ਵੱਖ-ਵੱਖ ਊਰਜਾ ਕੁਸ਼ਲਤਾ ਸਕੀਮਾਂ ਬਾਰੇ ਸਿਖਿਆਰਥੀਆਂ ਨੂੰ ਜਾਗਰੂਕ ਕਰਨ ਲਈ ਇੱਕ ਰੋਜ਼ਾ ਵਰਕਸ਼ਾਪ ਦਾ ਕੀਤਾ ਆਯੋਜਨ

0

ਚੰਡੀਗੜ੍ਹ, 28 ਦਸੰਬਰ 2021 :  ਸਰਕਾਰ ਦੀਆਂ ਵੱਖ-ਵੱਖ ਊਰਜਾ ਕੁਸ਼ਲਤਾ ਸਕੀਮਾਂ ਅਤੇ ਨੀਤੀਆਂ ਬਾਰੇ ਸਿਖਿਆਰਥੀਆਂ ਨੂੰ ਜਾਗਰੂਕ ਕਰਨ ਲਈ, ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟ੍ਰੇਸ਼ਨ, ਪੰਜਾਬ (ਮੈਗਸੀਪਾ) ਵੱਲੋਂ ਊਰਜਾ ਕੁਸ਼ਲਤਾ ਅਤੇ ਸੰਭਾਲ ਬਾਰੇ ਇੱਕ ਰੋਜ਼ਾ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।

ਪੇਡਾ ਦੇ ਬੁਲਾਰੇ ਨੇ ਦੱਸਿਆ ਕਿ ਇਹ ਵਰਕਸ਼ਾਪ ਭਾਰਤ ਸਰਕਾਰ ਦੇ ਬਿਜਲੀ ਮੰਤਰਾਲੇ ਦੇ ਬਿਊਰੋ ਆਫ਼ ਐਨਰਜੀ ਐਫੀਸ਼ੈਂਸੀ (ਬੀਈਈ) ਵੱਲੋਂ ਸਪਾਂਸਰ ਕੀਤੀ ਗਈ ਸੀ ਅਤੇ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਅਤੇ ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨਾਲੋਜੀ (ਪੀਐਸਸੀਐਸਟੀ) ਦੇ ਸਹਿਯੋਗ ਨਾਲ ਕਰਵਾਈ ਗਈ ਸੀ।

ਇਸ ਵਰਕਸ਼ਾਪ ਦਾ ਮੁੱਖ ਉਦੇਸ਼ ਭਾਰਤ ਸਰਕਾਰ ਦੇ ਬਿਜਲੀ ਮੰਤਰਾਲੇ ਦੀ ਅਗਵਾਈ ਅਧੀਨ ਬੀਈਈ ਵੱਲੋਂ ਸ਼ੁਰੂ ਕੀਤੀਆਂ ਵੱਖ-ਵੱਖ ਊਰਜਾ ਕੁਸ਼ਲਤਾ ਸਕੀਮਾਂ ਅਤੇ ਨੀਤੀਆਂ ਬਾਰੇ ਸਿਖਿਆਰਥੀਆਂ ਨੂੰ ਜਾਗਰੂਕ ਕਰਨਾ ਸੀ। ਸਿਖਿਆਰਥੀਆਂ ਨੂੰ ਨੈਸ਼ਨਲ ਕਲਾਈਮੇਟ ਐਕਸ਼ਨ ਦੇ ਨਾਲ-ਨਾਲ ਸੰਯੁਕਤ ਰਾਸ਼ਟਰ ਦੇ ਸਥਾਈ ਵਿਕਾਸ ਟੀਚਿਆਂ ਬਾਰੇ ਵੀ ਜਾਗਰੂਕ ਕੀਤਾ ਗਿਆ। ਇਸ ਵਰਕਸ਼ਾਪ ਵਿੱਚ ਪੰਜਾਬ, ਹਰਿਆਣਾ, ਚੰਡੀਗੜ੍ਹ ਦੇ ਵੱਖ-ਵੱਖ ਸਰਕਾਰੀ ਵਿਭਾਗਾਂ ਅਤੇ ਨਾਮਵਰ ਯੂਨੀਵਰਸਿਟੀਆਂ ਦੇ ਫੈਕਲਟੀਆਂ ਸਮੇਤ 50 ਤੋਂ ਵੱਧ ਭਾਗੀਦਾਰਾਂ ਨੇ ਹਿੱਸਾ ਲਿਆ।

About The Author

Leave a Reply

Your email address will not be published. Required fields are marked *

error: Content is protected !!