ਘਰ-ਘਰ ਰੋਜ਼ਗਾਰ ਤੇ ਕਾਰੋਬਾਰ ਮਿਸ਼ਨ : ਜ਼ਿਲ੍ਹੇ ਦੇ ਨੌਜਵਾਨਾਂ ਨੂੰ ਆਗਾਮੀ ਭਰਤੀ ਰੈਲੀਆਂ ਲਈ, ਮੁਫ਼ਤ ਸਿਖਲਾਈ ਲੈਣ ਦਾ ਸੱਦਾ
ਲੁਧਿਆਣਾ, 12 ਨਵੰਬਰ 2021 : ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ (ਡੀ.ਬੀ.ਈ.ਈ.) ਦੇ ਡਿਪਟੀ ਸੀ.ਈ.ਓ. ਸ੍ਰੀ ਨਵਦੀਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੀ ਘਰ-ਘਰ ਰੋਜ਼ਗਾਰ ਸਕੀਮ ਤਹਿਤ ਰੋਜ਼ਗਾਰ ਮੁਹੱਈਆ ਕਰਵਾਉਣ ਦੇ ਮੰਤਵ ਨਾਲ, ਆਗਾਮੀ ਭਰਤੀ ਰੈਲੀਆਂ ਲਈ ਮੁਫ਼ਤ ਸਿਖ਼ਲਾਈ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ।
ਸ੍ਰੀ ਨਵਦੀਪ ਸਿੰਘ ਨੇ ਅੱਗੇ ਦੱਸਿਆ ਕਿ ਇਸ ਸਬੰਧੀ ਜਿਲ੍ਹਾ ਲੁਧਿਆਣਾ ਦੇ ਨੌਜਵਾਨਾਂ ਲਈ ਸੀ-ਪਾਈਟ ਕੇਂਦਰ, ਆਈ.ਟੀ.ਆਈ., ਗਿੱਲ ਰੋਡ, ਲੁਧਿਆਣਾ ਵੱਲੋਂ ਪੰਜਾਬ ਸਰਕਾਰ ਦੇ ਕੋਵਿਡ-19 ਸਬੰਧੀ ਜਾਰੀ ਪ੍ਰੋਟੋਕਾਲ ਨੂੰ ਧਿਆਨ ਵਿੱਚ ਰੱਖਦੇ ਹੋਏ ਭਵਿੱਖ ਵਿੱਚ ਹੋਣ ਵਾਲੀਆਂ ਆਰਮੀ ਭਰਤੀ ਰੈਲੀਆਂ ਲਈ ਮੁਫਤ ਸਿਖਲਾਈ ਮਿਤੀ 15 ਨਵੰਬਰ 2021 ਤੋਂ ਸ਼ੁਰੂ ਕੀਤੀ ਜਾ ਰਹੀ ਹੈ।
ਉਨ੍ਹਾਂ ਦੱਸਿਆ ਕਿ ਲੁਧਿਆਣਾ ਜਿਲ੍ਹੇ ਨਾਲ ਸਬੰਧਿਤ ਚਾਹਵਾਨ ਨੌਜਵਾਨ ਆਪਣੇ ਸਰਟੀਫਿਕੇਟਾਂ ਦੀ ਫੋਟੋ ਕਾਪੀ ਅਤੇ 02 ਫੋਟੋਆਂ ਨਾਲ ਲੈ ਕੇ ਸਕਰੀਨਿੰਗ ਅਤੇ ਟ੍ਰਾਇਲ ਲਈ ਕੈਂਪ ਵਿਚ ਆ ਸਕਦੇ ਹਨ। ਸਕਰੀਨਿੰਗ ਅਤੇ ਟਰਾਇਲ ਸਬੰਧੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਲਈ ਮੋਬਾਇਲ ਨੰਬਰ 81988-00853 ਅਤੇ 99143-69376 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।
ਡਿਪਟੀ ਸੀ.ਈ.ਓ. ਸ੍ਰੀ ਨਵਦੀਪ ਸਿੰਘ ਵੱਲੋਂ ਵੀ ਜਿਲ੍ਹੇ ਦੇ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਗਿਆ ਕਿ ਇਸ ਕੈਂਪ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਅਤੇ ਆਪਣੇ ਭਵਿੱਖ ਨੂੰ ਉੱਜਵਲ ਬਣਾਉਣ।