ਜ਼ਿਲਾ ਮੈਜਿਸਟ੍ਰੇਟ ਵੱਲੋਂ ਨਵੇਂ ਹੁਕਮ ਜਾਰੀ

ਮਾਨਸਾ, 28 ਅਕਤੂਬਰ 2021 : ਪੰਜਾਬ ਸਰਕਾਰ ਤੋਂ ਪ੍ਰਾਪਤ ਨਵੇਂ ਦਿਸ਼ਾ-ਨਿਰਦੇਸ਼ਾਂ ਦੀ ਰੌਸ਼ਨੀ ਵਿੱਚ ਜ਼ਿਲਾ ਮੈਜਿਸਟਰੇਟ ਸ਼੍ਰੀ ਮਹਿੰਦਰ ਪਾਲ ਨੇ ਜ਼ਿਲਾ ਮਾਨਸਾ ਵਿੱਚ ਕੋਵਿਡ ਸਬੰਧੀ ਰੋਕਾਂ ਵਿਚ ਕੁਝ ਹੋਰ ਢਿੱਲ ਦੇਣ ਸਬੰਧੀ ਹੁਕਮਾਂ ਵਿੱਚ ਕੁਝ ਸੋਧਾਂ ਜਾਰੀ ਕੀਤੀਆਂ ਹਨ, ਜਿਸ ਤਹਿਤ ਅੰਦਰੂਨੀ ਇਕੱਠਾਂ ਲਈ ਲੋਕਾਂ ਦੀ ਵੱਧ ਤੋਂ ਵੱਧ ਗਿਣਤੀ ਵਧਾ ਕੇ 500 ਵਿਅਕਤੀ ਜਦਕਿ ਬਾਹਰੀ ਇਕੱਠਾਂ ਲਈ 700 ਕਰ ਦਿੱਤੀ ਗਈ ਹੈ, ਪਰ ਸਮਰੱਥਾ ਦੀ ਉਪਰਲੀ ਹੱਦ 50 ਫੀਸਦੀ ਤੱਕ ਰੱਖਣ ਦੀ ਸ਼ਰਤ ਹੋਵੇਗੀ। ਉਨਾਂ ਕਿਹਾ ਕਿ ਕਲਾਕਾਰ ਜਾਂ ਸਾਜੀ ਕੋਵਿਡ ਪੋ੍ਰਟੋਕੋਲ ਦੀ ਪਾਲਣ ਕਰਦੇ ਹੋਏ ਅਜਿਹੇ ਸਥਾਨਾਂ ਜਾਂ ਜਸ਼ਨਾਂ ਵਿੱਚ ਸ਼ਾਮਿਲ ਹੋ ਸਕਦੇ ਹਨ।
ਉਨਾਂ ਹੁਕਮ ਦਿੰਦਿਆਂ ਕਿਹਾ ਕਿ ਤਿਓਹਾਰਾਂ ਤਿਓਹਾਰ ਮਨਾਉਣ ਸਬੰਧੀ ਸਮਾਗਮ ਦਾ ਆਯੋਜਨ ਅਤੇ ਪ੍ਰਬੰਧਨ ਕਰਨ ਵਾਲੇ ਇਹ ਲਾਜ਼ਮੀ ਬਣਾਉਣਗੇ ਕਿ ਉਨਾਂ ਦਾ ਜੋ ਵੀ ਸਟਾਫ਼ ਮੌਕੇ ’ਤੇ ਮੌਜੂਦ ਹੋਵੇ, ਉਨਾਂ ਦਾ ਕੋਵਿਡ ਦਾ ਟੀਕਾਕਰਨ ਜ਼ਰੂਰ ਹੋਇਆ ਹੋਵੇ। ਉਨਾਂ ਕਿਹਾ ਕਿ ਘੱਟੋ-ਘੱਟ ਟੀਕੇ ਦੀ ਇੱਕ ਡੋਜ਼ 4 ਹਫ਼ਤੇ ਪਹਿਲਾਂ ਲੱਗੀ ਹੋਣੀ ਜ਼ਰੂਰੀ ਹੈ। ਇਸ ਤੋਂ ਇਲਾਵਾ ਇਸ ਦੌਰਾਨ 700 ਵਿਅਕਤੀਆਂ ਤੋਂ ਜ਼ਿਆਦਾ ਦੀ ਭੀੜ ਨਹੀਂ ਹੋਣੀ ਚਾਹੀਦੀ ਅਤੇ ਕੋਵਿਡ-19 ਸਬੰਧੀ ਹਦਾਇਤਾਂ ਦਾ ਪਾਲਣ ਜ਼ਰੂਰ ਹੋਣਾ ਚਾਹੀਦਾ ਹੈ। ਉਨਾਂ ਕਿਹਾ ਕਿ ਇਹ ਨਿਯਮ ਹਰੇਕ ਤਰਾਂ ਦੇ ਇੱਕਠ ’ਤੇ ਲਾਗੂ ਹੋਣਗੇ ਚਾਹੇ ਉਹ ਰਾਜਨੀਤਿਕ ਰੈਲੀਆਂ ਜਾਂ ਮੀਟਿੰਗਾਂ ਹੋਣ।
ਉਨਾਂ ਕਿਹਾ ਕਿ ਬਾਕੀ ਦੇ ਹੁਕਮ ਉਸੇ ਤਰਾਂ ਹੀ ਲਾਗੂ ਰਹਿਣਗੇ।