ਵੱਡੀ ਖ਼ਬਰ : ਕੈਬਨਿਟ ਮੰਤਰੀ ਰਾਜਾ ਵੜਿੰਗ ਨੂੰ ਦਿੱਲੀ ਪੁਲਿਸ ਨੇ ਕੀਤਾ ਗ੍ਰਿਫ਼ਤਾਰ

0

ਨਵੀਂ ਦਿੱਲੀ, 24 ਦਸੰਬਰ 2021 : ਪੰਜਾਬ ਦੇ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਵਲੋਂ ਅੱਜ ਸ਼ੁੱਕਰਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਦੇ ਘਰ ਦੇ ਬਾਹਰ ਪੰਜਾਬ ਦੀਆਂ ਬੱਸਾਂ ਨੂੰ ਦਿੱਲੀ ਆਉਣ ਸਬੰਧੀ ਮਨਜ਼ੂਰੀ ਲਈ ਪ੍ਰਦਰਸ਼ਨ ਕੀਤਾ ਗਿਆ, ਪਰ ਪੁਲਿਸ ਵੱਲੋਂ ਉਨ੍ਹਾਂ ਨੂੰ ਪ੍ਰਦਰਸ਼ਨ ਕਰਨ ਤੋਂ ਰੋਕਿਆ ਗਿਆ।

ਪੁਲਿਸ ਦੀ ਗੱਲ ਨਾ ਮੰਨ ਕੇ ਜਦੋਂ ਉਨ੍ਹਾਂ ਨੇ ਪ੍ਰਦਰਸ਼ਨ ਜਾਰੀ ਰੱਖਿਆ ਤਾਂ ਦਿੱਲੀ ਪੁਲਿਸ ਨੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ। ਪੁਲਿਸ ਅਧਿਕਾਰੀ ਵੜਿੰਗ ਨੂੰ ਸਿਵਲ ਲਾਈਨ ਪੁਲਿਸ ਸਟੇਸ਼ਨ ਲੈ ਗਈ ਸੀ। ਹਾਲਾਂਕਿ ਇਸ ਉਪਰੰਤ ਰਾਜਾ ਵੜਿੰਗ ਨੂੰ ਛੱਡ ਦਿੱਤਾ ਗਿਆ ਸੀ।

ਦੱਸ ਦੇਈਏ ਕਿ ਜਦੋਂ ਤੋਂ ਰਾਜਾ ਵੜਿੰਗ ਟਰਾਂਸਪੋਰਟ ਮੰਤਰੀ ਬਣੇ ਹਨ ਉਦੋਂ ਤੋਂ ਹੀ ਸਰਗਰਮ ਹਨ ਤੇ ਉਨ੍ਹਾਂ ਬਿਨਾਂ ਪਰਮਿਟ ਵਾਲੀਆਂ ਬੱਸਾਂ ਨੂੰ ਵੀ ਨੱਥ ਪਾਈ ਹੈ। ਅੱਜ ਵੀ ਉਹ ਦਿੱਲੀ ਵਿਖੇ ਬੱਸਾਂ ਦੇ ਮੁੱਦੇ ‘ਤੇ ਦਿੱਲੀ ਮੁਖ ਮੰਤਰੀ ਦੇ ਘਰ ਦੇ ਬਾਹਰ ਪ੍ਰਦਰਸ਼ਨ ਕਰਨ ਪਹੁੰਚੇ ਸਨ।

About The Author

Leave a Reply

Your email address will not be published. Required fields are marked *

You may have missed