ਮੁੱਖ ਮੰਤਰੀ ਚੰਨੀ ਦੀ ਅਗਵਾਈ ਵਿਚ ਪੰਜਾਬ ਵਿਧਾਨ ਸਭਾ ’ਚ ਵਿਛੜੀਆਂ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀ

0

ਚੰਡੀਗੜ੍ਹ, 08 ਨਵੰਬਰ 2021 : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਵਿਧਾਨ ਸਭਾ ਦੇ ਮੈਂਬਰਾਂ ਨੇ ਅੱਜ ਪਿਛਲੇ ਇਜਲਾਸ ਤੋਂ ਲੈ ਕੇ ਹੁਣ ਤੱਕ ਵਿਛੜ ਚੁੱਕੀਆਂ ਉੱਘੀਆਂ ਸ਼ਖ਼ਸੀਅਤਾਂ, ਆਜ਼ਾਦੀ ਘੁਲਾਟੀਆਂ, ਸ਼ਹੀਦ ਸੈਨਿਕਾਂ ਤੋਂ ਇਲਾਵਾ ਸਿਆਸੀ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀ ਭੇਟ ਕੀਤੀ।

16ਵੀਂ ਵਿਧਾਨ ਸਭਾ ਦੇ ਇਜਲਾਸ ਦੇ ਪਹਿਲੇ ਦਿਨ ਸਦਨ ਨੇ ਸਾਬਕਾ ਮੰਤਰੀ ਸੇਵਾ ਸਿੰਘ ਸੇਖਵਾਂ, ਸਾਬਕਾ ਸੰਸਦੀ ਸਕੱਤਰ ਰਵਿੰਦਰ ਸਿੰਘ ਸੰਧੂ, ਸ਼ਹੀਦ ਨਾਇਬ ਸੂਬੇਦਾਰ ਜਸਵਿੰਦਰ ਸਿੰਘ, ਸ਼ਹੀਦ ਸਿਪਾਹੀ ਮਨਜੀਤ ਸਿੰਘ, ਇਫਕੋ ਦੇ ਚੇਅਰਮੈਨ ਬਲਵਿੰਦਰ ਸਿੰਘ ਨਕਈ, ਆਜ਼ਾਦੀ ਘੁਲਾਟੀਏ ਨਿਰੰਜਨ ਸਿੰਘ ਅਤੇ ਅਵਿਨਾਸ਼ ਚੰਦਰ ਨੂੰ ਸ਼ਰਧਾਂਜਲੀ ਭੇਟ ਕੀਤੀ।

ਸਦਨ ਨੇ ਸ਼ਹੀਦ ਸਿਪਾਹੀ ਗੱਜਣ ਸਿੰਘ ਅਤੇ ਆਜ਼ਾਦੀ ਘੁਲਾਟੀਏ ਅਰਜਨ ਸਿੰਘ ਨੂੰ ਵੀ ਸ਼ਰਧਾਂਜਲੀ ਭੇਟ ਕੀਤੀ।

ਇਸ ਦੌਰਾਨ ਖੇਡ ਅਤੇ ਯੁਵਾ ਮਾਮਲੇ ਅਤੇ ਸਿੱਖਿਆ ਮੰਤਰੀ ਪਰਗਟ ਸਿੰਘ ਨੇ ਲਖੀਮਪੁਰ ਖੀਰੀ ਕਾਂਡ ਵਿੱਚ ਸ਼ਹੀਦ ਹੋਏ ਚਾਰ ਕਿਸਾਨਾਂ ਅਤੇ ਇੱਕ ਪੱਤਰਕਾਰ ਦਾ ਨਾਂ ਸ਼ਰਧਾਂਜਲੀ ਦੇਣ ਲਈ ਪ੍ਰਸਤਾਵਿਤ ਕੀਤਾ।

ਇਸੇ ਤਰ੍ਹਾਂ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਵੀ ਕਿਸਾਨੀ ਸੰਘਰਸ਼ ਵਿੱਚ ਸ਼ਹੀਦ ਹੋਏ ਸਾਰੇ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦਾ ਨਾਂ ਸ਼ਰਧਾਂਜਲੀ ਦੇਣ ਲਈ ਪ੍ਰਸਤਾਵਿਤ ਕੀਤਾ। ਇਸ ਮੌਕੇ ਵਿਛੜੀਆਂ ਰੂਹਾਂ ਦੀ ਯਾਦ ਵਿੱਚ ਸਤਿਕਾਰ ਵੱਜੋਂ ਦੋ ਮਿੰਟ ਦਾ ਮੌਨ ਧਾਰਿਆ ਗਿਆ।

About The Author

Leave a Reply

Your email address will not be published. Required fields are marked *