ਭਗਵੰਤ ਮਾਨ ਨੂੰ CM ਚਿਹਰਾ ਬਣਾਉਣਾ ਕੇਜਰੀਵਾਲ ਦੀ ਮਜਬੂਰੀ : ਸੁਖਬੀਰ ਬਾਦਲ
ਚੰਡੀਗੜ੍ਹ, 18 ਜਨਵਰੀ 2022 : ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਨੇ ਮੰਗਲਵਾਰ ਨੂੰ ਕਿਹਾ ਕਿ ਭਗਵੰਤ ਮਾਨ ਆਮ ਆਦਮੀ ਪਾਰਟੀ ਲਈ ਪੰਜਾਬ ਲਈ ਸਮਝੌਤਾਵਾਦੀ ਮੁੱਖ ਮੰਤਰੀ ਉਮੀਦਵਾਰ ਹਨ, ਕਿਉਂਕਿ ਕੋਈ ਵੀ ਪੰਜਾਬ ‘ਚ ਇਸ ਪਾਰਟੀ ਦੀ ਅਗਵਾਈ ਕਰਨ ਲਈ ਤਿਆਰ ਨਹੀਂ ਹੈ।ਭਗਵੰਤ ਮਾਨ ਦੀ ਨਾਮਜ਼ਦਗੀ ਨੂੰ ਸਟੇਜ-ਪ੍ਰਬੰਧਿਤ ਗੈਰ-ਇਵੈਂਟ ਕਰਾਰ ਦਿੰਦਿਆਂ ਅਕਾਲੀ ਦਲ ਪ੍ਰਧਾਨ ਨੇ ਕਿਹਾ ਕਿ ਕੇਜਰੀਵਾਲ ਕਦੇ ਵੀ ਮਾਨ ਨੂੰ ਪੰਜਾਬ ਵਿਚ ਪਾਰਟੀ ਦਾ ਚਿਹਰਾ ਨਹੀਂ ਬਣਾਉਣਾ ਚਾਹੁੰਦੇ ਸਨ।
ਉਹਨਾਂ ਕਿਹਾ ਭਗਵੰਤ ਮਾਨ ਨੂੰ ਮੁੱਖਮੰਤਰੀ ਅਹੁਦਾ ਦੇਣਾ ਕੇਜਰੀਵਾਲ ਦੀ ਮਜਬੂਰੀ ਹੈ। ਕੇਜਰੀਵਾਲ ਭਗਵੰਤ ਮਾਨ ਦੀ ਮੌਜੂਦਗੀ ‘ਚ ਇਹ ਕਹਿੰਦੇ ਰਹੇ ਹਨ ਕਿ ਪਾਰਟੀ ਇਕ ਯੋਗ ਉਮੀਦਵਾਰ ਦੀ ਭਾਲ ਕਰ ਰਹੀ ਹੈ। ਇਹ ਤੱਥ ਹੈ ਕਿ ‘ਆਪ’ ਨੇ ਕਈ ਸੰਭਾਵੀ ਉਮੀਦਵਾਰ ਖੜ੍ਹੇ ਕੀਤੇ ਪਰ ਉਨ੍ਹਾਂ ਸਾਰਿਆਂ ਨੇ ਪਾਰਟੀ ਦੀ ਅਗਵਾਈ ਕਰਨ ਤੋਂ ਇਨਕਾਰ ਕਰ ਦਿੱਤਾ।