ਦੀ ਸਪਲਾਈ ਦਿੱਤੀ ਜਾਵੇਗੀ।

ਇਸ ਮੌਕੇ ਮੁੱਖ ਮੰਤਰੀ ਨੇ ਸੰਬੋਧਨ ਕਰਦਿਆਂ ਨੇ ਕਿਹਾ ਕਿ ਸੂਬਾ ਸਰਕਾਰ ਵਲੋਂ ਕਿਸਾਨ ਅੰਦੋਲਨ ਵਿਚ ਜਾਨਾਂ ਗਾਵਉਣ ਵਾਲੇ ਕਿਸਾਨਾਂ ਦੀ ਯਾਦ ਵਿਚ ਉਸਾਰਿਆ ਜਾਣ ਵਾਲਾ ਇਹ ਖੇਡ ਸਟੇਡੀਆਂ ਉਨ੍ਹਾਂ ਦੇ ਸੰਘਰਸ਼ ਪ੍ਰਤੀ ਸੱਚੀ ਸ਼ਰਧਾਂਜਲੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸਰਬ ਪਾਰਟੀ ਵਲੋਂ ਲਏ ਗਏ ਸਾਂਝੇ ਫੈਸਲੇ ਦੇ ਤਹਿਤ ਪੰਜਾਬ ਸਰਕਾਰ ਵਲੋਂ ਆਉਣ ਵਾਲੀ 8 ਨਵੰਬਰ ਨੂੰ ਪੰਜਾਬ ਵਿਧਾਨ ਸਭਾ ਦਾ ਵਿਸੇਸ਼ ਇਜਲਾਸ ਬੁਲਾ ਕੇ ਕੇਂਦਰ ਸਰਕਾਰ ਵਲੋਂ ਥੋਪੇ ਗਏ ਤਿੰਨੋ ਕਾਲੇ ਖੇਤੀ ਕਾਨੂੰਨਾਂ ਨੂੰ ਸਰਬਸੰਮਤੀ ਨਾਲ ਮੁੱਢੋਂ ਰੱਦ ਕੀਤਾ ਜਾਵੇਗਾ।

ਸ੍ਰੀ ਚੰਨੀ ਨੇ ਅੱਗੇ ਕਿਹਾ ਕਿ ਸੂਬੇ ਦੇ ਲੋਕਾਂ ਨੂੰ ਸਿਹਤਮੰਦ ਰੱਖਣ ਲਈ ਸਾਰੇ ਸ਼ਹਿਰਾਂ ਵਿਚ ਵਧੀਆ ਪਾਰਕਾਂ ਦੀ ਉਸਾਰੀ ਕੀਤੀ ਜਾਵੇਗੀ ਅਤੇ ਸ਼ਹਿਰਾਂ ਅਤੇ ਪਿੰਡਾਂ ਵਿਚ ਖੇਡ ਸਟੇਡੀਅਮ ਬਣਾਏ ਜਾ ਰਹੇ ਹਨ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਪ੍ਰੇਰਿਤ ਕਰਨ ਲਈ ਜਿੰਮ ਦਾ ਸਮਾਨ ਅਤੇ ਖੇਡ ਕਿੱਟਾਂ ਵੀ ਦਿੱਤੀਆਂ ਜਾ ਰਹੀਆਂ ਹਨ।

ਮੁੱਖ ਮੰਤਰੀ ਨੇ ਇਹ ਵੀ ਦੱਸਿਆ ਕਿ ਸ੍ਰੀ ਚਮਕੌਰ ਸਾਹਿਬ ਹਲਕੇ ਵਿਚ 16 ਨਵੇਂ ਸਟੇਡੀਆਮ ਬਣਾਏ ਜਾ ਰਹੇ ਹਨ, ਜਿੰਨਾਂ ਲਈ ਰੋਡਮਾਜਾਰਾ ਪਿੰਡ ਦੇ ਖੇਡ ਸਟੇਡੀਅਮ ਨੂੰ ਜਾਰੀ ਕੀਤੀ ਗਈ ਇੱਕ ਕਰੋੜ ਰੁਪਏ ਦੀ ਰਾਸ਼ੀ ਤੋਂ ਇਲਾਵਾ ਪਹਿਲੇ ਪੜਾਅ ਦੇ ਤਹਿਤ 2.50 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ।

ਉਨ੍ਹਾਂ ਅੱਗੇ ਕਿਹਾ ਕਿ ਚਮਕੌਰ ਸਾਹਿਬ ਹਲਕੇ ਦੇ ਵਿਕਾਸ ਪੱਖੋਂ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ ਚੱਲ ਰਹੇ ਸਾਰੇ ਪ੍ਰੋਜੈਕਟਾਂ ਨੂੰ ਸਮਾਂਬੱਧ ਮੁਕੰਮਲ ਕੀਤਾ ਜਾਵੇਗਾ।ਉਨਾਂ ਇਹ ਵੀ ਕਿਹਾ ਕਿ ਖੇਤਰ ਵਿੱਚ ਆਰਥਿਕ ਵਿਕਾਸ ਨੂੰ ਹੁਲਾਰਾ ਦੇਣ ਵਾਸਤੇ ਬੇਲਾ-ਪਨਿਆਲੀ ਸੜਕ ਨੂੰ ਕੌਮੀ ਰਾਜਮਾਰਗ 344 -ਏ ਨਾਲ ਜੋੜਨ ਲਈ ਸਤਲੁਜ ਦਰਿਆ ਉੱਤੇ 114 ਕਰੋੜ ਦੀ ਲਾਗਤ ਨਾਲ ਪੁੱਲ ਦਾ ਨਿਰਮਾਣ ਵੀ ਸ਼ੁਰੂ ਕਰ ਦਿੱਤਾ ਗਿਆ ਹੈ ਅਤੇ ਬਾਕੀ ਐਲਾਨੇ ਗਏ ਪ੍ਰੋਜੈਕਟਾਂ ਦੇ ਨਿਰਮਾਣ ਕਾਰਜ ਵੀ ਜਲਦ ਸ਼ੁਰੂ ਕੀਤੇ ਜਾਣਗੇ।

About The Author

Leave a Reply

Your email address will not be published. Required fields are marked *

error: Content is protected !!