ਬਿਕਰਮ ਮਜੀਠੀਆ ਨੂੰ ਵੱਡੀ ਰਾਹਤ, ਹਾਈਕੋਰਟ ਨੇ ਗ੍ਰਿਫ਼ਤਾਰੀ ‘ਤੇ ਲਾਈ ਰੋਕ
ਚੰਡੀਗੜ੍ਹ, 25 ਜਨਵਰੀ 2022 : ਡਰੱਗ ਕੇਸ ‘ਚ ਫਸੇ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਅੱਜ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਹਾਈ ਕੋਰਟ ਨੇ ਮਜੀਠੀਆ ਦੀ ਗ੍ਰਿਫ਼ਤਾਰੀ ‘ਤੇ 3 ਦਿਨਾਂ ਲਈ ਰੋਕ ਲਾ ਦਿੱਤੀ ਹੈ। ਦਸ ਦਈਏ ਕਿ ਪੰਜਾਬ ਪੁਲਿਸ ਤਿੰਨ ਦਿਨਾਂ ਤੱਕ ਐੱਨਡੀਪੀਐੱਸ ਮਾਮਲੇ ‘ਚ ਅਕਾਲੀ ਆਗੂ ਬਿਕਰਮਜੀਤ ਮਜੀਠੀਆ ਨੂੰ ਗ੍ਰਿਫ਼ਤਾਰ ਨਹੀਂ ਕਰ ਸਕੇਗੀ।
ਹਾਈ ਕੋਰਟ ਵਲੋਂ ਜਾਰੀ 44 ਪੰਨਿਆਂ ਦੇ ਹੁਕਮ ‘ਚ ਉਨ੍ਹਾਂ ਨੂੰ ਸੁਪਰੀਮ ਕੋਰਟ ‘ਚ ਐੱਸਐੱਲਪੀ ਦਾਇਰ ਕਰਨ ਲਈ ਸਿਰਫ਼ ਤਿੰਨ ਦਿਨਾਂ ਦਾ ਸਮਾਂ ਦਿੱਤਾ ਜਾ ਰਿਹਾ ਹੈ। ਹਾਲਾਂਕਿ ਮਜੀਠੀਆ ਨੇ ਆਪਣੀ ਪਟੀਸ਼ਨ ‘ਚ ਗ੍ਰਿਫਤਾਰੀ ‘ਤੇ 7 ਦਿਨਾਂ ਲਈ ਸਟੇਅ ਮੰਗੀ ਸੀ ਪਰ ਅਦਾਲਤ ਨੇ ਸਿਰਫ 3 ਦਿਨ ਦਿੱਤੇ ਹਨ।