ਡਿਪਟੀ ਕਮਿਸ਼ਨਰ ਵੱਲੋਂ ਮਿਸ਼ਨ ਫ਼ਤਿਹ ਦੀ ਸਫ਼ਲਤਾ ਲਈ ਦਿਸ਼ਾ ਨਿਰਦੇਸ਼ ਜਾਰੀ

0

ਮਾਨਸਾ, 24 ਜੂਨ 2021 :ਜਿਹੜੇ ਕਿੱਤਿਆਂ ਨਾਲ ਸਬੰਧਤ ਲੋਕ ਰੋਜ਼ਾਨਾ ਵੱਡੀ ਗਿਣਤੀ ਲੋਕਾਂ ਦੇ ਸੰਪਰਕ ਵਿੱਚ ਆਉਂਦੇ ਹਨ ਜੇਕਰ ਉਹ ਆਪਣੀ ਤੇ ਹੋਰਨਾਂ ਦੀ ਸਿਹਤ ਪ੍ਰਤੀ ਲਾਪਰਵਾਹੀ ਵਰਤਣਗੇ ਤਾਂ ਉਹ ਕੋਰੋਨਾ ਵਾਇਰਸ ਦੇ ਪਾਸਾਰ ਲਈ ਸੁਪਰ ਸਪਰੈਡਰ ਵੀ ਸਾਬਿਤ ਹੋ ਸਕਦੇ ਹਨ, ਇਸ ਲਈ ਹਰ ਨਾਗਰਿਕ ਦਾ ਸਮੇਂ ਸਿਰ ਟੀਕਾਕਰਨ ਹੋਣਾ ਸਮੇਂ ਦੀ ਅਹਿਮ ਲੋੜ ਹੈ। ਮਿਸ਼ਨ ਫ਼ਤਿਹ ਤਹਿਤ ਜਾਰੀ ਮੁਹਿੰਮ ਦੀ ਸਫ਼ਲਤਾ ਨੂੰ ਯਕੀਨੀ ਬਣਾਉਣ ਦੀ ਕੜੀ ਤਹਿਤ ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰਪਾਲ ਨੇ ਕਿਰਤ ਵਿਭਾਗ, ਉਦਯੋਗ ਵਿਭਾਗ, ਐਕਸਾਈਜ਼ ਤੇ ਟੈਕਸੇਸ਼ਨ, ਮੰਡੀ ਅਫ਼ਸਰ, ਪ੍ਰਦੂਸ਼ਣ ਰੋਕਥਾਮ ਬੋਰਡ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕਰਦਿਆਂ ਕੀਤਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਰੇਹੜੀ ਚਾਲਕ, ਫ਼ਲ ਤੇ ਸਬਜ਼ੀ ਵਿਕਰੇਤਾ, ਦੁਕਾਨਦਾਰ, ਵਪਾਰੀ, ਉਦਯੋਗਪਤੀ ਰੋਜ਼ਾਨਾ ਆਪਣੇ ਲੈਣ ਦੇਣ ਦੇ ਕਾਰੋਬਾਰਾਂ ਦੇ ਚਲਦਿਆਂ ਵੱਡੀ ਗਿਣਤੀ ਲੋਕਾਂ ਦੇ ਸੰਪਰਕ ਵਿੱਚ ਆਉਂਦੇ ਹਨ ਅਤੇ ਜੇਕਰ ਕੋਰੋਨਾ ਵਾਇਰਸ ਦੇ ਪਾਸਾਰ ਨੂੰ ਮੁੜ ਫੈਲਣ ਤੋਂ ਰੋਕਣਾ ਹੈ ਤਾਂ ਅਜਿਹੇ ਸਾਰੇ ਕਿੱਤਿਆਂ ਨਾਲ ਜੁੜੇ ਲੋਕਾਂ ਭਾਵੇਂ ਉਹ ਮਾਲਕ ਹੋਣ ਜਾਂ ਉਨ੍ਹਾਂ ਦੇ ਕਾਮੇ ਜਾਂ ਪਰਿਵਾਰਕ ਮੈਂਬਰ, ਸਭ ਦਾ ਟੀਕਾਕਰਨ ਅਤੇ ਸਮੇਂ ਸਮੇਂ ’ਤੇ ਸੈਂਪÇਲੰਗ ਬੇਹੱਦ ਜ਼ਰੂਰੀ ਹੈ।

