ਕਪੂਰਥਲਾ ਬੇਅਦਬੀ ਮਾਮਲਾ : ਮੁੱਖ ਸੇਵਾਦਾਰ ਬਾਬਾ ਅਮਰਜੀਤ ਸਿੰਘ ਗਿਰਫ਼ਤਾਰ

0

ਕਪੂਰਥਲਾ , 24 ਦਸੰਬਰ  2021 : ਪੰਜਾਬ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਚੰਡੀਗੜ੍ਹ ਵਿਖੇ ਪ੍ਰੈਸ ਕਾਨਫਰੰਸ ਰਾਹੀਂ ਕਿਹਾ ਕਪੂਰਥਲਾ ‘ਚ, ਇਸ ਗੱਲ ਦਾ ਕੋਈ ਸਬੂਤ ਨਹੀਂ ਹੈ ਕਿ ਬੇਅਦਬੀ ਕੀਤੀ ਗਈ ਸੀ। ਐਫਆਈਆਰ ‘ਚ ਸੋਧ ਕੀਤੀ ਜਾਣ ਦੀ ਗੱਲ ਉਹਨਾਂ ਵਲੋਂ ਕੀਤੀ ਗਈ ਹੈ, ਜਿਸ ਦੇ ਤਹਿਤ ਗੁਰਦੁਆਰੇ ਦੇ ਮੁਖ ਸੇਵਾਦਾਰ ਬਾਬਾ ਅਮਰਜੀਤ ਸਿੰਘ ਨੂੰ ਗਿਰਫ਼ਤਾਰ ਕਰ ਲਿਆ ਗਿਆ ਹੈ ।

ਦੱਸ ਦਈਏ ਕਪੂਰਥਲਾ ਜ਼ਿਲ੍ਹੇ ਦੇ ਨਿਜ਼ਾਮਪੁਰ ਵਿਖੇ 19 ਦਸੰਬਰ ਨੂੰ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ‘ਨਿਸ਼ਾਨ ਸਾਹਿਬ’ ਦੀ ਬੇਅਦਬੀ ਕਰਨ ਦੇ ਦੋਸ਼ ਹੇਠ ਅਣਪਛਾਤੇ ਵਿਅਕਤੀ ਨੂੰ ਕੁੱਟ-ਕੁੱਟ ਕੇ ਮਾਰ ਦਿੱਤਾ ਗਿਆ ਸੀ।ਕਥਿਤ ਤੌਰ ‘ਤੇ ਬੇਅਦਬੀ ਦੀ ਕੋਸ਼ਿਸ਼ ਕਰਨ ਵਾਲੇ ਵਿਅਕਤੀ ਦੀ ਕੁੱਟਮਾਰ ਦੀਆਂ ਵੀਡੀਓ ਇੰਟਰਨੈੱਟ ‘ਤੇ ਵਾਇਰਲ ਹੋਈਆਂ ਹਨ।

ਜੀਐੱਸ ਢਿੱਲੋਂ, ਇੰਸਪੈਕਟਰ ਜਨਰਲ ਆਫ਼ ਪੁਲਿਸ (ਜਲੰਧਰ ਰੇਂਜ) ਨੇ ਵੀ ਕਿਹਾ ਹੈ ਕਿ ਉਨ੍ਹਾਂ ਦੀ ਜਾਂਚ ਅਨੁਸਾਰ ਬੇਅਦਬੀ ਦਾ ਕੋਈ ਸੰਕੇਤ ਨਹੀਂ ਮਿਲਿਆ ਤੇ ਪੁਲਿਸ ਦੋਸ਼ਾਂ ਦੀ ਜਾਂਚ ਕਰ ਰਹੀ ਹੈ। ਅਧਿਕਾਰੀਆਂ ਨੇ ਵੀਰਵਾਰ ਨੂੰ ਕਿਹਾ ਕਿ ਕਪੂਰਥਲਾ ‘ਚ ਕਥਿਤ ਤੌਰ ‘ਤੇ ਬੇਅਦਬੀ ਨੂੰ ਲੈ ਕੇ ਮਾਰੇ ਗਏ ਅਣਪਛਾਤੇ ਵਿਅਕਤੀ ਦਾ ਪੋਸਟਮਾਰਟਮ ਦਰਸਾਉਂਦਾ ਹੈ ਕਿ ਉਸ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਗਿਆ ਸੀ।

About The Author

Leave a Reply

Your email address will not be published. Required fields are marked *

error: Content is protected !!