2021 ਖੇਲ ਰਤਨ ਪੁਰਸਕਾਰ ਲਈ ਭੇਜਿਆ ਜਾਵੇਗਾ ਮਿਤਾਲੀ ਰਾਜ ਅਤੇ ਅਸ਼ਵਿਨ ਦਾ ਨਾਮ : BCCI ਦਾ ਐਲਾਨ
ਭਾਰਤੀ ਕ੍ਰਿਕਟ ਬੋਰਡ ਨੇ ਦੇਸ਼ ਦੇ ਸਰਵਉੱਚ ਖੇਡ ਸਨਮਾਨ ਰਾਜੀਵ ਗਾਂਧੀ ਖੇਲ ਰਤਨ ਲਈ ਮਸ਼ਹੂਰ ਮਹਿਲਾ ਕ੍ਰਿਕਟਰ ਮਿਤਾਲੀ ਰਾਜ ਦੇ ਨਾਮ ਦੀ ਸਿਫਾਰਸ਼ ਕਰਨ ਦਾ ਫੈਸਲਾ ਕੀਤਾ ਹੈ।


ਮਿਤਾਲੀ ਰਾਜ ਤੋਂ ਇਲਾਵਾ ਭਾਰਤ ਦੇ ਨੰਬਰ ਇੱਕ ਸਪਿਨਰ ਰਵੀਚੰਦਰਨ ਅਸ਼ਵਿਨ ਦਾ ਨਾਮ ਵੀ ਰਾਜੀਵ ਗਾਂਧੀ ਖੇਲ ਰਤਨ ਪੁਰਸਕਾਰ ਲਈ ਭੇਜਿਆ ਜਾਵੇਗਾ। ਬੀਸੀਸੀਆਈ ਨੇ ਅਰਜੁਨ ਐਵਾਰਡ ਲਈ ਤਿੰਨ ਖਿਡਾਰੀਆਂ ਦੇ ਨਾਮ ਭੇਜਣ ਦਾ ਫੈਸਲਾ ਕੀਤਾ ਹੈ। ਅਰਜੁਨ ਪੁਰਸਕਾਰ ਲਈ ਬੋਰਡ ਸੀਨੀਅਰ ਬੱਲੇਬਾਜ਼ ਸ਼ਿਖਰ ਧਵਨ, ਲੋਕੇਸ਼ ਰਾਹੁਲ ਅਤੇ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਦੇ ਨਾਮ ਭੇਜੇਗਾ।
ਹਾਲਾਂਕਿ, ਕਿਸੇ ਵੀ ਮਹਿਲਾ ਕ੍ਰਿਕਟਰ ਦਾ ਨਾਮ ਅਰਜੁਨ ਪੁਰਸਕਾਰ ਲਈ ਨਹੀਂ ਭੇਜਿਆ ਗਿਆ ਹੈ। ਬੀਸੀਸੀਆਈ ਦੇ ਇੱਕ ਅਧਿਕਾਰੀ ਨੇ ਕਿਹਾ, “ਕਿਸੇ ਵੀ ਮਹਿਲਾ ਕ੍ਰਿਕਟਰ ਨੂੰ ਅਰਜੁਨ ਪੁਰਸਕਾਰ ਲਈ ਨਾਮਜ਼ਦ ਨਹੀਂ ਕੀਤਾ ਗਿਆ ਹੈ। ਖੇਡ ਰਤਨ ਲਈ ਮਿਤਾਲੀ ਦੇ ਨਾਮ ਦੀ ਸਿਫਾਰਸ਼ ਕੀਤੀ ਗਈ ਹੈ।”