ਇਸੇ ਦੌਰਾਨ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਕਿ ਸਕੂਲਾਂ ਦੇ ਵਿਦਿਆਰਥੀਆਂ ਨਾਲ ਆਨਲਾਈਨ ਰਾਬਤਾ ਰੱਖਦੇ ਹੋਏ ਉਨ੍ਹਾਂ ਨੂੰ ਆਪਣੇ ਮਾਪਿਆਂ ਤੇ ਹੋਰ ਪਰਿਵਾਰਕ ਮੈਂਬਰਾਂ ਦਾ ਟੀਕਾਕਰਨ ਕਰਵਾਉਣ ਲਈ ਜਾਗਰੂਕ ਕੀਤਾ ਜਾਵੇ ਕਿਉਂਕਿ ਬੱਚਿਆਂ ਨੂੰ ਸਮਝਾਉਣ ਨਾਲ ਉਹ ਆਪਣੇ ਪਰਿਵਾਰਾਂ ਦੀ ਸਿਹਤ ਸੁਰੱਖਿਆ ਲਈ ਵਧੇਰੇ ਚੌਕਸੀ ਨਾਲ ਯੋਗਦਾਨ ਪਾ ਸਕਦੇ ਹਨ। ਡਿਪਟੀ ਕਮਿਸ਼ਨਰ ਨੇ ਸਾਰੇ ਅਧਿਆਪਕਾਂ ਤੇ ਗੈਰ ਅਧਿਆਪਨ ਸਟਾਫ਼ ਦਾ ਵੀ ਟੀਕਾਕਰਨ ਤਰਜੀਹੀ ਆਧਾਰ ’ਤੇ ਕਰਵਾਉਣ ਲਈ ਆਖਿਆ। ਸ਼੍ਰੀ ਮਹਿੰਦਰਪਾਲ ਨੇ ਕਿਹਾ ਕਿ ਪ੍ਰਸ਼ਾਸਨ ਵੱਲੋਂ ਪਿੰਡ ਪਿੰਡ ਤੇ ਵਾਰਡਾਂ ਦੇ ਪੱਧਰ ’ਤੇ ਵਿਸ਼ੇਸ਼ ਕੈਂਪ ਲਗਾਉਣ ਦਾ ਉਦੇਸ਼ ਵੀ ਇਹੀ ਹੈ ਕਿ ਛੇਤੀ ਤੋਂ ਛੇਤੀ ਸਾਰੇ ਹੀ ਯੋਗ ਵਿਅਕਤੀ ਆਪਣਾ ਟੀਕਾਕਰਨ ਕਰਵਾ ਲੈਣ। ਉਨ੍ਹਾਂ ਕਿਹਾ ਕਿ ਵਿਦਿਅਕ ਅਦਾਰਿਆਂ ਵਿੱਚ ਪੜ੍ਹਦੇ 18 ਸਾਲ ਤੋਂ ਵੱਧ ਉਮਰ ਦੇ ਵਿਦਿਆਰਥੀਆਂ ਨੂੰ ਵੀ ਟੀਕਾਕਰਨ ਕਰਵਾਉਣਾ ਚਾਹੀਦਾ ਹੈ ਤੇ ਆਲੇ ਦੁਆਲੇ ਇਸ ਬਾਰੇ ਜਾਗਰੂਕਤਾ ਪੈਦਾ ਕਰਨ ਵਿੱਚ ਸਹਿਯੋਗ ਲਈ ਅੱਗੇ ਆਉਣਾ ਚਾਹੀਦਾ ਹੈ।

About The Author

Leave a Reply

Your email address will not be published. Required fields are marked *

You may have missed