( ! ) Warning: sprintf(): Too few arguments in /home/timespunjab.com/public_html/wp-content/themes/covernews/lib/breadcrumb-trail/inc/breadcrumbs.php on line 253
Call Stack
#TimeMemoryFunctionLocation
10.0001360528{main}( ).../index.php:0
20.0002360888require( '/home/timespunjab.com/public_html/wp-blog-header.php' ).../index.php:17
30.448117655880require_once( '/home/timespunjab.com/public_html/wp-includes/template-loader.php' ).../wp-blog-header.php:19
40.455817722984include( '/home/timespunjab.com/public_html/wp-content/themes/covernews/single.php' ).../template-loader.php:106
50.455817722984get_header( ).../single.php:10
60.466317742792locate_template( ).../general-template.php:48
70.466417742904load_template( ).../template.php:745
80.466517743320require_once( '/home/timespunjab.com/public_html/wp-content/themes/covernews/header.php' ).../template.php:810
90.668220996528do_action( ).../header.php:63
100.668220996904WP_Hook->do_action( ).../plugin.php:517
110.668220996904WP_Hook->apply_filters( ).../class-wp-hook.php:348
120.668220997656covernews_get_breadcrumb( ).../class-wp-hook.php:324
130.668620997776covernews_get_breadcrumb_trail( ).../template-functions.php:277
140.668920998904breadcrumb_trail( ).../template-functions.php:316
150.669721002536Breadcrumb_Trail->trail( ).../breadcrumbs.php:43
160.670321004928sprintf ( ).../breadcrumbs.php:253

ਜਲ ਤੋਪਾਂ ਦਾ ਮੂੰਹ ਮੋੜਨ ਵਾਲੀ ਅਧਿਆਪਕਾ ਪੁਸ਼ਪਾ ਰਾਣੀ ਤੇ ਅਧਿਆਪਕ ਸਤਿੰਦਰ ਸਿੰਘ ਦਾ ਵਿਸ਼ੇਸ਼ ਸਨਮਾਨ

