13 ਜਣਿਆਂ ਨੇ ਕੋਰੋਨਾ ਤੇ ਫਤਿਹ ਹਾਸਿਲ ਕੀਤੀ-ਡਿਪਟੀ ਕਮਿਸ਼ਨਰ
ਸੰਗਰੂਰ, 6 ਜੁਲਾਈ 2021 : ਕੋਰੋਨਾਵਾਇਰਸ ਦੀ ਮਹਾਂਮਾਰੀ ਦੇ ਚੱਲਦਿਆਂ ਸੰਗਰੂਰ ਜ਼ਿਲ੍ਹੇ ਲਈ ਰਾਹਤ ਵਾਲੀ ਖ਼ਬਰ ਆਈ ਜਦੋਂ ਮਿਸ਼ਨ ਫਤਿਹ ਤਹਿਤ 13 ਪਾਜਿਟਿਵ ਮਰੀਜ਼ ਕੋਵਿਡ-19 ਵਿਰੁੱਧ ਜੰਗ ਜਿੱਤ ਕੇ ਸਿਹਤਯਾਬ ਹੋਏ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸੰਗਰੂਰ ਸ਼੍ਰੀ ਰਾਮਵੀਰ ਨੇ ਦਿੱਤੀ।
ਉਨ੍ਹਾਂ ਦੱਸਿਆ ਕਿ ਅੱਜ ਸਫ਼ਲ ਇਲਾਜ ਤੋਂ ਬਾਅਦ 9 ਮਰੀਜ਼ਾਂ ਨੇ ਹੋਮਆਈਸੋਲੇਸ਼ਨ ਤੋਂ , 1 ਮਰੀਜ਼ ਪੀ.ਜੀ.ਆਈ ਤੋਂ, 1 ਮਰੀਜ਼ ਮੋਹਾਲੀ ਤੋਂ, 1 ਮਰੀਜ਼ ਰਜਿੰਦਰਾ ਹਸਪਤਾਲ ਪਟਿਆਲਾ ਤੋਂ ਅਤੇ 1 ਮਰੀਜ਼ ਸਿਵਲ ਹਸਪਤਾਲ ਸੰਗਰੂਰ ਤੋਂ ਕੋਰੋਨਾ ਨੂੰ ਹਰਾਇਆ। ਉਨ੍ਹਾਂ ਕਿਹਾ ਕਿ ਹਾਲਾਂਕਿ ਇਹ ਕੋਵਿਡ-19 ਵਿਰੁੱਧ ਜੰਗ ’ਚ ਵੱਡੀ ਕਾਮਯਾਬੀ ਹੈ ਪਰ ਇਸ ਤੋਂ ਜੰਗ ਜਿੱਤਣ ਲਈ ਸਾਨੂੰ ਸੁਚੇਤ ਰਹਿਣ ਦੀ ਲੋੜ ਹੈ ਕਿਉਂਕਿ ਥੋੜ੍ਹੀ ਜਿਹੀ ਲਾਪਰਵਾਹੀ ਵੀ ਵੱਡਾ ਨੁਕਸਾਨ ਕਰ ਸਕਦੀ ਹੈ।