ਫਾਜ਼ਿਲਕਾ ਵਿਖੇ ਆਕਸੀਜਨ ਪਲਾਂਟ ਦਾ ਨਿਰਮਾਣ ਸ਼ੁਰੂ, ਐਸ.ਡੀ.ਐਮ. ਨੇ ਕੀਤਾ ਨੀਰਿਖਣ
ਫਾਜ਼ਿਲਕਾ, 29 ਜੂਨ 2021: ਫਾਜ਼ਿਲਕਾ ਦੇ ਜ਼ਿਲ੍ਹਾ ਸਦਰ ਮੁਕਾਮ ਤੇ ਕੈਂਸਰ ਹਸਪਤਾਲ ਦੇ ਨਾਲ ਨਵੇਂ ਆਕਸੀਜਨ ਪਲਾਂਟ ਦਾ ਨਿਰਮਾਣ ਸ਼ੁਰੂ ਹੋ ਗਿਆ ਹੈ। ਇਸ ਸਬੰਧੀ ਜ਼ਿਲੇ ਦੇ ਡਿਪਟੀ ਕਮਿਸ਼ਨਰ ਸ: ਅਰਵਿੰਦ ਪਾਲ ਸਿੰਘ ਸੰਧੂ ਨੇ ਦੱਸਿਆ ਕਿ ਇਹ ਪਲਾਂਟ ਤੈਅ ਸਮਾਂ ਹੱਦ ਵਿਚ ਬਣ ਕੇ ਤਿਆਰ ਹੋ ਜਾਵੇਗਾ ਅਤੇ ਇਸ ਸਬੰਧੀ ਸਾਰੇ ਕੰਮਾਂ ਨੂੰ ਸਮਾਂਬੱਧ ਤਰੀਕੇ ਨਾਲ ਪੂਰਾ ਕਰਨ ਲਈ ਵਿਭਾਗੀ ਕਮੇਟੀਆਂ ਦਾ ਗਠਨ ਵੀ ਕੀਤਾ ਜਾ ਚੁੱਕਾ ਹੈ।
ਫਾਜ਼ਿਲਕਾ ਦੇ ਐਸ.ਡੀ.ਐਮ. ਸ੍ਰੀ ਕੇਸ਼ਵ ਗੋਇਲ ਨੇ ਅੱਜ ਸਿਵਲ ਹਸਪਤਾਲ ਦੇ ਐਸ.ਐਮ.ਓ ਸਮੇਤ ਨਿਰਮਾਣ ਏਂਜਸੀਆਂ ਦੇ ਅਧਿਕਾਰੀਆਂ ਨਾਲ ਨਿਰਮਾਣ ਕਾਰਜਾਂ ਦਾ ਨੀਰਿਖਣ ਕੀਤਾ ਅਤੇ ਅਧਿਕਾਰੀਆਂ ਨੂੰ ਕਿਹਾ ਕਿ ਟੀਚੇ ਅਨੁਸਾਰ ਛੇਤੀ ਤੋਂ ਛੇਤੀ ਇਸ ਆਕਸੀਜਨ ਪਲਾਂਟ ਨੂੰ ਸ਼ੁਰੂ ਕੀਤਾ ਜਾਵੇ।
ਐਸ.ਡੀ.ਐਮ. ਸ੍ਰੀ ਕੇਸਵ ਗੋਇਲ ਨੇ ਕਿਹਾ ਕਿ ਕੋਵਿਡ ਦੀ ਦੂਜੀ ਲਹਿਰ ਦੌਰਾਨ ਆਕਸੀਜਨ ਦੀ ਕਿੱਲਤ ਇੱਕ ਵੱਡੀ ਮੁਸਕਿਲ ਬਣ ਕੇ ਉਭਰੀ ਸੀ ਅਤੇ ਸਰਕਾਰ ਭਵਿੱਖ ਦੇ ਕਿਸੇ ਵੀ ਸੰਭਾਵੀ ਖਤਰੇ ਨਾਲ ਨਜਿੱਠਣ ਲਈ ਸਾਰੀਆਂ ਤਿਆਰੀਆਂ ਕਰ ਰਹੀ ਹੈ। ਉਨਾਂ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਕੋਵਿਡ ਤੋਂ ਬਚਾਓ ਸਬੰਧੀ ਡਾਕਟਰਾਂ ਵੱਲੋਂ ਦੱਸੀਆਂ ਸਾਵਧਾਨੀਆਂ ਜਿਵੇਂ ਕਿ ਮਾਸਕ ਦੀ ਵਰਤੋਂ, ਦੋ ਗਜ ਦੀ ਦੂਰੀ, ਵਾਰ ਵਾਰ ਹੱਥ ਧੋਣਾ ਅਤੇ ਭੀੜ ਤੋਂ ਦੂਰ ਰਹਿਣਾ ਦਾ ਪਾਲਣਾ ਕਰਦੇ ਰਹਿਣ ਅਤੇ ਹਰੇਕ 18 ਸਾਲ ਤੋਂ ਵੱਡੀ ਉਮਰ ਦਾ ਵਿਅਕਤੀ ਆਪਣੀ ਵੈਕਸੀਨ ਜਰੂਰ ਲਗਵਾਏ ਤਾਂ ਜੋ ਤੀਜੀ ਲਹਿਰ ਦੇ ਖਤਰੇ ਨੂੰ ਰੋਕਿਆ ਜਾ ਸਕੇ।