ਬਿਕਰਮਜੀਤ ਇੰਦਰ ਸਿੰਘ ਚਹਿਲ ਨੂੰ ਪੰਜਾਬ ਲੋਕ ਕਾਂਗਰਸ ਵੱਲੋਂ ਟਿਕਟ ਮਿਲਣ ‘ਤੇ ਵਧਾਈ ਦੇਣ ਵਾਲਿਆਂ ਦਾ ਲੱਗਿਆ ਤਾਂਤਾ
ਭਾਰਤੀ ਜਨਤਾ ਪਾਰਟੀ ਦੇ ਆਗੂਆਂ ਵੱਲੋਂ ਪੂਰਾ ਸਹਿਯੋਗ ਦੇਣ ਦਾ ਭਰੋਸਾ
ਪਟਿਆਲਾ,ਸਨੌਰ, 24 ਜਨਵਰੀ 2022 : ਉੱਘੇ ਸਮਾਜ ਸੇਵੀ ਅਤੇ ਪਿਛਲੇ ਲੰਮੇ ਸਮੇਂ ਤੋਂ ਹਲਕੇ ਦੇ ਲੋਕਾਂ ਦੀ ਸੇਵਾ ਕਰ ਰਹੇ ਬਿਕਰਮ ਸਿੰਘ ਚਹਿਲ ਨੂੰ ‘ਪੰਜਾਬ ਲੋਕ ਕਾਂਗਰਸ’ ਵੱਲੋਂ ਹਲਕਾ ਸਨੌਰ ਤੋਂ ਉਮੀਦਵਾਰ ਐਲਾਨੇ ਜਾਣ ‘ਤੇ ਹਲਕੇ ਦੇ ਲੋਕਾਂ ਵਿੱਚ ਖੁਸ਼ੀ ਦੀ ਲਹਿਰ ਹੈ। ਬਿਕਰਮਜੀਤ ਇੰਦਰ ਚਹਿਲ ਨੇ ਉਹਨਾਂ ‘ਤੇ ਭਰੋਸਾ ਜਤਾਉਣ ਲਈ ਅਤੇ ਟਿਕਟ ਦੇ ਕੇ ਹਲਕੇ ਦੇ ਲੋਕਾਂ ਦੀ ਸੇਵਾ ਕਰਨ ਦਾ ਮੌਕਾ ਦੇਣ ਲਈ ਪਾਰਟੀ ਦਾ ਧੰਨਵਾਦ ਕੀਤਾ। ਇਸ ਮੌਕੇ ਉਹਨਾਂ ਨੇ ਕਿਹਾ ਕਿ ਉਹ ਇਸ ਸੀਟ ਤੋਂ ਭਾਰੀ ਬਹੁਮਤ ਨਾਲ ਜਿੱਤ ਪ੍ਰਾਪਤ ਕਰਕੇ ਸੀਟ ਪਾਰਟੀ ਦੀ ਝੋਲੀ ਵਿੱਚ ਪਾਉਣਗੇ।
ਟਿਕਟ ਮਿਲਣ ਤੋਂ ਬਾਅਦ ਬਿਕਰਮ ਚਹਿਲ ਦੇ ਘਰ ਅਤੇ ਪੰਜਾਬ ਲੋਕ ਕਾਂਗਰਸ ਪਾਰਟੀ ਦੇ ਸਨੌਰ,ਦੇਵੀਗੜ੍ਹ ਅਤੇ ਭੁੰਨਰਹੇੜੀ ਸਥਿਤ ਦਫਤਰਾਂ ਤੇ ਵਧਾਈਆਂ ਦੇਣ ਵਾਲਿਆਂ ਦੇ ਤਾਂਤਾ ਲੱਗਿਆ ਰਿਹਾ। ਇਸ ਮੌਕੇ ਸਨੌਰ ਹਲਕੇ ਦੇ ਸੀਨੀਅਰ ਭਾਜਪਾ ਆਗੂਆਂ ਜਤਿੰਦਰ ਕੋਹਲੀ,ਅਮਰਜੀਤ ਸ਼ੇਰਗਿੱਲ, ਹਰਦੀਪ ਸਿੰਘ ਸਨੌਰ,ਧਰਮਪਾਲ ਸ਼ਰਮਾ ਅਤੇ ਗੁਰੀ ਰਾਜਪੂਤ ਨੇ ਬਿਕਰਮ ਚਹਿਲ ਨੂੰ ਟਿਕਟ ਮਿਲਣ ਤੇ ਵਧਾਈ ਦਿੱਤੀ ਅਤੇ ਨਾਲ ਹੀ ਭਾਰਤੀ ਜਨਤਾ ਪਾਰਟੀ ਵੱਲੋਂ ਪੂਰੀ ਤਰ੍ਹਾਂ ਸਹਿਯੋਗ ਦੇਣ ਦਾ ਭਰੋਸਾ ਵੀ ਦਿੱਤਾ। ਇਹਨਾਂ ਤੋਂ ਇਲਾਵਾ ਭਾਰੀ ਗਿਣਤੀ ਵਿੱਚ ਇਲਾਕੇ ਦੇ ਪੰਚਾਂ ਸਰਪੰਚਾਂ ਨੇ ਵੀ ਆਕੇ ਉਹਨਾਂ ਨੂੰ ਵਧਾਈ ਦਿੱਤੀ ਅਤੇ ਨਾਲ ਹੀ ਉਹਨਾਂ ਦੀ ਚੋਣ ਮੁਹਿੰਮ ਨੂੰ ਖੁਦ ਚਲਾਉਣ ਅਤੇ ਉਹਨਾਂ ਵੱਲੋਂ ਕੀਤੀ ਜਾ ਰਹੀ ਲੋਕ ਸੇਵਾ ਦਾ ਸੁਨੇਹਾ ਘਰ-ਘਰ ਪਹੁੰਚਾਉਣ ਦਾ ਭਰੋਸਾ ਦਿੱਤਾ ।