ਪੰਜਾਬ ਵਿਧਾਨ ਸਭਾ ਚੋਣਾਂ 2022 : ਪਹਿਲੇ ਦਿਨ 12 ਨਾਮਜ਼ਦਗੀਆਂ ਹੋਈਆਂ ਦਾਖਲ
ਚੰਡੀਗੜ੍ਹ, 25 ਜਨਵਰੀ 2022 : ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਅੱਜ ਨਾਮਜ਼ਦਗੀਆਂ ਸਬੰਧੀ ਨੋਟੀਫਿਕੇਸ਼ਨ ਜਾਰੀ ਹੋਣ ਦੇ ਨਾਲ ਹੀ ਚੋਣ ਪ੍ਰਕਿਰਿਆ ਸ਼ੁਰੂ ਹੋ ਗਈ ਹੈ।
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਡਾ: ਐਸ. ਕਰੁਣਾ ਰਾਜੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨਕੋਰ ਸਾਫਟਵੇਅਰ `ਤੇ ਉਪਲਬਧ ਅੰਕੜਿਆਂ ਅਨੁਸਾਰ ਪਹਿਲੇ ਦਿਨ ਸ਼ਾਮ 6 ਵਜੇ ਤੱਕ ਸੂਬੇ ਵਿੱਚ ਸਿਰਫ਼ 12 ਨਾਮਜ਼ਦਗੀਆਂ ਦਾਖ਼ਲ ਕੀਤੀਆਂ ਗਈਆਂ ।