ਮੁੱਖ ਮੰਤਰੀ ਵੱਲੋਂ ਪੰਜਾਬ ਕੇਸਰੀ ਦੇ ਬਿਊਰੋ ਮੁਖੀ ਦੀ ਮਾਤਾ ਸੁਸ਼ੀਲਾ ਦੇਵੀ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ
ਚੰਡੀਗੜ, 12 ਨਵੰਬਰ 2021 : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸ਼ੁੱਕਰਵਾਰ ਨੂੰ ਪੰਜਾਬ ਕੇਸਰੀ ਦੇ ਬਿਊਰੋ ਮੁਖੀ ਅਸ਼ਵਨੀ ਕੁਮਾਰ ਦੀ ਮਾਤਾ ਸ਼੍ਰੀਮਤੀ ਸੁਸ਼ੀਲਾ ਦੇਵੀ (69) ਦੇ ਦੇਹਾਂਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨਾਂ ਨੇ ਅੱਜ ਸਵੇਰੇ ਪੀ.ਜੀ.ਆਈ. ਵਿਖੇ ਆਖਰੀ ਸਾਂਹ ਲਿਆ। ਉਹ ਆਪਣੇ ਪਿੱਛੇ ਦੋ ਪੁੱਤਰ ਅਤੇ ਇਕ ਧੀ ਛੱਡ ਗਏ ਹਨ।
ਦੁਖੀ ਪਰਿਵਾਰ ਨਾਲ ਦਿਲੀ ਹਮਦਰਦੀ ਜ਼ਾਹਰ ਕਰਦਿਆਂ ਮੁੱਖ ਮੰਤਰੀ ਚੰਨੀ ਨੇ ਕਿਹਾ, “ਮੈਨੂੰ ਸ਼੍ਰੀਮਤੀ ਸੁਸ਼ੀਲਾ ਦੇਵੀ ਦੇ ਅਕਾਲ ਚਲਾਣੇ ਬਾਰੇ ਜਾਣ ਕੇ ਬਹੁਤ ਦੁੱਖ ਹੋਇਆ ਜੋ ਆਪਣੇ ਪਰਿਵਾਰ ਲਈ ਪ੍ਰੇਰਨਾ ਦਾ ਸਰੋਤ ਸਨ।”
ਮੁੱਖ ਮੰਤਰੀ ਨੇ ਅਕਾਲ ਪੁਰਖ ਅੱਗੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਸਦੀਵੀ ਨਿਵਾਸ ਦੇਣ ਅਤੇ ਪਿੱਛੇ ਪਰਿਵਾਰਕ ਮੈਂਬਰਾਂ ਅਤੇ ਸਾਕ-ਸਬੰਧੀਆਂ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਲਈ ਅਰਦਾਸ ਕੀਤੀ।