ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਮੁੱਖ ਮੰਤਰੀ ਨਾਲ ਮੁਲਾਕਾਤ

0

ਮੁੱਖ ਮੰਤਰੀ ਨੇ ਸੂਬੇ ਦੀ ਸੇਵਾ ਤਨਦੇਹੀ ਨਾਲ ਕਰਨ ਲਈ ਡੇਰਾ ਮੁਖੀ ਦਾ ਆਸ਼ੀਰਵਾਦ ਲਿਆ

ਚੰਡੀਗੜ੍ਹ, 22 ਦਸੰਬਰ 2021 :  ਰਾਧਾ ਸੁਆਮੀ ਡੇਰਾ ਸਤਿਸੰਗ, ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਅੱਜ ਸਵੇਰੇ ਇੱਥੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਉਨ੍ਹਾਂ ਦੀ ਰਿਹਾਇਸ਼ ਉਤੇ ਮੁਲਾਕਾਤ ਕੀਤੀ। ਇਸ ਦੌਰਾਨ ਮੁੱਖ ਮੰਤਰੀ ਚੰਨੀ ਨੇ ਆਪਣੇ ਪਰਿਵਾਰ ਦੇ ਮੈਂਬਰਾਂ ਨੇ ਬਾਬਾ ਗੁਰਿੰਦਰ ਸਿੰਘ ਦਾ ਆਸ਼ੀਰਵਾਦ ਲਿਆ ਤਾਂ ਕਿ ਉਹ ਆਪਣੀ ਸਮਰੱਥਾ ਅਤੇ ਕਾਬਲੀਅਤ ਦੇ ਅਨੁਸਾਰ ਸੂਬੇ ਅਤੇ ਲੋਕਾਂ ਦੀ ਸੇਵਾ ਕਰ ਸਕਣ।

ਬਾਬਾ ਗੁਰਿੰਦਰ ਸਿੰਘ ਨੇ ਮਨੁੱਖਤਾ ਦੀ ਭਲਾਈ ਲਈ ਸੂਬਾ ਸਰਕਾਰ ਵੱਲੋਂ ਲਏ ਗਏ ਲੋਕ ਪੱਖੀ ਉਪਰਾਲਿਆਂ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਕੋਵਿਡ-19 ਦੀ ਮਹਾਂਮਾਰੀ ਦੌਰਾਨ ਕੋਵਿਡ ਨੂੰ ਕਾਬੂ ਹੇਠ ਰੱਖਣ ਲਈ ਲੋਕਾਂ ਨੂੰ ਟੀਕਾਕਰਨ ਵਾਸਤੇ ਪ੍ਰੇਰਿਤ ਕਰਨ ਅਤੇ ਹੋਰ ਇਹਤਿਆਦੀ ਕਦਮ ਚੁੱਕਣ ਲਈ ਸੂਬਾ ਭਰ ਵਿਚ ਹਾਲਾਤ ਨਾਲ ਪ੍ਰਭਾਵੀ ਢੰਗ ਨਾਲ ਨਿਪਟਣ ਲਈ ਸਰਕਾਰ ਦੇ ਯਤਨਾਂ ਨੂੰ ਸਲਾਹਿਆ।

ਇਹ ਦੱਸਣਯੋਗ ਹੈ ਕਿ ਮੁੱਖ ਮੰਤਰੀ ਚੰਨੀ ਨੇ ਬੀਤੇ ਦਿਨ ਡੇਰਾ ਬਿਆਸ ਜਾ ਕੇ ਬਾਬਾ ਗੁਰਿੰਦਰ ਸਿੰਘ ਦਾ ਆਸ਼ੀਰਵਾਦ ਲਿਆ।

About The Author

Leave a Reply

Your email address will not be published. Required fields are marked *

error: Content is protected !!