ਮਨਪ੍ਰੀਤ ਸਿੰਘ ਬਾਦਲ ਨੇ ਬਠਿੰਡਾ ਸਿਟੀ ਸੋਲਰਾਈਜ਼ੇਸ਼ਨ ਪ੍ਰੋਜੈਕਟ ਦੇ ਸਟੇਟਸ ਦਾ ਲਿਆ ਜਾਇਜ਼ਾ

0

ਪੇਡਾ ਦੇ ਸੀ.ਈ.ਓ ਨਵਜੋਤ ਪਾਲ ਸਿੰਘ ਰੰਧਾਵਾ ਨੇ ਸੂਬੇ ਵਿੱਚ ਨਵਿਆਉਣਯੋਗ ਊਰਜਾ ਗਤੀਵਿਧੀਆਂ ਬਾਰੇ ਦਿੱਤੀ ਜਾਣਕਾਰੀ

ਚੰਡੀਗੜ, 4 ਜਨਵਰੀ 2022 : ਪੰਜਾਬ ਦੇ ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਬਠਿੰਡਾ ਸਿਟੀ ਪ੍ਰੋਜੈਕਟ ਦੇ ਸੋਲਰਾਈਜ਼ੇਸ਼ਨ ਦੀ ਸਥਿਤੀ ਦਾ ਜਾਇਜ਼ਾ ਲਿਆ।

ਪੇਡਾ ਦੇ ਬੁਲਾਰੇ ਨੇ ਦੱਸਿਆ ਕਿ ਸ੍ਰੀ ਬਾਦਲ ਨੇ ਨਵਿਆਉਣਯੋਗ ਊਰਜਾ ਖੇਤਰ ਨੂੰ ਅੱਗੇ ਵਧਾਉਣ ਅਤੇ ਸੂਬੇ ਵਿੱਚ ਹੋਰ ਨਵਿਆਉਣਯੋਗ ਊਰਜਾ ਪ੍ਰੋਜੈਕਟਾਂ ਵਿੱਚ ਸੰਭਾਵਨਾਵਾਂ ਦਾ ਪਤਾ ਲਗਾਉਣ ‘ਤੇ ਵੀ ਜ਼ੋਰ ਦਿੱਤਾ ਹੈ। ਉਨਾਂ ਪੰਜਾਬ ਦੇ ਸ਼ਹਿਰਾਂ ਦੇ ਸੋਲਰਾਈਜ਼ੇਸ਼ਨ ਸਬੰਧੀ ਡੂੰਘੀ ਦਿਲਚਸਪੀ ਦਿਖਾਈ ਹੈ।

ਪੇਡਾ ਦੇ ਮੁੱਖ ਕਾਰਜਕਾਰੀ ਅਫ਼ਸਰ ਸ੍ਰੀ ਨਵਜੋਤ ਪਾਲ ਸਿੰਘ ਰੰਧਾਵਾ ਨੇ ਵਿੱਤ ਮੰਤਰੀ ਨੂੰ ਪੇਡਾ ਵੱਲੋਂ ਕੀਤੇ ਜਾ ਰਹੇ ਨਵਿਆਉਣਯੋਗ ਊਰਜਾ ਪ੍ਰੋਜੈਕਟਾਂ/ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ।

ਸ੍ਰੀ ਬਾਦਲ ਨੇ ਸ. ਨਵਜੋਤ ਪਾਲ ਸਿੰਘ ਰੰਧਾਵਾ ਅਤੇ ਪੇਡਾ ਦੇ ਵਧੀਕ ਡਾਇਰੈਕਟਰ ਜਸਪਾਲ ਸਿੰਘ ਦੇ ਯਤਨਾਂ ਦੀ ਸ਼ਲਾਘਾ ਕੀਤੀ। ਰੈਕਸਲ ਕੰਪਨੀ ਦੇ ਡਾਇਰੈਕਟਰ ਸ੍ਰੀ ਵਿਨਾਇਕ ਬੁਚੇ ਮੀਟਿੰਗ ਵਿੱਚ ਸ੍ਰੀ ਰਜਿੰਦਰ ਕੌਲ ਅਤੇ ਸ਼ਰੀਕਾ ਇੰਟਰਪ੍ਰਾਈਜ਼ ਲਿਮਟਡ ਦੇ ਡਾਇਰੈਕਟਰ ਸ੍ਰੀ ਰਵੀ ਭਾਨ ਵੀ ਹਾਜ਼ਰ ਸਨ। ਦੋਵੇਂ ਕੰਪਨੀਆਂ ਬਠਿੰਡਾ ਸੋਲਰ ਸਿਟੀ ਪ੍ਰੋਜੈਕਟ ਨੂੰ ਨੇਪਰੇ ਚੜਾ ਰਹੀਆਂ ਹਨ।

About The Author

Leave a Reply

Your email address will not be published. Required fields are marked *

error: Content is protected !!