ਪੰਜਾਬ ਕੇਂਦਰੀ ਯੂਨੀਵਰਸਿਟੀ ਦੇ ਅਧਿਆਪਕ ਪ੍ਰੋ. ਐੱਚ.ਐੱਸ ਪੰਨੂ ਨੂੰ ਪੰਜਾਬ ਸਰਕਾਰ ਵੱਲੋਂ “ਸਰਬੋਤਮ ਸਾਹਿਤਕ ਪੁਸਤਕ ਪੁਰਸਕਾਰ” ਨਾਲ ਸਨਮਾਨਿਤ ਕੀਤਾ ਗਿਆ

0

ਬਠਿੰਡਾ, 02 ਨਵੰਬਰ 2021 : ਪੰਜਾਬ ਸਰਕਾਰ ਦੇ ਉਚੇਰੀ ਸਿੱਖਿਆ ਤੇ ਭਾਸ਼ਾ ਵਿਭਾਗ ਵੱਲੋਂ ਪ੍ਰੋਫੈਸਰ ਹਰਪਾਲ ਸਿੰਘ ਪੰਨੂ, ਚੇਅਰ ਪ੍ਰੋਫ਼ੈਸਰ, ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਚੇਅਰ, ਪੰਜਾਬ ਕੇਂਦਰੀ ਯੂਨੀਵਰਸਿਟੀ, ਨੂੰ ਸਾਲ 2016 ਵਿੱਚ ਪ੍ਰਕਾਸ਼ਿਤ ਪੰਜਾਬੀ ਪੁਸਤਕ “ਜੋਨ ਤੋਂ ਮਲਾਲਾ ਤੱਕ” ਲਿਖਣ ਲਈ “ਸਰਬੋਤਮ ਸਾਹਿਤਕ ਪੁਸਤਕ ਪੁਰਸਕਾਰ” ਨਾਲ ਸਨਮਾਨਿਤ ਕੀਤਾ ਗਿਆ ਹੈ।

ਪੰਜਾਬ ਸਰਕਾਰ ਦੇ ਉਚੇਰੀ ਸਿੱਖਿਆ ਅਤੇ ਭਾਸ਼ਾ ਵਿਭਾਗ ਦੇ ਮਾਨਯੋਗ ਮੰਤਰੀ ਸ੍ਰੀ ਪਰਗਟ ਸਿੰਘ ਦੁਆਰਾ ਇਹ ਪੁਰਸਕਾਰ ਪ੍ਰੋ.  ਐੱਚ.ਐੱਸ ਪੰਨੂ ਨੂੰ ਪੰਜਾਬ ਦਿਵਸ ਮੌਕੇ ਪੰਜਾਬੀ ਲੇਖਕਾਂ ਨੂੰ ਸਨਮਾਨਿਤ ਕਰਨ ਲਈ ਕਰਵਾਏ ਗਏ ਵਿਸ਼ੇਸ਼ ਪ੍ਰੋਗਰਾਮ ਦੌਰਾਨ ਪ੍ਰਦਾਨ ਕੀਤਾ ਗਿਆ। ਇਹ ਪੁਰਸਕਾਰ ਪੰਜਾਬ ਸਰਕਾਰ ਦੇ ਭਾਸ਼ਾ ਵਿਭਾਗ ਦੇ ਡਾਇਰੈਕਟਰ ਸ੍ਰੀਮਤੀ ਕਰਮਜੀਤ ਕੌਰ ਅਤੇ ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਅਰਵਿੰਦ ਦੀ ਹਾਜ਼ਰੀ ਵਿੱਚ ਦਿੱਤੇ ਗਏ ਸਨ। ਪੰਜਾਬ ਸਰਕਾਰ ਵੱਲੋਂ ਪ੍ਰੋ. ਪੰਨੂ ਨੂੰ ਇਹ ਪੁਰਸਕਾਰ ਪ੍ਰਸ਼ੰਸਾ ਪੱਤਰ ਅਤੇ 25000/- ਰੁਪਏ ਦੀ ਧਨ ਰਾਸ਼ੀ ਦੇ ਨਾਲ ਪ੍ਰਦਾਨ ਕੀਤਾ ਗਿਆ।

ਇਸ ਮੌਕੇ ਵਾਈਸ ਚਾਂਸਲਰ ਪ੍ਰੋ.  ਰਾਘਵੇਂਦਰ ਪ੍ਰਸਾਦ ਤਿਵਾੜੀ ਨੇ ਯੂਨੀਵਰਸਿਟੀ ਦਾ ਨਾਂ ਰੋਸ਼ਨ ਕਰਨ ਲਈ ਪ੍ਰੋ.  ਹਰਪਾਲ ਸਿੰਘ ਪੰਨੂ ਨੂੰ ਵਧਾਈ ਦਿੱਤੀ। ਉਨ੍ਹਾਂ ਨੇ ਕਿਹਾ ਕਿ ਪ੍ਰੋ. ਪੰਨੂ ਨੇ ਆਪਣੇ 40 ਸਾਲਾਂ ਤੋਂ ਵੱਧ ਦੇ ਸ਼ਾਨਦਾਰ ਅਕਾਦਮਿਕ ਜੀਵਨ ਵਿੱਚ ਪੰਜਾਬੀ ਭਾਸ਼ਾ ਵਿੱਚ 20 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਉਹ ਉਨ੍ਹਾਂ ਨੌਜਵਾਨਾਂ ਲਈ ਪ੍ਰੇਰਨਾ ਸਰੋਤ ਹਨ ਜੋ ਪੰਜਾਬੀ ਭਾਸ਼ਾ, ਸਾਹਿਤ ਅਤੇ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਵਿੱਚ ਆਪਣਾ ਯੋਗਦਾਨ ਪਾਉਣਾ ਚਾਹੁੰਦੇ ਹਨ। ਰਜਿਸਟਰਾਰ ਸ਼੍ਰੀ ਕੰਵਲ ਪਾਲ ਸਿੰਘ ਮੁੰਦਰਾ ਨੇ ਪ੍ਰੋਫੈਸਰ ਪੰਨੂ ਨੂੰ ਵਧਾਈ ਦਿੱਤੀ ਅਤੇ ਯੂਨੀਵਰਸਿਟੀ ਦਾ ਮਾਣ ਵਧਾਉਣ ਲਈ ਧੰਨਵਾਦ ਕੀਤਾ।

About The Author

Leave a Reply

Your email address will not be published. Required fields are marked *

error: Content is protected !!