0
ਸੰਗਰੂਰ, 5 ਜੁਲਾਈ 2021 :  ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਵੱਲੋਂ ਕੱਚੇ ਅਧਿਆਪਕਾਂ ਵੱਲੋਂ ਪੰਜਾਬ ਸਰਕਾਰ ਵਿਰੁੱਧ ਪੱਕੇ ਹੋਣ ਲਈ ਲਗਾਏ ਮੋਹਾਲੀ ਵਿਖੇ ਗਏ ਪੱਕੇ ਧਰਨੇ ਵਿੱਚ ਸਾਰੇ ਕੱਚੇ ਅਧਿਆਪਕਾਂ ਨੂੰ ਬਿਨਾਂ ਸ਼ਰਤ ਰੈਗੂਲਰ ਕਰਵਾਉਣ ਅਤੇ ਬਰਾਬਰ ਕੰਮ ਬਰਾਬਰ ਤਨਖਾਹ ਨਿਯਮ ਤਹਿਤ ਤਨਖਾਹਾਂ ਵਿਚ ਵਾਧਾ ਕਰਵਾਉਣ ਦੀ ਮੰਗ ਨੂੰ ਲੈ ਕੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ ਅਤੇ ਜਨਰਲ ਸਕੱਤਰ ਮੁਕੇਸ਼ ਕੁਮਾਰ ਦੀ ਅਗਵਾਈ ਹੇਠ ਅਧਿਆਪਕਾਂ ਦੇ ਇੱਕ ਵੱਡੇ ਕਾਫਲੇ ਦੇ ਰੂਪ ਵਿੱਚ ਸ਼ਮੂਲੀਅਤ ਕੀਤੀ ਗਈ।
ਇਸ ਮੌਕੇ ਸੂਬਾ ਮੀਤ ਪ੍ਰਧਾਨ ਰਘਵੀਰ ਸਿੰਘ ਭਵਾਨੀਗੜ੍ਹ ਅਤੇ ਜ਼ਿਲ੍ਹਾ ਪ੍ਰਧਾਨ ਨਿਰਭੈ ਸਿੰਘ ਨੇ ਕਿਹਾ ਕਿ ਚੋਣਾਂ ਵਿੱਚ ਕੱਚੇ ਅਧਿਆਪਕਾਂ ਨੂੰ ਪੱਕੇ ਕਰਨ ਦਾ ਵਾਅਦਾ ਕਰਕੇ ਸੱਤਾ ਵਿੱਚ ਆਏ ਮੁੱਖ ਮੰਤਰੀ, ਹੁਣ ਇਨ੍ਹਾਂ ਨਾਲ ਕੀਤੇ ਵਾਅਦੇ ਤੋਂ ਭੱਜ ਚੁੱਕਾ ਹੈ। ਕੱਚੇ ਅਧਿਆਪਕਾਂ ਦੇ ਸੰਘਰਸ਼ ਦਾ ਸਮਰਥਨ ਕਰਦਿਆਂ ਉਨ੍ਹਾਂ ਕਿਹਾ ਕਿ ਇਹਨਾਂ ਸਿੱਖਿਆ ਪ੍ਰੋਵਾਈਡਰ/ਈ.ਜੀ.ਐਸ/ਐਸ.ਟੀ.ਆਰ/ਏ.ਆਈ.ਈ/ਆਈ.ਈ.ਵੀ. ਅਧਿਆਪਕਾਂ ਨੇ ਆਪਣੀਆਂ ਉਮਰਾਂ ਵਿਦਿਆਰਥੀਆਂ ਦੀ ਸਿੱਖਿਆ ਦੇਣ ਵਿੱਚ ਲਾ ਦਿੱਤੀਆਂ ਹੋਣ ਉਨ੍ਹਾਂ ਨੂੰ ਪੱਕੇ ਕਰਨ ਵਿੱਚ ਸਰਕਾਰ ਬਦਨੀਤੀ ਤੋਂ ਕੰਮ ਲਵੇ ਤਾਂ ਇਨ੍ਹਾਂ ਅਧਿਆਪਕਾਂ ਕੋਲ ਸੰਘਰਸ਼ ਤੋਂ ਬਿਨਾਂ ਹੋਰ ਕੋਈ ਰਾਹ ਨਹੀਂ ਰਹਿ ਜਾਂਦਾ। ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਦੇ ਆਗੂਆਂ ਨੇ ਕੱਚੇ ਅਧਿਆਪਕਾਂ ਦੇ ਹੱਕੀ ਸੰਘਰਸ਼ ਨੂੰ ਜਾਇਜ਼ ਦੱਸਦਿਆਂ ਮੌਕੇ ’ਤੇ 31 ਹਜ਼ਾਰ ਰੁਪਏ ਨਗਦ ਰਾਸ਼ੀ ਦਿੱਤੀ ਅਤੇ ਬੀਤੀ 29 ਜੂਨ ਨੂੰ ਜਲ ਤੋਪਾਂ ਦੇ ਮੂੰਹ ਮੋੜਨ ਵਾਲੀ ਅਧਿਆਪਕਾ ਪੁਸ਼ਪਾ ਰਾਣੀ ਨੂੰ ‘ਗਦਰੀ ਗੁਲਾਬ ਕੌਰ’ ਯਾਦਗਾਰੀ ਚਿੰਨ੍ਹ ਅਤੇ ਅਧਿਆਪਕ ਸਤਿੰਦਰ ਸਿੰਘ ਨੂੰ ‘ਸ਼ਹੀਦ ਭਗਤ ਸਿੰਘ’ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ।
ਇਸ ਮੌਕੇ ਰਾਜ ਸਿੰਘ, ਮਨਜੀਤ ਲਹਿਰਾ, ਅਸ਼ਵਨੀ ਕੁਮਾਰ ਆਦਿ ਅਧਿਆਪਕ ਆਗੂਆਂ ਨੇ ਕੱਚੇ ਅਧਿਆਪਕਾਂ ਦੇ ਪੱਕੇ ਹੋਣ ਲਈ ਚੱਲ ਰਹੇ ਸੰਘਰਸ਼ ਦੀ ਹਮਾਇਤ ਕਰਦਿਆਂ ਇਸ ਸੰਘਰਸ਼ ਨੂੰ ਹਰ ਪੱਖੋਂ ਸਮਰਥਨ ਕਰਨ ਦਾ ਐਲਾਨ ਕੀਤਾ।

About The Author

Leave a Reply

Your email address will not be published. Required fields are marked *

error: Content is protected !!